
ਹੋਇਆ ਜ਼ਬਰਦਸਤ ਹੰਗਾਮਾ
ਚੰਡੀਗੜ੍ਹ: ਲਖੀਮਪੁਰ ਵਿਚ ਵਾਪਰੀ ਘਟਨਾ ਦੇ ਸਬੰਧ ਵਿਚ ਅੱਜ ਪੰਜਾਬ ਕਾਂਗਰਸ ਵਲੋਂ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀ ਅਗਵਾਈ ਵਿਚ ਕਾਫਲਾ ਲਖੀਮਪੁਰ ਲਈ ਰਵਾਨਾ ਹੋਇਆ ਹੈ। ਇਸ ਦੌਰਾਨ ਵੱਡੀ ਖਬਰ ਸਾਹਮਣੇ ਆ ਰਹੀ ਹੈ ਕਿ ਯੂਪੀ-ਹਰਿਆਣਾ ਬਾਰਡਰ ਉੱਤੇ ਕਾਂਗਰਸ ਦੇ ਕਾਫਲੇ ਨੂੰ ਰੋਕ ਲਿਆ ਗਿਆ ਹੈ। ਮਿਲੀ ਜਾਣਕਾਰੀ ਮੁਤਾਬਕ ਇਸ ਦੌਰਾਨ ਨਵਜੋਤ ਸਿੰਘ ਸਿੱਧੂ ਦੀ ਮੌਕੇ ਉੱਤੇ ਮੌਜੂਦ ਮੁਲਾਜ਼ਮਾਂ ਨਾਲ ਬਹਿਸ ਵੀ ਹੋਈ ਹੈ।
Congress convoy stopped at Haryana-UP border
ਸਿੱਧੂ ਨੇ ਕਿਹਾ ਕਿ ਜਾਂ ਤਾਂ ਸਾਨੂੰ ਗ੍ਰਿਫਤਾਰ ਕਰ ਲਵੋ ਜਾਂ ਸਾਨੂੰ ਅੱਗੇ ਵਧਣ ਦਿਓ। ਉਹਨਾਂ ਨੇ ਪੁੱਛਿਆ ਕਿ ਕੀ ਤੁਹਾਡਾ ਡੰਡਾ ਸਾਡੇ 'ਤੇ ਹੀ ਚੱਲੇਗਾ? ਇਸ ਦੇ ਨਾਲ ਹੀ ਯੂਪੀ ਪੁਲਿਸ ਨੇ 5 ਲੋਕਾਂ ਨੂੰ ਅੱਗੇ ਜਾਣ ਦੀ ਇਜਾਜ਼ਤ ਦੇ ਦਿੱਤੀ, ਪਰ ਸਿੱਧੂ ਪੂਰੇ ਕਾਫਲੇ ਨਾਲ ਅੱਗੇ ਵਧਣ 'ਤੇ ਅੜੇ ਹੋਏ ਹਨ। ਕਾਂਗਰਸੀ ਵਰਕਰਾਂ ਨੇ ਬੈਰੀਕੇਡ ਤੋੜ ਕੇ ਅੱਗੇ ਵਧਣ ਦੀ ਕੋਸ਼ਿਸ਼ ਕੀਤੀ, ਜਿਸ ਕਾਰਨ ਉਨ੍ਹਾਂ ਨੂੰ ਹਿਰਾਸਤ ਵਿੱਚ ਲੈ ਲਿਆ ਗਿਆ।
Congress convoy stopped at Haryana-UP border
ਇਸ ਦੌਰਾਨ ਉਤਰ ਪ੍ਰਦੇਸ਼ ਪੁਲਿਸ ਵੱਡੀ ਗਿਣਤੀ ਵਿੱਚ ਹਾਜ਼ਰ ਸੀ, ਜਿਸ ਨੇ ਨਵਜੋਤ ਸਿੰਘ ਸਿੱਧੂ ਸਮੇਤ ਕਈ ਕਾਂਗਰਸੀ ਮੰਤਰੀਆਂ ਅਤੇ ਆਗੂਆਂ ਨੂੰ ਹਿਰਾਸਤ ਵਿੱਚ ਲਿਆ ਹੈ। ਸਿੱਧੂ ਅਤੇ ਕਾਂਗਰਸੀ ਆਗੂਆਂ ਨੂੰ ਪੁਲਿਸ ਵੱਲੋਂ ਹਿਰਾਸਤ ਵਿੱਚ ਲਏ ਜਾਣ ਦੇ ਵਿਰੋਧ ਵਿੱਚ ਕਾਂਗਰਸੀ ਵਰਕਰਾਂ ਵੱਲੋਂ ਸ਼ਾਹਜਹਾਂਪੁਰ ਚੌਕੀ ‘ਤੇ ਹੀ ਧਰਨਾ ਲਾ ਲਿਆ।
Congress convoy stopped at Haryana-UP border
ਸਿੱਧੂ ਤੋਂ ਇਲਾਵਾ ਕੈਬਨਿਟ ਮੰਤਰੀ ਵਿਜੈਇੰਦਰ ਸਿੰਗਲਾ, ਹਰਵਿੰਦਰ ਸਿੰਘ ਲਾਡੀ, ਵਿਧਾਇਕ ਮਦਨ ਲਾਲ ਜਲਾਲਪੁਰ, ਪੰਜਾਬ ਕਾਂਗਰਸ ਦੇ ਕਾਰਜਕਾਰੀ ਪ੍ਰਧਾਨ ਕੁਲਜੀਤ ਸਿੰਘ ਨਾਗਰਾ, ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਗੁਰਕੀਰਤ ਕੋਟਲੀ ਨੂੰ ਯੂਪੀ ਪੁਲਿਸ ਨੇ ਹਿਰਾਸਤ ਵਿੱਚ ਲਿਆ ਹੈ।