'ਆਪ' ਨੇ ਕੈਪਟਨ ਅਮਰਿੰਦਰ ਸਿੰਘ ਨੂੰ ਨੰਬਰ-1 ਵਾਅਦਾ-ਖ਼ਿਲਾਫ਼ੀ ਅਤੇ ਦਲਿਤ ਵਿਰੋਧੀ ਦਾ ਦਿੱਤਾ ਖ਼ਿਤਾਬ
Published : Oct 7, 2020, 5:32 pm IST
Updated : Oct 7, 2020, 5:32 pm IST
SHARE ARTICLE
Harpal Cheema And CM Amrinder Singh
Harpal Cheema And CM Amrinder Singh

ਕੈਪਟਨ ਸਾਬ! ਤੁਸੀਂ ਘਰ-ਘਰ ਨੌਕਰੀ ਨਹੀਂ ਘਰ-ਘਰ ਬੇਰੁਜ਼ਗਾਰੀ ਵੰਡ ਰਹੇ ਹੋ-ਪ੍ਰਿੰਸੀਪਲ ਬੁੱਧ ਰਾਮ

ਚੰਡੀਗੜ੍ਹ: ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਨੰਬਰ-1 ਵਾਅਦਾ-ਖ਼ਿਲਾਫ਼ੀ ਅਤੇ ਦਲਿਤ ਵਿਰੋਧੀ ਦਾ ਖ਼ਿਤਾਬ ਦਿੰਦਿਆ ਕਿਹਾ ਕਿ ਮੁੱਖ ਮੰਤਰੀ ਕੈਪਟਨ ਹੁਣ ਫੇਰ ਦਲਿਤ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ ਵਿਚ ਪਾ ਕੇ ਵੋਟ ਬੈਂਕ ਦੀ ਗੰਦੀ ਰਾਜਨੀਤੀ ਕਰਦੇ ਹੋਏ ਇੱਕ ਨਵੀਂ 'ਪੋਸਟ ਮੈਟ੍ਰਿਕ ਸਕਾਲਰਸ਼ਿਪ' ਸਕੀਮ ਦਾ ਐਲਾਨ ਕਰ ਦਿੱਤਾ ਹੈ।

CM Amrinder SinghCM Amrinder Singh

ਪਾਰਟੀ ਹੈੱਡਕੁਆਟਰ ਤੋਂ ਜਾਰੀ ਬਿਆਨ ਰਾਹੀਂ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ, ਵਿਧਾਇਕ ਅਮਨ ਅਰੋੜਾ ਅਤੇ ਪ੍ਰਿੰਸੀਪਲ ਬੁੱਧ ਰਾਮ ਨੇ ਕਿਹਾ ਕਿ ਅੱਜ ਕੈਪਟਨ ਅਮਰਿੰਦਰ ਸਿੰਘ ਦਲਿਤਾਂ ਦੇ ਹੱਕਾਂ ਦੇ ਰਾਖੇ ਬਣਨ ਦੀ ਕੋਸ਼ਿਸ਼ ਕਰ ਰਹੇ ਹਨ, ਪਰੰਤੂ ਸ਼ਾਇਦ ਕੈਪਟਨ ਅਮਰਿੰਦਰ ਸਿੰਘ ਭੁੱਲ ਗਏ ਹਨ ਕਿ ਅਜੇ ਵੀ ਪੰਜਾਬ ਦੇ ਦਲਿਤ ਵਰਗਾਂ ਸਮੇਤ ਹਰ ਵਰਗ ਨੂੰ ਚੰਗੀ ਤਰਾਂ ਯਾਦ ਹੈ ਕਿ ਤੁਸੀਂ (ਕੈਪਟਨ ਅਮਰਿੰਦਰ ਸਿੰਘ) ਨੇ ਹੀ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਬਚਾਉਂਦੇ ਹੋਏ 'ਕਲੀਨ ਚਿੱਟ' ਦੇ ਦਿੱਤੀ ਸੀ, ਜਿਸ ਕਾਰਨ ਲੱਖਾਂ ਦਲਿਤ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ ਵਿਚ ਆ ਗਿਆ ਹੈ।

Harpal CheemaHarpal Cheema

ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਕੈਪਟਨ ਅਮਰਿੰਦਰ ਦਲਿਤ ਵਿਦਿਆਰਥੀਆਂ ਨੂੰ ਗੁਮਰਾਹ ਕਰਨ ਦੀ ਕੋਸ਼ਿਸ਼ ਕਰਦਿਆਂ ਇਹ ਬਿਆਨ ਦੇ ਰਹੇ ਹਨ ਕਿ ਕੇਂਦਰ ਸਰਕਾਰ ਨੇ ਦਲਿਤ ਵਿਦਿਆਰਥੀਆਂ ਨੂੰ ਦਿੱਤੀ ਜਾਣ ਵਾਲੀ ਸਕਾਲਰਸ਼ਿਪ ਸਕੀਮ ਨੂੰ ਬੰਦ ਕਰ ਦਿੱਤਾ ਹੈ, ਜਦਕਿ ਸਚਾਈ ਇਹ ਹੈ ਕਿ ਕੇਂਦਰ ਸਰਕਾਰ ਨੇ ਪੋਸਟ ਮੈਟ੍ਰਿਕ ਸਕਾਲਰਸ਼ਿਪ ਦਾ ਪੈਸਾ ਪੰਜਾਬ ਸਰਕਾਰ ਨੂੰ ਦਿੱਤਾ ਸੀ, ਪਰੰਤੂ ਘੋਟਾਲੇਬਾਜ ਕਾਂਗਰਸ ਦੀ ਪੰਜਾਬ ਸਰਕਾਰ ਨੇ ਉਸ ਪੈਸੇ ਨੂੰ ਆਪਣੇ ਨਿੱਜੀ ਕਾਰਜਾਂ ਲਈ ਇਸਤੇਮਾਲ ਕਰ ਲਿਆ। ਜਦੋਂ ਤੋਂ ਸੂਬੇ ਵਿਚ ਕਾਂਗਰਸ ਸਰਕਾਰ ਸੱਤਾ ਵਿਚ ਆਈ ਹੈ, ਉਸ ਸਮੇਂ ਤੋਂ ਹੀ ਦਲਿਤ ਵਿਦਿਆਰਥੀ ਦੁੱਖ ਭੋਗ ਰਹੇ ਹਨ।

Harpal CheemaHarpal Cheema

ਕਾਂਗਰਸ ਦੇ ਰਾਜ ਕਾਲ ਦੌਰਾਨ ਦਲਿਤ ਵਿਦਿਆਰਥੀਆਂ ਦੇ ਕਾਲਜਾਂ ਵਿਚ ਦਾਖ਼ਲਿਆਂ ਦੀ ਸੰਖਿਆ ਘੱਟ ਕੇ 1.50 ਲੱਖ ਰਹਿ ਗਈ ਹੈ। ਪਹਿਲਾਂ ਸੂਬੇ ਦੀਆਂ ਉਚੇਰੀ ਸਿੱਖਿਆ ਸੰਸਥਾਵਾਂ ਵਿਚ 3.3 ਲੱਖ ਦਲਿਤ ਵਿਦਿਆਰਥੀ ਪੜ੍ਹਦੇ ਸਨ, ਜਿਨ੍ਹਾਂ ਦੀ ਹੁਣ ਸੰਖਿਆ ਘੱਟ ਕੇ 1.80 ਲੱਖ ਰਹਿ ਗਈ ਹੈ, ਜੋ ਕਿ ਪੰਜਾਬ ਲਈ ਬਹੁਤ ਹੀ ਮੰਦਭਾਗੀ ਗੱਲ ਹੈ।

 StudentsStudents

ਅਮਨ ਅਰੋੜਾ ਨੇ ਕਿਹਾ ਕਿ ਸੱਤਾ ਦੇ ਲਾਲਚੀ ਕੈਪਟਨ ਅਮਰਿੰਦਰ ਸਿੰਘ ਨੇ 2017 ਦੀਆਂ ਚੋਣਾਂ ਸਮੇਂ ਆਪਣੇ ਚੋਣ ਮੈਨੀਫੈਸਟੋ ਵਿਚ ਦਲਿਤਾਂ ਨਾਲ ਤਿੰਨ ਵਾਅਦੇ ਕੀਤੇ ਸਨ ਕਿ ਦਲਿਤ ਵਰਗ ਦੇ ਬਜ਼ੁਰਗਾਂ ਨੂੰ  2500 ਰੁਪਏ ਪੈਨਸ਼ਨ ਦਿੱਤੀ ਜਾਵੇਗੀ, ਦੂਸਰਾ ਵਾਅਦਾ ਦਲਿਤ ਵਰਗ ਦੀਆਂ ਧੀਆਂ ਨੂੰ 51,000 ਰੁਪਏ ਸ਼ਗਨ ਸਕੀਮ ਦਿੱਤੀ ਜਾਵੇਗੀ, ਤੀਸਰਾ ਵਾਅਦਾ ਸੀ ਕਿ ਦਲਿਤ ਵਰਗ ਨੂੰ ਪੰਜ ਮਰਲੇ ਪਲਾਟ ਦਿੱਤੇ ਜਾਣ ਦਾ ਵਾਅਦਾ ਕੀਤਾ ਸੀ ਜੋ ਅਜੇ ਤੱਕ ਪੂਰੇ ਨਹੀਂ ਹੋਇਆ। ਕੈਪਟਨ ਅਮਰਿੰਦਰ ਨੇ ਇਨ੍ਹਾਂ ਵਾਅਦਿਆਂ ਸਮੇਤ ਹੋਰ ਵੀ ਅਣਗਿਣਤ ਵਾਅਦੇ ਪੰਜਾਬ ਦੀ ਜਨਤਾ ਨਾਲ ਕੀਤੇ ਸਨ, ਪਰ ਵਾਅਦਿਆਂ ਨੂੰ ਪੂਰਾ ਨਾ ਕਰਕੇ ਕੈਪਟਨ ਅਮਰਿੰਦਰ ਸਿੰਘ ਨੇ ਵਾਅਦਾ-ਖ਼ਿਲਾਫ਼ੀ ਦੇ ਮਾਮਲੇ ਵਿਚ ਨੰਬਰ-1 ਦਾ ਖ਼ਿਤਾਬ ਜ਼ਰੂਰ ਹਾਸਲ ਕਰ ਲਿਆ ਹੈ।

Pension Pension

ਪ੍ਰਿੰਸੀਪਲ ਬੁੱਧ ਰਾਮ ਨੇ ਕਿਹਾ ਕਿ ਕੈਪਟਨ ਅਮਰਿੰਦਰ 2022 ਨਜ਼ਦੀਕ ਆਉਂਦੇ ਵੇਖ 2017 ਦੀ ਤਰਾਂ ਵੋਟ ਬੈਂਕ ਦੀ ਗੰਦੀ ਰਾਜਨੀਤੀ ਕਰਨੀ ਸ਼ੁਰੂ ਕਰ ਦਿੱਤੀ ਹੈ, ਜਿਸ ਦੇ ਤਹਿਤ ਕੈਪਟਨ ਨੇ ਬੀਤੇ ਦਿਨ ਐਲਾਨ ਕੀਤਾ ਹੈ ਕਿ ਉਹ ਪੰਜਾਬ ਦੇ ਨੌਜਵਾਨਾਂ ਨੂੰ ਡੇਢ ਸਾਲਾਂ ਵਿਚ 1 ਲੱਖ ਨੌਕਰੀਆਂ ਦੇਣਗੇ। ਮੈਂ (ਬੁੱਧ ਰਾਮ) ਕੈਪਟਨ ਸਾਬ ਨੂੰ ਪੁੱਛਣਾ ਚਾਹੁੰਦਾ ਹਾਂ ਕਿ ''ਕੈਪਟਨ ਸਾਬ! ਤੁਸੀਂ 1 ਲੱਖ ਨੌਕਰੀਆਂ ਦੇਣ ਦਾ ਐਲਾਨ ਤਾਂ ਕਰ ਦਿੱਤਾ ਪਰੰਤੂ ਇਹ ਨੌਕਰੀਆਂ ਕਿਹੜੇ ਵਿਭਾਗਾਂ ਵਿਚ ਦੇਵੋਂਗੇ?, ਤੁਸੀਂ ਤਾਂ ਆਪਣੇ ਨਿੱਜੀ ਹਿਤਾਂ ਦੀ ਪੂਰਤੀ ਲਈ ਜਲ ਸਰੋਤ ਵਿਭਾਗ, ਪੀਐਸਪੀਸੀਐਲ ਅਤੇ ਖੇਤੀਬਾੜੀ ਵਿਭਾਗ ਸਮੇਤ ਅਨੇਕਾਂ ਵਿਭਾਗਾਂ ਵਿਚ ਨੌਕਰੀਆਂ ਦੇਣੀਆਂ ਬੰਦ ਕਰ ਦਿੱਤੀਆਂ ਹਨ। ਕੈਪਟਨ ਸਾਬ! ਤੁਸੀਂ ਘਰ-ਘਰ ਨੌਕਰੀ ਨਹੀਂ ਘਰ-ਘਰ ਬੇਰੁਜ਼ਗਾਰੀ ਵੰਡ ਰਹੇ ਹੋ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Punjab Weather Update : ਬੱਚਿਆਂ ਦੀ ਜਾਨ ਲੈ ਸਕਦੀਆਂ ਨੇ ਗਰਮ ਹਵਾਵਾਂ, ਡਾਕਟਰ ਨੇ ਦੱਸਿਆ ਬਚਾਅ !

19 May 2024 5:13 PM

Spokesman Live || Sidhi Gaal || Public Review Elections 2024

19 May 2024 4:41 PM

ਰੈਲੀ ਦੌਰਾਨ Karamjit Anmol ਕਰ ਗਏ ਵੱਡਾ ਦਾਅਵਾ Anmol ਦਾ ਸਾਥ ਦੇਣ ਲਈ ਪਹੁੰਚੇ ਵੱਡੇ ਪੰਜਾਬੀ ਕਲਾਕਾਰ.......

19 May 2024 4:26 PM

ਸ੍ਰੀ ਫ਼ਤਿਹਗੜ੍ਹ ਸਾਹਿਬ 'ਚ ਕੌਣ ਮਾਰੇਗਾ ਬਾਜ਼ੀ? ਕਿਹੜੇ ਉਮੀਦਵਾਰ ਦਾ ਪਲੜਾ ਭਾਰੀ?ਕੀ ਕਾਂਗਰਸ ਬਚਾਅ ਸਕੇਗੀ ਆਪਣਾ ਕਿਲ੍ਹ

19 May 2024 1:18 PM

2 ਤਰੀਕ ਨੂੰ ਵੱਜਣਗੇ ਛਿੱਤਰ,Hans Raj Hans ਨੇ ਬਣਾਈ List! ਵਾਲੀਬਾਲ ਤੇ ਚਿੱੜੀ ਛਿੱਕਾ ਵੀ ਖੇਡ ਲੈਦੇ ਨੇ ਚੰਨੀ ਸਾਬ੍ਹ

19 May 2024 12:52 PM
Advertisement