ਖੁਰਾਕ ਤੇ ਸਿਵਲ ਸਪਲਾਈ ਵਿਭਾਗ ਦੇ ਉੱਡਣ ਦਸਤੇ ਨੇ ਪਰਮਲ ਝੋਨੇ ਦਾ ਟਰੱਕ ਕੀਤਾ ਜ਼ਬਤ: ਭਾਰਤ ਭੂਸ਼ਣ ਆਸ਼ੂ
Published : Oct 7, 2021, 8:50 pm IST
Updated : Oct 7, 2021, 8:50 pm IST
SHARE ARTICLE
Bharat Bhushan Ashu
Bharat Bhushan Ashu

ਉੱਡਣ ਦਸਤੇ ਘੱਟੋ-ਘੱਟ 31 ਦਸੰਬਰ 2021 ਤੱਕ ਜਾਰੀ ਰੱਖਣਗੇ ਆਪਣੀ ਕਾਰਵਾਈ

 

ਚੰਡੀਗੜ: ਖੁਰਾਕ ਤੇ ਸਿਵਲ ਸਪਲਾਈ ਵਿਭਾਗ ਦੇ ਉੱਡਣ ਦਸਤਿਆਂ ਨੇ ਅੱਜ ਮੱਧ ਪ੍ਰਦੇਸ ਤੋਂ ਪੰਜਾਬ ਵਿਚ ਗੈਰ-ਕਾਨੂੰਨੀ ਤਰੀਕੇ ਨਾਲ ਰੀਸਾਈਕਲਿੰਗ/ ਬੋਗਸ ਬਿਲਿੰਗ ਲਈ ਲਿਆਂਦੇ ਜਾ ਰਹੇ ਪਰਮਲ ਝੋਨੇ ਦੇ ਟਰੱਕ ਨੂੰ ਜ਼ਬਤ ਕੀਤਾ ਹੈ। 

ਹੋਰ ਪੜ੍ਹੋ: ਨਵਜੋਤ ਸਿੱਧੂ ਦੇ ਕਾਫ਼ਲੇ ਨੂੰ ਲਖੀਮਪੁਰ ਖੀਰੀ ਜਾਣ ਦੀ ਮਿਲੀ ਇਜਾਜ਼ਤ

ਇਸ ਸਬੰਧੀ ਜਾਣਕਾਰੀ ਦਿੰਦਿਆਂ ਭਾਰਤ ਭੂਸ਼ਣ ਆਸ਼ੂ, ਖੁਰਾਕ ਤੇ ਸਿਵਲ ਸਪਲਾਈ ਮੰਤਰੀ, ਪੰਜਾਬ ਨੇ ਦੱਸਿਆ ਕਿ ਪਟਿਆਲਾ ਜ਼ਿਲੇ ਦੇ ਸ਼ੰਭੂ ਬਾਰਡਰ ‘ਤੇ ਇਹ ਟਰੱਕ ਜ਼ਬਤ ਕੀਤਾ ਗਿਆ ਹੈ, ਜਿਸ ਵਿਚ 254.50 ਕਵਿੰਟਲ ਪਰਮਲ ਝੋਨਾ ਦਸਮੇਸ਼ ਐਗਰੋ ਫੂਡਜ਼ ਲੁਧਿਆਣਾ ਦੇ ਨਾਮ ਦੀ ਬੋਗਸ ਫਰਮ ਦੇ ਨਾਮ ’ਤੇ ਲਿਆਂਦਾ ਜਾ ਰਿਹਾ ਸੀ।

Bharat Bhushan Ashu Bharat Bhushan Ashu

ਆਸ਼ੂ ਨੇ ਦੱਸਿਆ ਕਿ ਜਦੋਂ ਇਸ ਫਰਮ ਸਬੰਧੀ ਸਕੱਤਰ ਮਾਰਕੀਟ ਕਮੇਟੀ ਲੁਧਿਆਣਾ ਤੋਂ ਪਤਾ ਕੀਤਾ ਗਿਆ ਤਾਂ ਉਨਾਂ ਉਕਤ ਨਾਮ ਦੀ ਕੋਈ ਵੀ ਫਰਮ ਜ਼ਿਲ੍ਹੇ ਵਿਚ ਰਜਿਸਟਰਡ ਹੋਣ ਤੋਂ ਇਨਕਾਰ ਕਰ ਦਿੱਤਾ। ਇਸ ਸਬੰਧੀ ਕਾਨੂੰਨੀ ਕਾਰਵਾਈ ਕਰਦਿਆਂ ਟਰੱਕ ਨੰਬਰ ਐਮ.ਪੀ.07 ਐਚ.ਬੀ. 4072 ਨੂੰ ਜ਼ਬਤ ਕਰਦਿਆਂ ਡਰਾਈਵਰ ਹਰਮੀਤ ਪਾਲ ਵਿਰੁੱਧ ਪਰਚਾ ਦਰਜ ਕਰ ਦਿੱਤਾ ਗਿਆ।

ਹੋਰ ਪੜ੍ਹੋ: 'ਕਾਂਗਰਸ ਸਰਕਾਰ ਸੂਬੇ ਦੇ ਸਰਪੰਚਾਂ- ਪੰਚਾਂ ਨੂੰ ਨਾ ਹੀ ਮਾਣ ਦੇ ਰਹੀ ਹੈ ਅਤੇ ਨਾ ਹੀ ਮਾਣ ਭੱਤਾ'

Bharat Bhushan AshuBharat Bhushan Ashu

ਆਸ਼ੂ ਨੇ ਦੱਸਿਆ ਕਿ ਪੰਜਾਬ ਰਾਜ ਵਿਚ ਇਸ ਸਮੇਂ 150 ਉੱਡਣ ਦਸਤੇ ਕਾਇਮ ਕੀਤੇ ਗਏ ਹਨ ਜਿਨ੍ਹਾਂ ਵਿਚ 1500 ਦੇ ਕਰੀਬ ਅਧਿਕਾਰੀ ਅਤੇ ਕਰਮਚਾਰੀ 24 ਘੰਟੇ ਕੰਮ ਕਰ ਰਹੇ ਹਨ। ਖੁਰਾਕ ਮੰਤਰੀ ਨੇ ਕਿਹਾ ਕਿ ਇਨ੍ਹਾਂ ਦਸਤਿਆਂ ਵਲੋਂ ਹੁਣ ਤੱਕ 7 ਪਰਚੇ ਦਰਜ ਕਰਵਾਏ ਜਾ ਚੁੱਕੇ ਹਨ ਅਤੇ ਇਹ ਉੱਡਣ ਦਸਤੇ ਘੱਟੋ-ਘੱਟ 31 ਦਸੰਬਰ 2021 ਤੱਕ ਆਪਣੀ ਕਾਰਵਾਈ ਜਾਰੀ ਰੱਖਣਗੇ।

Location: India, Chandigarh

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Shaheed Udham singh grandson Story : 'ਮੈਨੂੰ ਚਪੜਾਸੀ ਦੀ ਹੀ ਨੌਕਰੀ ਦੇ ਦਿਓ, ਕੈਪਟਨ ਨੇ ਨੌਕਰੀ ਦੇਣ ਦਾ ਐਲਾਨ...

09 Aug 2025 12:37 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 09/08/2025

09 Aug 2025 12:34 PM

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM

Donald Trump ਨੇ India 'ਤੇ ਲੱਗਾ ਦਿੱਤਾ 50% Tariff, 24 ਘੰਟਿਆਂ 'ਚ ਲਗਾਉਣ ਦੀ ਦਿੱਤੀ ਸੀ ਧਮਕੀ

06 Aug 2025 9:20 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM
Advertisement