
ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਨੇ ਦਿੱਤੀ ਜਾਣਕਾਰੀ
ਚੰਡੀਗੜ੍ਹ: ਕੇਂਦਰ ਸਰਕਾਰ ਦੇ ਖੇਤੀਬਾੜੀ ਵਿਭਾਗ ਵੱਲੋਂ 8 ਅਕਤੂਬਰ ਨੂੰ ਹੋਣ ਵਾਲੀ ਬੈਠਕ ਲਈ ਦਿੱਤੇ ਗਏ ਸੱਦੇ ਨੂੰ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੇ ਅਸਵਿਕਾਰ ਕਰ ਦਿੱਤਾ ਹੈ। ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਉਹ ਕੇਂਦਰ ਸਰਕਾਰ ਵੱਲੋਂ ਨਵੀ ਦਿੱਲੀ ਵਿਖੇ ਸੱਦੀ ਮੀਟਿੰਗ 'ਚ ਨਹੀ ਜਾਣਗੇ।
Kisan Mazdoor Sangharsh Committee
ਉਹਨਾਂ ਕਿਹਾ ਕਿ ਇਸ ਮੀਟਿੰਗ 'ਚ ਸਾਰੀਆਂ ਕਿਸਾਨ ਜਥੇਬੰਦੀਆਂ ਨੂੰ ਸੱਦਾ ਦੇ ਕੇ ਕਿਸਾਨਾਂ ਨੂੰ ਤੋੜਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਦੱਸ ਦਈਏ ਕਿ ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਦੀ ਅਗਵਾਈ ਹੇਠ ਕਿਸਾਨਾਂ ਅਤੇ ਮਜ਼ਦੂਰਾਂ ਵਲੋਂ ਜੰਡਿਆਲਾ ਗੁਰੂ ਨਜ਼ਦੀਕ ਰੇਲਵੇ ਲਾਈਨ 'ਤੇ ਪਿੰਡ ਦੇਵੀਦਾਸਪੁਰਾ ਵਿਖੇ ਸਾਂਝਾ ਧਰਨਾ ਲਾਇਆ ਗਿਆ ਹੈ। ਇਹ ਧਰਨਾ ਅੱਜ 14ਵੇਂ ਦਿਨ ਵੀ ਜਾਰੀ ਹੈ।
Farmer Protest
ਜ਼ਿਕਰਯੋਗ ਹੈ ਕਿ ਕੇਂਦਰ ਸਰਕਾਰ ਨੇ 8 ਅਕਤੂਬਰ ਨੂੰ ਇਕ ਬੈਠਕ ਵਿਚ ਸ਼ਾਮਲ ਹੋਣ ਲਈ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੂੰ ਸੱਦਾ ਭੇਜਿਆ ਸੀ। ਕਮੇਟੀ ਨੇ ਮੰਗਲਵਾਰ ਨੂੰ ਜਾਣਕਾਰੀ ਦਿੱਤੀ ਸੀ ਕਿ ਉਸ ਨੂੰ ਇਹ ਸੱਦਾ ਨਵੇਂ ਖੇਤੀਬਾੜੀ ਕਾਨੂੰਨਾਂ ਬਾਰੇ ਵਿਚਾਰ ਵਟਾਂਦਰੇ ਲਈ ਮਿਲਿਆ ਹੈ।
Farmers Protest
ਇਸ ਮੌਕੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਨੇ ਕਿਹਾ ਸੀ ਕਿ ਉਹਨਾਂ ਨੂੰ 8 ਅਕਤੂਬਰ ਨੂੰ ਦਿੱਲੀ ਵਿਚ ਇਕ ਮੀਟਿੰਗ ਲਈ ਕੇਂਦਰੀ ਖੇਤੀਬਾੜੀ ਸਕੱਤਰ ਦਾ ਈ-ਮੇਲ ਮਿਲਿਆ ਸੀ। ਪਰ ਉਹਨਾਂ ਨੇ ਬੈਠਕ ਵਿਚ ਸ਼ਾਮਲ ਨਾ ਹੋਣ ਦਾ ਫੈਸਲਾ ਕੀਤਾ ਹੈ।