
ਲਖੀਮਪੁਰ ਖੀਰੀ ਜਾਣ ਲਈ ਸਿੱਧੂ ਕਾਫਲੇ ਨੂੰ ਹਰੀ ਝੰਡੀ ਮਿਲ ਗਈ ਹੈ।
ਚੰਡੀਗੜ੍ਹ: ਯੂਪੀ-ਹਰਿਆਣਾ ਬਾਰਡਰ (UP Haryana Border) ਤੋਂ ਵੱਡੀ ਖ਼ਬਰ ਸਾਹਮਣੇ ਆਈ ਹੈ। ਦੱਸਿਆ ਜਾ ਰਿਹਾ ਹੈ ਕਿ ਲਖੀਮਪੁਰ ਖੀਰੀ (Lakhimpur Kheri) ਜਾਣ ਲਈ ਸਿੱਧੂ ਕਾਫ਼ਲੇ ਨੂੰ ਹਰੀ ਝੰਡੀ ਮਿਲ ਗਈ ਹੈ। ਯੂਪੀ ਪੁਲਿਸ ਪ੍ਰਸ਼ਾਸਨ ਨੇ ਨਵਜੋਤ ਸਿੱਧੂ ਸਮੇਤ ਪੰਜਾਬ ਕਾਂਗਰਸ (Punjab Congress Leaders) ਦੇ ਹੋਰ ਵਿਧਾਇਕ ਅਤੇ ਮੰਤਰੀਆਂ ਨੂੰ ਕਿਸਾਨਾਂ ਨਾਲ ਮਿਲਣ ਦੀ ਇਜਾਜ਼ਤ ਦੇ ਦਿੱਤੀ ਹੈ।
ਹੋਰ ਪੜ੍ਹੋ: 12 ਅਕਤੂਬਰ ਤੱਕ ਦੋਸ਼ੀਆਂ ਦੀ ਗ੍ਰਿਫ਼ਤਾਰੀ ਨਹੀਂ ਹੁੰਦੀ ਤਾਂ ਪੂਰੇ ਦੇਸ਼ 'ਚ ਕਰਾਂਗੇ ਅੰਦੋਲਨ- ਟਿਕੈਤ
PHOTO
ਦੱਸ ਦੇਈਏ ਕਿ ਇਸ ਤੋਂ ਪਹਿਲਾਂ ਲਖੀਮਪੁਰ ਖੀਰੀ ਜਾ ਰਹੇ ਕਾਂਗਰਸੀ ਆਗੂ ਨਵਜੋਤ ਸਿੰਘ ਸਿੱਧੂ (Navjot Sidhu) ਦੇ ਕਾਫ਼ਲੇ ਨੂੰ ਹਰਿਆਣਾ ਯੂਪੀ ਸਰਹੱਦ 'ਤੇ ਰੋਕਿਆ ਗਿਆ ਤੇ ਫਿਰ ਕੁੱਝ ਸਮੇਂ ਬਾਅਦ ਯੂਪੀ ਪੁਲਿਸ ਨੇ ਕਾਂਗਰਸੀ ਵਿਧਾਇਕਾਂ ਅਤੇ ਮੰਤਰੀਆਂ ਨੂੰ ਹਿਰਾਸਤ ਵਿਚ ਲੈ ਲਿਆ ਸੀ। ਹਿਰਾਸਤ ਵਿਚ ਲਏ ਮੰਤਰੀਆਂ ਵਿਚ ਅਮਰਿੰਦਰ ਸਿੰਘ ਰਾਜਾ ਵੜਿੰਗ, ਵਿਜੇ ਇੰਦਰ ਸਿੰਗਲਾ, ਗੁਰਕੀਰਤ ਕੋਟਲੀ ਸ਼ਾਮਲ ਸਨ। ਉਨ੍ਹਾਂ ਨੂੰ ਹਿਰਾਸਤ ’ਚ ਲੈਣ ਤੋਂ ਬਾਅਦ ਸਹਾਰਨਪੁਰ ਦੇ ਸਰਸਾਵਾ ਥਾਣੇ ’ਚ ਲਿਜਾਇਆ ਗਿਆ।
ਹੋਰ ਪੜ੍ਹੋ: CM ਚੰਨੀ ਦੇ ਵੱਡੇ ਪੁੱਤਰ ਦਾ ਅੱਜ ਮੰਗਣਾ, ਮੋਰਿੰਡਾ ਵਿਖੇ ਨਿੱਜੀ ਰਿਹਾਇਸ਼ 'ਚ ਲੱਗੀਆਂ ਰੌਣਕਾਂ
Several Congress leaders, including Navjot Sidhu, in UP police custody
ਹੋਰ ਪੜ੍ਹੋ: ਕੈਪਟਨ ਦੀ ਤਰ੍ਹਾਂ ਚੰਨੀ ਸਰਕਾਰ ਵੀ ਗਲਤ ਬਿਜਲੀ ਸਮਝੌਤਿਆਂ 'ਤੇ ਬਾਦਲਾਂ ਨੂੰ ਬਚਾਅ ਰਹੀ- ਹਰਪਾਲ ਚੀਮਾ
ਇਸ ਦੇ ਨਾਲ ਹੀ ਜ਼ਿਲ੍ਹਾ ਮੈਜਿਸਟ੍ਰੇਟ ਨੇ ਕਿਹਾ ਸੀ ਕਿ ਉਹ 5 ਤੋਂ ਵੱਧ ਲੋਕ ਅੱਗੇ ਨਹੀਂ ਜਾਣ ਦੇ ਸਕਦੇ। ਉਨ੍ਹਾਂ ਕਿਹਾ ਕਿ ਅਸੀਂ ਨਵਜੋਤ ਸਿੱਧੂ ਨੂੰ ਵੀ ਸਮਝਾਉਣ ਦੀ ਕੋਸ਼ਿਸ਼ ਕੀਤੀ ਸੀ। ਉਧਰ ਨਵਜੋਤ ਸਿੱਧੂ ਵੱਲੋਂ ਕਿਹਾ ਗਿਆ ਕਿ, “ਇਨਸਾਫ਼ ਮੰਗਣ ’ਤੇ ਉੱਤਰ ਪ੍ਰਦੇਸ਼ ਪੁਲਿਸ ਪਰੇਸ਼ਾਨ ਕਰ ਰਹੀ ਹੈ। ਕਿਸਾਨਾਂ ਨੂੰ ਕੁਚਲਣ ਵਾਲੇ ਸ਼ਰੇਆਮ ਘੁੰਮ ਰਹੇ ਹਨ ਤੇ ਸਾਨੂੰ ਪੁਲਿਸ ਗ੍ਰਿਫ਼ਤਾਰ ਕਰ ਰਹੀ ਹੈ।”