ਵਿਜੀਲੈਂਸ ਵਲੋਂ ਇਕ ਕਰੋੜ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਏਆਈਜੀ ਆਸ਼ੀਸ਼ ਕਪੂਰ ਗਿ੍ਫ਼ਤਾਰ
Published : Oct 7, 2022, 6:41 am IST
Updated : Oct 7, 2022, 6:41 am IST
SHARE ARTICLE
image
image

ਵਿਜੀਲੈਂਸ ਵਲੋਂ ਇਕ ਕਰੋੜ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਏਆਈਜੀ ਆਸ਼ੀਸ਼ ਕਪੂਰ ਗਿ੍ਫ਼ਤਾਰ


ਐਸ.ਏ.ਐਸ ਨਗਰ, 6 ਅਕਤੂਬਰ (ਸੁਖਦੀਪ ਸਿੰਘ ਸੋਈ): ਵਿਜੀਲੈਂਸ ਬਿਊਰੋ ਪੰਜਾਬ ਨੇ ਅੱਜ ਸਹਾਇਕ ਇੰਸਪੈਕਟਰ ਜਨਰਲ ਆਫ਼ ਪੁਲਿਸ (ਏ.ਆਈ.ਜੀ.) ਅਸ਼ੀਸ਼ ਕਪੂਰ, ਪੀ.ਪੀ.ਐਸ., ਜੋ ਕਿ ਹੁਣ ਕਮਾਂਡੈਂਟ, ਚੌਥੀ ਆਈ.ਆਰ.ਬੀ, ਪਠਾਨਕੋਟ ਦੇ ਅਹੁਦੇ 'ਤੇ ਤਾਇਨਾਤ ਹੈ, ਨੂੰ  ਵੱਖ-ਵੱਖ ਚੈੱਕਾਂ ਰਾਹੀਂ ਇਕ ਕਰੋੜ ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਗਿ੍ਫ਼ਤਾਰ ਕਰ ਲਿਆ ਹੈ | ਇਸ ਮੁਕੱਦਮੇ ਵਿਚ ਡੀਐਸਪੀ ਇੰਟੈਲੀਜੈਂਸ ਪਵਨ ਕੁਮਾਰ ਅਤੇ ਏਐਸਆਈ ਹਰਜਿੰਦਰ ਸਿੰਘ ਨੂੰ  ਵੀ ਮੁਲਜ਼ਮ ਵਜੋਂ ਨਾਮਜ਼ਦ ਕੀਤਾ ਗਿਆ ਹੈ |
ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦਸਿਆ ਕਿ ਇਸ ਸਬੰਧ ਵਿਚ ਵਿਜੀਲੈਂਸ ਬਿਊਰੋ ਨੇ ਉਪਰੋਕਤ ਤਿੰਨੇ ਮੁਲਜ਼ਮਾਂ ਵਿਰੁਧ ਭਿ੍ਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7, 7-ਏ ਅਤੇ ਆਈਪੀਸੀ ਦੀ ਧਾਰਾ 420, 120-ਬੀ ਤਹਿਤ ਕੇਸ ਦਰਜ ਕੀਤਾ ਗਿਆ ਹੈ ਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ | ਵਧੇਰੇ ਜਾਣਕਾਰੀ ਦਿੰਦੇ ਹੋਏ ਉਨ੍ਹਾਂ ਦਸਿਆ ਕਿ ਸਾਲ 2016 ਵਿਚ ਕੇਂਦਰੀ ਜੇਲ, ਅੰਮਿ੍ਤਸਰ ਵਿਖੇ ਬਤੌਰ
ਸੁਪਰਡੈਂਟ ਜੇਲ ਤਾਇਨਾਤੀ ਦੌਰਾਨ ਆਸ਼ੀਸ਼ ਕਪੂਰ ਦੀ ਜਾਣ-ਪਛਾਣ ਸੈਕਟਰ 30, ਕੁਰੂਕਸ਼ੇਤਰ, ਹਰਿਆਣਾ ਦੀ ਪੂਨਮ ਰਾਜਨ ਨਾਮਕ ਔਰਤ ਨਾਲ ਹੋ ਗਈ ਸੀ, ਜੋ ਕਿ ਕਿਸੇ ਕੇਸ ਵਿਚ ਜੇਲ ਵਿਚ ਜੁਡੀਸ਼ੀਅਲ ਰਿਮਾਂਡ ਅਧੀਨ ਸੀ | ਜਦੋਂ ਪੂਨਮ ਰਾਜਨ ਅਪਣੀ ਮਾਂ ਪ੍ਰੇਮ ਲਤਾ, ਭਰਾ ਕੁਲਦੀਪ ਸਿੰਘ ਅਤੇ ਭਰਜਾਈ ਪ੍ਰੀਤੀ ਸਮੇਤ ਥਾਣਾ ਜ਼ੀਰਕਪੁਰ ਵਿਖੇ ਆਈ.ਪੀ.ਸੀ ਦੀ ਧਾਰਾ 420/120-ਬੀ ਤਹਿਤ ਦਰਜ ਐਫ਼.ਆਈ.ਆਰ ਨੰਬਰ 151/2018 ਵਿਚ ਪੁਲਿਸ ਰਿਮਾਂਡ 'ਤੇ ਸੀ ਤਾਂ ਉਦੋਂ ਆਸ਼ੀਸ਼ ਕਪੂਰ ਥਾਣਾ
ਜ਼ੀਰਕਪੁਰ ਵਿਖੇ ਗਿਆ ਅਤੇ ਧੋਖੇ ਨਾਲ ਪੂਨਮ ਰਾਜਨ ਦੀ ਮਾਂ ਪ੍ਰੇਮ ਲਤਾ ਨੂੰ  ਜ਼ਮਾਨਤ ਦਿਵਾਉਣ ਅਤੇ ਅਦਾਲਤ ਤੋਂ ਬਰੀ ਕਰਾਉਣ ਵਿਚ ਮਦਦ ਕਰਨ ਲਈ ਰਾਜ਼ੀ ਕਰ ਲਿਆ |
ਉਨ੍ਹਾਂ ਅੱਗੇ ਦਸਿਆ ਕਿ ਇਸ ਤੋਂ ਬਾਅਦ ਅਸ਼ੀਸ਼ ਕਪੂਰ ਨੇ ਥਾਣਾ ਜ਼ੀਰਕਪੁਰ ਦੇ ਤੱਤਕਾਲੀ ਐਸਐਚਓ ਪਵਨ ਕੁਮਾਰ, ਅਤੇ ਏਐਸਆਈ ਹਰਜਿੰਦਰ ਸਿੰਘ (ਨੰਬਰ 459/ਐਸਜੀਆਰ) ਦੀ ਮਿਲੀਭੁਗਤ ਨਾਲ ਪੂਨਮ ਰਾਜਨ ਦੀ ਭਰਜਾਈ ਪ੍ਰੀਤੀ ਨੂੰ  ਬੇਕਸੂਰ ਕਰਾਰ ਦੇ ਦਿਤਾ | ਇਸ ਮਦਦ ਦੇ ਬਦਲੇ ਵਿਚ ਆਸ਼ੀਸ਼ ਕਪੂਰ ਨੇ ਉਕਤ ਪ੍ਰੇਮ ਲਤਾ ਤੋਂ 1,00,00,000 ਦੀ ਰਕਮ ਦੇ ਵੱਖ-ਵੱਖ ਚੈੱਕਾਂ 'ਤੇ ਦਸਤਖਤ ਕਰਵਾ ਲਏ ਜੋ ਅਪਣੇ ਜਾਣਕਾਰਾਂ ਦੇ ਨਾਂ 'ਤੇ ਜਮ੍ਹਾਂ ਕਰਵਾ ਕੇ ਏ.ਐੱਸ.ਆਈ. ਹਰਜਿੰਦਰ ਸਿੰਘ ਰਾਹੀਂ ਰੁਪਏ ਪ੍ਰਾਪਤ ਕਰ ਲਏ |  ਬੁਲਾਰੇ ਨੇ ਦਸਿਆ ਕਿ ਅਜਿਹਾ ਕਰ ਕੇ ਉਪਰੋਕਤ ਮੁਲਜ਼ਮਾਂ ਅਸ਼ੀਸ਼ ਕਪੂਰ, ਪਵਨ ਕੁਮਾਰ ਅਤੇ ਹਰਜਿੰਦਰ ਸਿੰਘ ਵਿਰੁਧ ਭਿ੍ਸ਼ਟਾਚਾਰ ਰੋਕੂ ਕਾਨੂੰਨ ਅਤੇ ਆਈ.ਪੀ.ਸੀ. ਦੀ ਧਾਰਾ 420, 120-ਬੀ ਤਹਿਤ ਜੁਰਮ ਕਰਨ ਉਤੇ ਮੌਜੂਦਾ ਕੇਸ ਦਰਜ ਕੀਤਾ ਗਿਆ ਹੈ |    

 

SHARE ARTICLE

ਏਜੰਸੀ

Advertisement

'ਏਜੰਟਾਂ ਨੇ ਸਾਨੂੰ ਅਗਵਾ ਕਰਕੇ ਤਸ਼ੱਦਦ ਕੀਤਾ ਅਤੇ ਮੰਗਦੇ ਸੀ ਲੱਖਾਂ ਰੁਪਏ' Punjabi Men Missing in Iran ‘Dunki’

24 Jun 2025 6:53 PM

Encounter of the gangster who fired shots outside Pinky Dhaliwal's house — Romil Vohra killed.

24 Jun 2025 6:52 PM

Ludhiana By Election 2025 : ਗਿਣਤੀ 'ਚ ਹੋ ਗਈ ਪੂਰੀ ਟੱਕਰ, ਫੱਸ ਗਏ ਪੇਚ, ਸਟੀਕ ਨਤੀਜੇ

23 Jun 2025 2:03 PM

Ludhiana west ByPoll Result Update Live : ਹੋ ਗਿਆ ਨਿਪਟਾਰਾ

23 Jun 2025 2:01 PM

Ludhiana West bypoll ਦੇ ਪਹਿਲੇ ਰੁਝਾਨਾਂ ਨੇ ਕਰ 'ਤਾ ਸਭ ਨੂੰ ਹੈਰਾਨ, ਕਾਂਗਰਸ ਨੂੰ ਵੱਡਾ ਝਟਕਾ

23 Jun 2025 9:38 AM
Advertisement