
ਪੁਲਿਸ ਨੇ ਈਟੀਟੀ ਅਧਿਆਪਕ ਅਮਨਦੀਪ ਕੁਮਾਰ ਵਾਸੀ ਪ੍ਰੇਮ ਨਗਰ ਕੋਟਕਪੂਰਾ, ਫਰੀਦਕੋਟ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ।
ਲੁਧਿਆਣਾ: ਜ਼ਿਲ੍ਹੇ ਦੇ ਇਕ ਸਰਕਾਰੀ ਸਕੂਲ ਵਿਚ ਇਨਸਾਨੀਅਤ ਨੂੰ ਸ਼ਰਮਸਾਰ ਕਰਨ ਵਾਲੀ ਘਟਨਾ ਸਾਹਮਣੇ ਆਈ ਹੈ। ਦਰਅਸਲ ਪਿੰਡ ਹਮਾਇਤ ਪੁਰਾ ਦੇ ਸਰਕਾਰੀ ਪ੍ਰਾਇਮਰੀ ਸਕੂਲ ਦੇ ਇਕ ਈਟੀਟੀ ਅਧਿਕਾਪਕ ’ਤੇ ਤੀਜੀ ਜਮਾਤ ਦੀ ਵਿਦਿਆਰਥਣ ਨਾਲ ਅਸ਼ਲੀਲ ਹਰਕਤਾਂ ਕਰਨ ਦੇ ਇਲਜ਼ਾਮ ਲੱਗੇ ਹਨ। ਮਾਮਲੇ ਦਾ ਨੋਟਿਸ ਲੈਂਦਿਆਂ ਥਾਣਾ ਕੂੰਮਕਲਾਂ ਪੁਲਿਸ ਨੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਪੁਲਿਸ ਨੇ ਈਟੀਟੀ ਅਧਿਆਪਕ ਅਮਨਦੀਪ ਕੁਮਾਰ ਵਾਸੀ ਪ੍ਰੇਮ ਨਗਰ ਕੋਟਕਪੂਰਾ, ਫਰੀਦਕੋਟ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿਚ ਲੜਕੀ ਨੇ ਪਿਤਾ ਨੇ ਦੱਸਿਆ ਕਿ ਉਹਨਾਂ ਦੀ 8 ਸਾਲਾ ਧੀ ਹਮਾਇਤ ਪੁਰਾ ਦੇ ਸਰਕਾਰੀ ਪ੍ਰਾਇਮਰੀ ਸਕੂਲ ਵਿਚ ਤੀਜੀ ਜਮਾਤ ਦੀ ਵਿਦਿਆਰਥਣ ਹੈ। ਉਹ ਕੁਝ ਦਿਨਾਂ ਤੋਂ ਡਰੀ ਹੋਈ ਲੱਗ ਰਹੀ ਸੀ, ਇਸ ਤੋਂ ਬਾਅਦ ਉਸ ਨੇ ਮਾਪਿਆਂ ਨੂੰ ਸਾਰੀ ਗੱਲ ਦੱਸੀ। ਇਸ ਸਬੰਧੀ ਥਾਣੇਦਾਰ ਭੁਪਿੰਦਰ ਕੁਮਾਰ ਦਾ ਕਹਿਣਾ ਹੈ ਕਿ ਮੁਲਜ਼ਮ ਅਧਿਆਪਕ ਖ਼ਿਲਾਫ਼ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ, ਜਲਦ ਹੀ ਉਸ ਦੀ ਗ੍ਰਿਫ਼ਤਾਰੀ ਕੀਤੀ ਜਾਵੇਗੀ।