ਕੈਪਟਨ ਦੀ ਤਰ੍ਹਾਂ ਚੰਨੀ ਸਰਕਾਰ ਵੀ ਗਲਤ ਬਿਜਲੀ ਸਮਝੌਤਿਆਂ 'ਤੇ ਬਾਦਲਾਂ ਨੂੰ ਬਚਾਅ ਰਹੀ- ਹਰਪਾਲ ਚੀਮਾ
Published : Oct 7, 2021, 7:03 pm IST
Updated : Oct 7, 2021, 7:03 pm IST
SHARE ARTICLE
Harpal Cheema
Harpal Cheema

'ਆਪ' ਸਰਕਾਰ ਬਣਨ 'ਤੇ ਬਿਜਲੀ ਖ਼ਰੀਦ ਦੇ ਸਾਰੇ ਗਲਤ ਸੌਦੇ ਹੋਣਗੇ ਰੱਦ

 

ਚੰਡੀਗੜ: ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਿਟਿਡ  (ਪੀ.ਐਸ.ਪੀ.ਸੀ.ਐਲ)  ਵੱਲੋਂ ਚਾਰ ਬਿਜਲੀ ਉਤਪਾਦਕ ਪਲਾਂਟਾਂ ਨੂੰ ਬਿਜਲੀ ਖ਼ਰੀਦ ਸਮਝੌਤੇ (ਪੀ.ਪੀ.ਏ) ਰੱਦ ਕਰਨ ਲਈ ਭੇਜੇ ਗਏ ਨੋਟਿਸ 'ਤੇ ਪ੍ਰਤੀਕਿਰਿਆ ਦਿੰਦਿਆਂ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਸੂਬੇ ਦੀ ਕਾਂਗਰਸ ਸਰਕਾਰ ਤੋਂ ਤਿੰਨ ਪ੍ਰਮੁੱਖ ਨਿੱਜੀ ਕੰਪਨੀਆਂ ਨਾਲ ਬਾਦਲਾਂ ਵਲੋਂ ਕੀਤੇ ਗਏ ਗਲਤ ਬਿਜਲੀ ਸਮਝੌਤਿਆਂ 'ਤੇ ਆਪਣਾ ਰੁੱਖ ਸਪੱਸ਼ਟ ਕਰਨ ਲਈ ਕਿਹਾ ਹੈ। ਚੀਮਾ ਨੇ ਕਿਹਾ ਬਾਦਲ ਸਰਕਾਰ ਦੇ ਸਮੇਂ ਕੀਤੇ ਗਏ ਪੀ.ਪੀ.ਏ ਰੱਦ ਕੀਤੇ ਜਾਣੇ ਚਾਹੀਦੇ ਹਨ, ਕਿਉਂਕਿ ਇਨਾਂ ਕਾਰਨ ਪੰਜਾਬ ਬਿਜਲੀ ਸੰਕਟ ਅਤੇ ਆਰਥਿਕ ਸੰਕਟ ਤੋਂ ਬਾਹਰ ਨਹੀਂ ਨਿਕਲ ਪਾ ਰਿਹਾ ਹੈ।

 

 

CM Charanjit Singh ChanniCM Charanjit Singh Channi

 

ਵੀਰਵਾਰ ਨੂੰ ਪਾਰਟੀ ਮੁੱਖ ਦਫ਼ਤਰ ਤੋਂ ਜਾਰੀ ਬਿਆਨ ਵਿੱਚ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਸੱਤਾਧਾਰੀ ਕਾਂਗਰਸ ਨੇ ਬਿਜਲੀ ਸਮਝੌਤੇ ਰੱਦ ਕਰਨ ਦੇ ਮੁੱਦੇ 'ਤੇ ਲੋਕਾਂ ਨੂੰ ਗੁੰਮਰਾਹ ਕਰਨ ਲਈ ਨਵੇਂ ਹੱਥ ਕੰਡੇ ਅਖ਼ਤਿਆਰ ਕੀਤੇ ਹਨ। ਜੇ ਸਰਕਾਰ ਦੁਰਗਾਪੁਰ, ਰਘੂਨਾਥਪੁਰ, ਬੋਕਾਰੋ ਅਤੇ ਮੇਜਾ ਉਰਜਾ ਬਿਜਲੀ ਪਲਾਂਟ ਨਾਲ ਬਿਜਲੀ ਸਮਝੌਤੇ ਰੱਦ ਕਰ ਸਕਦੀ ਹੈ, ਤਾਂ ਬਾਦਲਾਂ ਵੰਲੋਂ ਕੀਤੇ ਖਾਮੀਆਂ ਭਰਪੂਰ ਅਤੇ ਮਹਿੰਗੇ ਬਿਜਲੀ ਸਮਝੌਤੇ ਰੱਦ ਕਿਉਂ ਨਹੀਂ ਕਰ ਸਕਦੀ?

 

Harpal CheemaHarpal Cheema

 

ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਵੀ ਸਵੀਕਾਰ ਕੀਤਾ ਸੀ ਕਿ ਨਿੱਜੀ ਕੰਪਨੀਆਂ ਦੇ ਨਾਲ ਇੱਕ ਤਰਫ਼ਾ ਸਮਝੌਤੇ ਪੰਜਾਬ ਅਤੇ ਪੰਜਾਬ ਦੇ ਲੋਕਾਂ ਨੂੰ ਆਰਥਿਕ ਤੌਰ 'ਤੇ ਲੁੱਟ ਰਹੇ ਹਨ। ਉਨਾਂ ਕਿਹਾ, ''ਬਾਵਜੂਦ ਇਸ ਦੇ ਕਾਂਗਰਸ ਸਰਕਾਰ ਦੇ ਪਾਸ ਵੇਦਾਂਤ, ਜੀ.ਬੀ.ਟੀ ਅਤੇ ਐਲ ਐਂਡ ਟੀ ਨਾਲ ਕੀਤੇ ਗਏ ਮਹਿੰਗੇ ਬਿਜਲੀ ਸੌਦੇ ਦੇ ਸੰਬੰਧ ਵਿੱਚ ਸਪੱਸ਼ਟ ਮਕਸਦ ਅਤੇ ਨੀਤੀ ਨਹੀਂ ਹੈ।'' ਚੀਮਾ ਨੇ ਕਿਹਾ ਨਿੱਜੀ ਬਿਜਲੀ ਪਲਾਂਟਾਂ ਤੋਂ ਬਿਜਲੀ ਖ਼ਰੀਦੇ ਬਿਨਾਂ ਹਰ ਸਾਲ ਕਰੋੜਾਂ ਰੁਪਏ ਅਦਾ ਕੀਤੇ ਜਾ ਰਹੇ ਹਨ।

 

CM Amarinder Singh CM Amarinder Singh

 

ਉਨਾਂ ਕਿਹਾ ਕਿ ਹੁਣ ਤੱਕ ਪੀ.ਐਸ.ਪੀ.ਸੀ.ਐਲ ਨੇ ਤਲਵੰਡੀ ਸਾਬੋ, ਰਾਜਪੁਰਾ ਅਤੇ ਸ੍ਰੀ ਗੋਇੰਦਵਾਲ ਸਾਹਿਬ ਵਿੱਚ ਅਕਾਲੀ ਦਲ- ਭਾਜਪਾ ਸਰਕਾਰ ਵੱਲੋਂ ਸਥਾਪਿਤ ਕੀਤੇ ਤਿੰਨ ਨਿੱਜੀ ਬਿਜਲੀ ਪਲਾਂਟਾਂ ਲਈ 20 ਹਜ਼ਾਰ ਕਰੋੜ ਰੁਪਏ ਦਾ ਭੁਗਤਾਨ ਕੀਤਾ ਗਿਆ। ਇਸ ਰਕਮ ਵਿੱਚ ਬਿਨਾਂ ਬਿਜਲੀ ਪ੍ਰਾਪਤ ਕੀਤੇ ਕਰੀਬ 5700 ਕਰੋੜ ਰੁਪਏ ਅਦਾ ਕਰਨਾ ਵੱਡਾ ਸਵਾਲ ਪੈਦਾ ਕਰਦਾ ਹੈ।

 

Electricity Electricity

 

'ਆਪ' ਆਗੂ ਨੇ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ 'ਤੇ ਟਿੱਪਣੀ ਕਰਦਿਆਂ ਕਿਹਾ, '' ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਤਰਾਂ ਚੰਨੀ ਸਰਕਾਰ ਵੀ ਗਲਤ ਬਿਜਲੀ ਸਮਝੌਤਿਆਂ ਦੇ ਮਾਮਲੇ ਵਿੱਚ ਬਾਦਲਾਂ ਨੂੰ ਬਚਾਅ ਰਹੀ ਹੈ। ਬਾਦਲਾਂ ਵੱਲੋਂ ਕੀਤੇ ਗਏ ਦੋਸ਼ਪੂਰਨ ਅਤੇ ਗਲਤ ਬਿਜਲੀ ਸਮਝੌਤੇ ਅਤੇ ਉਨਾਂ ਨੂੰ ਬਚਾਉਣ ਦੇ ਕਾਂਗਰਸ ਦੇ ਯਤਨਾਂ ਕਾਰਨ ਪੰਜਾਬ ਦੇ ਲੋਕ ਮਹਿੰਗੀ ਬਿਜਲੀ ਖ਼ਰੀਦਣ ਲਈ ਮਜ਼ਬੂਰ ਹਨ।''  ਉਨਾਂ ਕਿਹਾ ਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ 'ਤੇ ਬਾਦਲਾਂ ਵੱਲੋਂ ਕੀਤੇ ਗਏ ਗਲਤ ਬਿਜਲੀ ਸਮਝੌਤੇ ਰੱਦ ਕੀਤੇ ਜਾਣਗੇ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

PU Protest:ਨਿਹੰਗ ਸਿੰਘਾਂ ਦੀ ਫ਼ੌਜ ਲੈ ਕੇ Panjab University ਪਹੁੰਚ ਗਏ Raja Raj Singh , ਲਲਕਾਰੀ ਕੇਂਦਰ ਸਰਕਾਰ

09 Nov 2025 3:09 PM

Partap Bajwa | PU Senate Election: ਪੰਜਾਬ ਉੱਤੇ RSS ਕਬਜ਼ਾ ਕਰਨਾ ਚਾਹੁੰਦੀ ਹੈ ਤਾਂ ਹੀ ਅਜਿਹੇ ਫੈਸਲੈ ਲੈ ਰਹੀ ਹੈ

09 Nov 2025 2:51 PM

Bittu Balial Death News : ਵੱਡੇ ਹਾਦਸੇ ਤੋਂ ਬਾਅਦ ਵੀ ਇਸ Kabaddi player ਨੇ ਨਹੀਂ ਛੱਡੀ ਸੀ ਕੱਬਡੀ | Last Raid

08 Nov 2025 3:01 PM

Wrong E challan : ਘਰ ਖੜ੍ਹੇ ਮੋਟਰਸਾਈਕਲ ਦਾ ਕੱਟਿਆ ਗਿਆ ਚਲਾਨ, ਸਾਰੀ ਕਹਾਣੀ ਸੁਣ ਤੁਹਾਡੇ ਵੀ ਉੱਡ ਜਾਣਗੇ ਹੋਸ਼

08 Nov 2025 3:00 PM

Bathinda married couple Suicide Case : BlackMail ਕਰ ਕੇ ਗੁਆਂਢਣ ਨਾਲ਼ ਬਣਾਉਂਦਾ ਸੀ ਸਰੀਰਕ ਸਬੰਧ | Bathinda

07 Nov 2025 3:08 PM
Advertisement