ਵਿਦਿਆਰਥੀਆਂ ਦੇ ਰੌਸ਼ਨ ਭਵਿੱਖ ਲਈ ਅਧਿਆਪਕਾਂ ਦੀ ਰੋਜ਼ੀ-ਰੋਟੀ ਨੂੰ ਸੁਰੱਖਿਅਤ ਕਰਨਾ ਜ਼ਰੂਰੀ - ਮੁੱਖ ਮੰਤਰੀ
Published : Oct 7, 2022, 8:41 pm IST
Updated : Oct 7, 2022, 9:09 pm IST
SHARE ARTICLE
Bhagwant Mann government issued notification to regularize the services of 8736 teachers hired on contract
Bhagwant Mann government issued notification to regularize the services of 8736 teachers hired on contract

ਭਗਵੰਤ ਮਾਨ ਸਰਕਾਰ ਵੱਲੋਂ ਠੇਕੇ 'ਤੇ ਰੱਖੇ 8736 ਅਧਿਆਪਕਾਂ ਦੀਆਂ ਸੇਵਾਵਾਂ ਰੈਗੂਲਰ ਕਰਨ ਲਈ ਨੋਟੀਫਿਕੇਸ਼ਨ ਜਾਰੀ

ਭਗਵੰਤ ਮਾਨ ਨੇ ਅਧਿਆਪਕਾਂ ਨੂੰ ਵਧਾਈ ਦਿੰਦਿਆਂ ਰਾਸ਼ਟਰ ਨਿਰਮਾਣ ਲਈ ਜੋਸ਼ ਤੇ ਉਤਸ਼ਾਹ ਨਾਲ ਕੰਮ ਕਰਨ ਦੀ ਅਪੀਲ ਕੀਤੀ

ਚੰਡੀਗੜ੍ਹ - ਪੰਜਾਬ ਸਰਕਾਰ ਵੱਲੋਂ ਹਾਲ ਹੀ ਵਿੱਚ ਰੈਗੂਲਰ ਕੀਤੇ ਗਏ 8736 ਅਧਿਆਪਕਾਂ ਦੇ ਇੱਕ ਵਫ਼ਦ ਨੇ ਅੱਜ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੁਲਾਕਾਤ ਕਰਕੇ ਉਨ੍ਹਾਂ ਦਾ ਧੰਨਵਾਦ ਕੀਤਾ। ਪੰਜ ਮੈਂਬਰੀ ਵਫ਼ਦ ਨੇ ਸੇਵਾਵਾਂ ਰੈਗੂਲਰ ਕਰਨ ਦੀ ਲੰਬੇ ਸਮੇਂ ਤੋਂ ਲਟਕਦੀ ਆ ਰਹੀ ਮੰਗ ਨੂੰ ਪ੍ਰਵਾਨ ਕਰਨ ਲਈ ਮੁੱਖ ਮੰਤਰੀ ਦਾ ਤਹਿ ਦਿਲੋਂ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਇਸ ਮੁੱਦੇ 'ਤੇ ਸਿਰਫ਼ ਲਾਰਾ ਲੱਪਾ ਹੀ ਲਾਇਆ ਪਰ ਭਗਵੰਤ ਮਾਨ ਸਰਕਾਰ ਨੇ ਸਾਰੀਆਂ ਰੁਕਾਵਟਾਂ ਦੂਰ ਕਰਕੇ ਉਨ੍ਹਾਂ ਨੂੰ ਰੈਗੂਲਰ ਕਰਨ ਦਾ ਰਾਹ ਪੱਧਰਾ ਕੀਤਾ। ਵਫ਼ਦ ਨੇ ਕਿਹਾ ਕਿ ਉਹ ਇਸ ਇਤਿਹਾਸਕ ਉਪਰਾਲੇ ਲਈ ਮੁੱਖ ਮੰਤਰੀ ਦੇ ਸਦਾ ਰਿਣੀ ਰਹਿਣਗੇ।

ਇਸ ਦੌਰਾਨ ਮੁੱਖ ਮੰਤਰੀ ਨੇ ਅਧਿਆਪਕਾਂ ਨੂੰ ਨੋਟੀਫਿਕੇਸ਼ਨ ਦੀ ਕਾਪੀ ਸੌਂਪਦਿਆਂ ਉਨ੍ਹਾਂ ਨਾਲ ਵਿਸਥਾਰਪੂਰਵਕ ਗੱਲਬਾਤ ਕੀਤੀ। ਉਨ੍ਹਾਂ ਕਿਹਾ ਕਿ 8736 ਅਧਿਆਪਕਾਂ ਦੀਆਂ ਸੇਵਾਵਾਂ ਰੈਗੂਲਰ ਕਰਨ ਦਾ ਨੋਟੀਫਿਕੇਸ਼ਨ ਜਾਰੀ ਕੀਤਾ ਜਾ ਚੁੱਕਾ ਹੈ ਅਤੇ ਹੁਣ ਉਹ ਸੂਬਾ ਸਰਕਾਰ ਦਾ ਹਿੱਸਾ ਬਣ ਚੁੱਕੇ ਹਨ। ਭਗਵੰਤ ਮਾਨ ਨੇ ਅਫਸੋਸ ਜ਼ਾਹਿਰ ਕਰਦਿਆਂ ਕਿਹਾ ਕਿ ਇਹ ਅਧਿਆਪਕ ਪਿਛਲੇ ਲੰਮੇ ਸਮੇਂ ਤੋਂ ਠੇਕੇ ਦੇ ਆਧਾਰ 'ਤੇ ਕੰਮ ਕਰ ਰਹੇ ਸਨ। ਇੱਥੋਂ ਤੱਕ ਕਿ ਇਨ੍ਹਾਂ 'ਚੋਂ ਕੁਝ ਅਧਿਆਪਕ ਪਿਛਲੇ 14 ਸਾਲਾਂ ਤੋਂ ਆਪਣੀ ਡਿਊਟੀ ਨਿਭਾ ਰਹੇ ਹਨ।

ਮੁੱਖ ਮੰਤਰੀ ਨੇ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਵਿਦਿਆਰਥੀਆਂ ਦੇ ਰੌਸ਼ਨ ਭਵਿੱਖ ਲਈ ਅਧਿਆਪਕਾਂ ਦੀ ਰੋਜ਼ੀ-ਰੋਟੀ ਨੂੰ ਸੁਰੱਖਿਅਤ ਕੀਤਾ ਜਾਣਾ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਇਸ ਤੱਥ ਨੂੰ ਮੁੱਖ ਰੱਖਦਿਆਂ ਹੀ ਉਨ੍ਹਾਂ ਨੇ ਇਨ੍ਹਾਂ ਅਧਿਆਪਕਾਂ ਦੀਆਂ ਸੇਵਾਵਾਂ ਰੈਗੂਲਰ ਕਰਨ ਦਾ ਫੈਸਲਾ ਲਿਆ ਹੈ। ਭਗਵੰਤ ਮਾਨ ਨੇ ਅਧਿਆਪਕਾਂ ਨੂੰ ਸੱਦਾ ਦਿੱਤਾ ਕਿ ਉਹ ਆਪਣੇ ਵਿਦਿਆਰਥੀਆਂ ਨੂੰ ਕਾਨਵੈਂਟ ਸਕੂਲਾਂ ਵਿਚ ਪੜ੍ਹਦੇ ਵਿਦਿਆਰਥੀਆਂ ਨਾਲ ਮੁਕਾਬਲਾ ਕਰਨ ਦੇ ਕਾਬਲ ਬਣਾਉਣ ਲਈ ਆਪਣੀ ਡਿਊਟੀ ਹੋਰ ਵੀ ਤਨਦੇਹੀ ਨਾਲ ਨਿਭਾਉਣ।

ਮੁੱਖ ਮੰਤਰੀ ਨੇ ਕਿਹਾ ਕਿ ਵਿਦਿਆਰਥੀਆਂ ਨੂੰ ਹਰੇਕ ਖੇਤਰ ਵਿੱਚ ਮੱਲਾਂ ਮਾਰਨ ਲਈ ਪ੍ਰੇਰਿਤ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਅਧਿਆਪਕਾਂ ਦੀਆਂ ਸੇਵਾਵਾਂ ਸਿਰਫ  ਅਧਿਆਪਨ ਕਾਰਜਾਂ ਲਈ ਹੀ ਲੈਣ ਦਾ ਫੈਸਲਾ ਕੀਤਾ ਹੈ।  ਭਗਵੰਤ ਮਾਨ ਨੇ ਅਧਿਆਪਕਾਂ ਨੂੰ ਵਧਾਈ ਦਿੰਦਿਆਂ ਭਵਿੱਖ ਲਈ ਸ਼ੁਭ ਕਾਮਨਾਵਾਂ ਦਿੱਤੀਆਂ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM
Advertisement