
ਸਾਦੇ ਢੰਗ ਨਾਲ ਕੀਤਾ ਗਿਆ ਵਿਆਹ ਸਮਾਗਮ
ਸੰਗਰੂਰ : ਸੰਗਰੂਰ ਤੋਂ ਆਮ ਆਦਮੀ ਪਾਰਟੀ ਦੀ ਵਿਧਾਇਕਾ ਨਰਿੰਦਰ ਕੌਰ ਭਰਾਜ ਅੱਜ ਮਨਦੀਪ ਸਿੰਘ ਲੱਖੇਵਾਲ ਨਾਲ ਵਿਆਹ ਦੇ ਬੰਧਨ 'ਚ ਬੱਝ ਗਏ ਹਨ। ਵਿਆਹ ਸਮਾਗਮ ਬੜੇ ਹੀ ਸਾਦੇ ਢੰਗ ਨਾਲ ਪਟਿਆਲਾ ਵਿਖੇ ਕੀਤਾ ਗਿਆ। ਪਿੰਡ ਰੋੜੇਵਾਲ ਦੇ ਗੁਰਦੁਆਰਾ ਸਾਹਿਬ ਵਿਖੇ ਵਿਧਾਇਕਾ ਨਰਿੰਦਰ ਕੌਰ ਭਰਾਜ ਤੇ ਮਨਦੀਪ ਸਿੰਘ ਲੱਖੇਵਾਲ ਨਾਲ ਅਨੰਦ ਕਾਰਜ ਲਏ। ਇਸ ਵਿਆਹ ਸਮਾਗਮ 'ਚ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਡਾ. ਗੁਰਪ੍ਰੀਤ ਕੌਰ ਤੇ ਉਸਦੀ ਅਤੇ ਦੋਵੇਂ ਪਰਿਵਾਰਾਂ ਦੇ ਮੈਂਬਰ ਸ਼ਾਮਲ ਹੋਏ। ਵਿਧਾਇਕਾ ਨਰਿੰਦਰ ਕੌਰ ਭਰਾਜ ਸਾਧਾਰਣ ਪਹਿਰਾਵੇ ’ਚ ਨਜ਼ਰ ਆਏ।