
ਪੰਥਕ ਖ਼ਾਲਸਾ ਰੋਸ ਮਾਰਚ 'ਚ ਹਲਕੇ ਤੋਂ ਵੱਡੀ ਗਿਣਤੀ ਸੰਗਤ ਹੋਵੇਗੀ ਸ਼ਾਮਲ: ਖ਼ਾਲਸਾ, ਰਾਜੂ ਖੰਨਾ
ਅਮਲੋਹ, 6 ਅਕਤੂਬਰ (ਨਾਹਰ ਸਿੰਘ ਰੰਗੀਲਾ): ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਭਾਈ ਰਵਿੰਦਰ ਸਿੰਘ ਖਾਲਸਾ ਅਤੇ ਹਲਕਾ ਅਮਲੋਹ ਦੇ ਮੁੱਖ ਸੇਵਾਦਾਰ ਗੁਰਪ੍ਰੀਤ ਸਿੰਘ ਰਾਜੂ ਖੰਨਾ ਨੇ ਅੱਜ ਪਾਰਟੀ ਦਫ਼ਤਰ ਅਮਲੋਹ ਵਿਖੇ ਪੰਥਕ ਰੋਸ ਮਾਰਚ ਵਿਚ ਸ਼ਾਮਲ ਹੋਣ ਲਈ ਹਲਕੇ ਦੇ ਵਰਕਰਾਂ ਤੇ ਆਗੂਆਂ ਨਾਲ ਮੀਟਿੰਗ ਕਰਨ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸਮੇਂ ਦੀਆਂ ਸਰਕਾਰਾਂ ਵੱਲੋਂ ਸਿੱਖ ਸੰਸਥਾਵਾਂ ਨੂੰ ਤੋੜਨ ਦੇ ਕੀਤੇ ਜਾ ਰਹੇ ਯਤਨਾਂ ਅਤੇ ਸੁਪਰੀਮ ਕੋਰਟ ਵੱਲੋਂ ਹਰਿਆਣਾ ਗੁਰਦੁਆਰਾ ਪ੍ਰਬੰਧਕ ਕਮੇਟੀ ਐਕਟ 2014 ਨੂੰ ਮਾਨਤਾ ਦੇ ਕੇ ਸਿੱਖ ਕੌਮ ਨਾਲ ਕੀਤੇ ਜਾ ਰਹੇ ਧੱਕੇ ਸਬੰਧੀ ਸੰਗਤਾਂ ਨੂੰ ਸੁਚੇਤ ਕਰਨ ਲਈ 7 ਅਕਤੂਬਰ ਨੂੰ ਤਖਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਤੋਂ ਸ੍ਰੀ ਅਕਾਲ ਤਖ਼ਤ ਸਾਹਿਬ ਤੱਕ ਵਿਸ਼ਾਲ ਪੰਥਕ ਰੋਸ ਮਾਰਚ ਕੱਢਿਆ ਜਾ ਰਿਹਾ ਹੈ, ਜਿਸ ਵਿਚ ਹਲਕਾ ਅਮਲੋਹ ਤੋ ਵੱਡੀ ਗਿਣਤੀ ਸੰਗਤਾਂ 7 ਅਕਤੂਬਰ ਨੂੰ ਸਵੇਰੇ 7 ਵਜੇ ਸ਼੍ਰੋਮਣੀ ਅਕਾਲੀ ਦਲ ਦੇ ਅਮਲੋਹ ਦਫ਼ਤਰ ਤੋਂ ਕਾਫਲੇ ਦੇ ਰੂਪ ਵਿਚ ਰਵਾਨਾ ਹੋਣਗੀਆ | ਉਨ੍ਹਾਂ ਕਿਹਾ ਕਿ ਪੰਥ ਵਿਰੋਧੀ ਤਾਕਤਾਂ ਤੇ ਸਮੇ ਦੀਆਂ ਸਰਕਾਰਾਂ ਵੱਲੋਂ ਕੋਝੀਆਂ ਚਾਲਾਂ ਚੱਲ ਕੇ ਜਿੱਥੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਬਦਨਾਮ ਕੀਤਾ ਜਾ ਰਿਹਾ ਹੈ ਉੱਥੇ ਸਿੱਖ ਸੰਸਥਾਵਾਂ ਨੂੰ ਤੋੜ ਕੇ ਉਨ੍ਹਾਂ 'ਤੇ ਕਾਬਜ਼ ਹੋਣ ਲਈ ਹੱਥਕੰਡੇ ਵਰਤੇ ਜਾ ਰਹੇ ਹਨ | ਇਸ ਮੌਕੇ ਜਥੇਦਾਰ ਕੁਲਦੀਪ ਸਿੰਘ ਮੁੱਢੜੀਆ, ਗੁਰਦੀਪ ਸਿੰਘ ਮੰਡੋਫਲ, ਕਰਮਜੀਤ ਸਿੰਘ ਭਗੜਾਣਾ, ਡਾ. ਅਰਜੁਨ ਸਿੰਘ, ਪਰਮਜੀਤ ਸਿੰਘ ਖਨਿਆਣ, ਕੁਲਦੀਪ ਸਿੰਘ ਮਛਰਾਈ, ਗੁਰਬਖਸ਼ ਸਿੰਘ ਬੈਣਾ, ਰੌਸ਼ਨ ਸਿੰਘ ਮੰਡੀ, ਨਾਜਰ ਸਿੰਘ ਮੰਡੀ, ਸਤਵਿੰਦਰ ਕੌਰ ਗਿੱਲ, ਗੁਰਮੀਤ ਕੌਰ ਵਿਰਕ, ਪਰਮਿੰਦਰ ਸਿੰਘ ਨੀਟਾ ਸੰਧੂ, ਸਵਰਨ ਸਿੰਘ ਸੋਨੀ, ਸੁਖਵਿੰਦਰ ਕੌਰ ਸੁੱਖੀ, ਹਰਵਿੰਦਰ ਸਿੰਘ ਬਿੰਦਾ ਤੇ ਹੋਰ ਹਾਜ਼ਰ ਸਨ |
10