
ਸਕੂਲ ਖੋਲ੍ਹਣ ਬਾਰੇ ਮੁਖ ਮੰਤਰੀ ਬਾਅਦ ਕਰਨਗੇ ਫੈਸਲਾ
ਚੰਡੀਗੜ੍ਹ: ਪੰਜਾਬ ਸਰਕਾਰ ਵਲੋਂ ਸਕੂਲ ਖੋਲ੍ਹਣ ਦਾ ਫੈਸਲਾ ਫਿਲਹਾਲ ਟਾਲ ਦਿਤਾ ਗਿਆ ਹੈ। ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਮੁਤਾਬਕਾ ਸਿੱਖਿਆ ਵਿਭਾਗ ਨੇ ਸਕੂਲਾਂ ਨੂੰ ਖੋਲ੍ਹਣ ਸਬੰਧੀ ਗ੍ਰਹਿ ਵਿਭਾਗ ਤੋਂ ਪ੍ਰਾਪਤ ਪੱਤਰ ਦੇ ਜਵਾਬ ਵਿਚ ਆਪਣੇ ਸੁਝਾਅ ਦੇ ਦਿੱਤੇ ਹਨ। ਜਦਕਿ ਸਕੂਲਾਂ ਨੂੰ ਖੋਲ੍ਹਣ ਸਬੰਧੀ ਆਖ਼ਰੀ ਫ਼ੈਸਲਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਵਿਦਿਆਰਥੀਆਂ ਦੀ ਸੁਰੱਖਿਆ ਸਬੰਧੀ ਸਾਰੇ ਇਹਤਿਆਤ ਦੀ ਸਮੀਖਿਆ ਤੋਂ ਬਾਅਦ ਲਿਆ ਜਾਵੇਗਾ।
Vijay Inder Singla
ਇਥੇ ਜਾਰੀ ਬਿਆਨ ਵਿੱਚ ਸ੍ਰੀ ਸਿੰਗਲਾ ਨੇ ਕਿਹਾ ਕਿ ਕੇਂਦਰੀ ਗ੍ਰਹਿ ਮੰਤਰਾਲੇ ਵੱਲੋਂ ਪੰਜਾਬ ਦੇ ਗ੍ਰਹਿ ਮਾਮਲੇ ਅਤੇ ਨਿਆਂ ਵਿਭਾਗ ਰਾਹੀਂ 15 ਅਕਤੂਬਰ, 2020 ਤੋਂ ਸਕੂਲਾਂ ਵਿੱਚ ਕੁਝ ਗਤੀਵਿਧੀਆਂ ਨੂੰ ਮੁੜ ਖੋਲ੍ਹਣ ਸਬੰਧੀ ਮੰਗੀਆਂ ਟਿੱਪਣੀਆਂ ਦੇ ਜਵਾਬ ਵਿੱਚ ਸਕੂਲ ਸਿੱਖਿਆ ਸਕੱਤਰ ਨੇ ਦੱਸਿਆ ਹੈ ਕਿ ਸਕੂਲ ਭਾਰਤ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਹੀ ਖੋਲ੍ਹੇ ਜਾ ਸਕਦੇ ਹਨ।
Vijay Inder Singla
ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਸਕੂਲਾਂ ਨੂੰ ਮੁੜ ਖੋਲ੍ਹਣ ਸਬੰਧੀ ਹਦਾਇਤਾਂ ਜਾਰੀ ਕਰ ਦਿੱਤੀਆਂ ਗਈਆਂ ਹਨ ਅਤੇ ਸੂਬਿਆਂ ਤੋਂ ਰੋਜ਼ਾਨਾ ਆਧਾਰ 'ਤੇ ਰਿਪੋਰਟਾਂ ਲਈਆਂ ਜਾ ਰਹੀਆਂ ਹਨ।