
ਸਿਹਤ ਮੰਤਰੀ ਨੇ ਚਨਾਰਥਲ ਕਲਾਂ 'ਚ ਹੋਏ ਦੁਸਹਿਰਾ ਕਬੱਡੀ ਟੂਰਨਾਮੈਂਟ ਦਾ ਕੀਤਾ ਉਦਘਾਟਨ
ਸਰਹਿੰਦ, 6 ਅਕਤੂਬਰ (ਅਮਰਬੀਰ ਸਿੰਘ ਚੀਮਾ): ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਨੂੰ ਖੇਡਾਂ ਦੇ ਖੇਤਰ ਵਿੱਚ ਮੋਹਰੀ ਸੂਬਾ ਬਣਾਉਣ ਲਈ ਲਗਾਤਾਰ ਗੰਭੀਰਤਾਂ ਨਾਲ ਯਤਨ ਕੀਤੇ ਜਾ ਰਹੇ ਹਨ ਅਤੇ ਉਹ ਸਮਾਂ ਦੂਰ ਨਹੀਂ ਜਦੋਂ ਸਾਡਾ ਪੰਜਾਬ ਮੁੜ ਤੋਂ ਹੱਸਦਾ ਵੱਸਦਾ ਤੇ ਰੰਗਲਾ ਪੰਜਾਬ ਬਣੇਗਾ |
ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਚੇਤਨ ਸਿੰਘ ਜੌੜੇਮਾਜਰਾ ਨੇ ਚਨਾਰਥਲ ਕਲਾਂ ਵਿਖੇ ਸ਼ਹੀਦੇ-ਏ-ਆਜਮ ਸਰਦਾਰ ਭਗਤ ਸਿੰਘ ਸਪੋਰਟਸ ਕਲੱਬ ਵੱਲੋਂ ਕਰਵਾਏ ਗਏ ਦੁਸ਼ਹਿਰਾ ਟੂਰਨਾਮੈਂਟ ਦਾ ਉਦਘਾਟਨ ਕਰਨ ਮੌਕੇ ਕੀਤਾ | ਉਨ੍ਹਾਂ ਐਲਾਨ ਕੀਤਾ ਕਿ ਚਨਾਰਥਲ ਕਲਾਂ ਦੇ ਹਸਪਤਾਲ ਦੇ ਗਾਇਨੀ ਅਤੇ ਮੈਡੀਸਨ ਦੀ ਡਾਕਟਰ ਦੀ ਘਾਟ 10 ਦਿਨਾਂ ਦੇ ਵਿੱਚ ਪੂਰੀ ਕਰਾਂਗੇ | ਉਨ੍ਹਾਂ ਕਿਹਾ ਕਿ ਨਸ਼ਿਆਂ ਦੇ ਵਧਦੇ ਪ੍ਰਭਾਵ ਨੂੰ ਰੋਕਣ ਲਈ ਖੇਡ ਟੂਰਨਾਮੈਂਟ ਬਹੂਤ ਜਰੂਰੀ ਹਨ |
ਉਨ੍ਹਾਂ ਕਿਹਾ ਕਿ ਪੰਜਾਬ ਵਿਚਲੀ ਆਮ ਆਦਮੀ ਪਾਰਟੀ ਦੀ ਸਰਕਾਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਵਿੱਚ ਨਸ਼ਿਆਂ ਦੇ ਖਾਤਮੇ ਲਈ ਪੂਰੀ ਗੰਭੀਰਤਾਂ ਨਾਲ ਕੰਮ ਕਰ ਰਹੀ ਹੈ ਅਤੇ ਇਸੇ ਲੜੀ ਵਿੱਚ ਕਰਵਾਈਆਂ ਖੇਡਾਂ ਵਤਨ ਪੰਜਾਬ ਦੀਆਂ ਨੇ ਪੰਜਾਬ ਨੂੰ ਮੁੜ ਤੋਂ ਹੱਸਦਾ ਵੱਸਦਾ ਤੇ ਰੰਗਲਾ ਪੰਜਾਬ ਬਣਾਉਣ ਲਈ ਪਹਿਲ ਕਦਮੀ ਕੀਤੀ ਹੈ |
ਸਿਹਤ ਮੰਤਰੀ ਨੇ ਇਹ ਵੀ ਕਿਹਾ ਕਿ ਅਜਿਹੇ ਪਿੰਡਾਂ ਵਿੱਚ ਕਰਵਾਏ ਜਾਣ ਵਾਲੇ ਪੇਂਡੂ ਖੇਡ ਮੇਲੇ ਬਹੂਤ ਜਰੂਰੀ ਹਨ, ਕਿਉਂਕਿ ਇਨ੍ਹਾਂ ਖੇਡ ਮੇਲਿਆਂ ਰਾਹੀ ਪਿੰਡਾਂ ਦੇ ਖਿਡਾਰੀਆਂ ਅੰਦਰ ਛੁਪੀ ਖੇਡ ਪ੍ਰਤੀਭਾ ਉੱਭਰ ਕੇ ਸਾਹਮਣੇ ਆਉਂਦੀ ਹੈ | ਪੱਤਰਕਾਰਾਂ ਵੱਲੋਂ ਸਰਕਾਰੀ ਸਿਹਤ ਕੇਂਦਰਾਂ ਵਿਖੇ ਡਾਕਟਰਾਂ ਦੀਆਂ ਖਾਲੀ ਪਈਆਂ ਆਸਾਮੀਆਂ ਬਾਰੇ ਪੁੱਛੇ ਸਵਾਲ ਦੇ ਜਵਾਬ ਵਿੱਚ ਸਿਹਤ ਮੰਤਰੀ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਵਲੋਂ ਸਿਹਤ ਤੇ ਸਿੱਖਿਆ ਦੇ ਖੇਤਰ ਵੱਲ ਧਿਆਨ ਨਹੀਂ ਦਿੱਤਾ ਗਿਆ ਅਤੇ ਨਾ ਹੀ ਡਾਕਟਰਾਂ ਦੀ ਭਰਤੀ ਕੀਤੀ ਗਈ, ਜਿਸ ਕਾਰਨ ਲੋਕਾਂ ਨੂੰ ਕਾਫੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਉਨ੍ਹਾਂ ਕਿਹਾ ਕਿ ਮੌਜੂਦਾ ਸਰਕਾਰ ਵੱਲੋਂ ਛੇਤੀ ਹੀ ਡਾਕਟਰਾਂ ਤੇ ਹੋਰ ਸਟਾਫ ਦੀਆਂ ਭਰਤੀਆਂ ਕੀਤੀਆਂ ਜਾਣਗੀਆਂ ਅਤੇ ਸਰਕਾਰੀ ਸਿਹਤ ਕੇਂਦਰ ਚਨਾਰਥਲ ਕਲਾਂ ਦੇ ਹਸਪਤਾਲ ਵਿਚ ਗਾਇਨੀ ਅਤੇ ਮੈਡੀਸ਼ਨ ਦੇ ਡਾਕਟਰਾਂ ਦੀਆਂ ਅਸਾਮੀਆਂ ਤੋਂ ਇਲਾਵਾ ਹੋਰ ਵੀ ਜੋ ਘਾਟਾਂ ਹਨ ਉਨ੍ਹਾਂ ਨੂੰ ਜਲਦੀ ਪੂਰਾ ਕਰ ਦਿੱਤਾ ਜਾਵੇਗਾ |
ਇਸ ਮੌਕੇ ਹਲਕਾ ਫਤਹਿਗੜ੍ਹ ਸਾਹਿਬ ਤੋਂ ਵਿਧਾਇਕ ਐਡਵੋਕੇਟ ਲਖਵੀਰ ਸਿੰਘ ਰਾਏ ਨੇ ਕਿਹਾ ਕਿ ਭਗਵੰਤ ਸਿੰਘ ਮਾਨ ਦੀ ਸਰਕਾਰ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਣ ਵਾਸਤੇ ਬਹੁਤ ਹੀ ਗੰਭੀਰਤਾ ਨਾਲ ਕੰਮ ਕਰ ਰਹੀ ਹੈ ਅਤੇ ਖੇਡਾਂ ਵਤਨ ਪੰਜਾਬ ਦੀਆਂ ਨੇ ਮੁੜ ਤੋਂ ਖੇਡ ਟੂਰਨਾਮੈਂਟਾਂ ਵਿਚ ਨੌਜਵਾਨਾਂ ਦੀ ਸਮੂਲੀਅਤ ਨੂੰ ਵਧਾਇਆ ਹੈ | ਉਨ੍ਹਾਂ ਇਹ ਖੇਡ ਟੂਰਨਾਮੈਂਟ ਕਰਵਾਉਣ ਲਈ ਸ਼ਹੀਦੇ ਏ ਆਜਮ ਸਰਦਾਰ ਭਗਤ ਸਿੰਘ ਸਪੋਰਟਸ ਕਲੱਬ ਦੀ ਸ਼ਲਾਘਾ ਕੀਤੀ | ਇਸ ਮੌਕੇ ਕਲੱਬ ਵਲੋਂ ਸਿਹਤ ਮੰਤਰੀ ਸ ਚੇਤਨ ਸਿੰਘ ਜੌੜੇਮਾਜਰਾ ਵਿਧਾਇਕ ਲਖਵੀਰ ਸਿੰਘ ਰਾਏ ਦਾ ਸਨਮਾਨ ਕੀਤਾ ਗਿਆ |
ਇਸ ਮੌਕੇ ਪ੍ਰਧਾਨ ਅਵਤਾਰ ਸਿੰਘ, ਮਲਕੀਤ ਸਿੰਘ ਟਿਵਾਣਾ, ਪਰਗਟ ਸਿੰਘ, ਜਗਜੀਤ ਸਿੰਘ, ਕੁਲਵੰਤ ਸਿੰਘ, ਯਾਦਵਿੰਦਰ ਸਿੰਘ, ਭਾਈ ਕਰਮਜੀਤ ਸਿੰਘ, ਹਰਵਿੰਦਰ ਸਿੰਘ, ਸੁੱਖਾ ਪੱਡਾ, ਐਡਵੋਕੇਟ ਕੰਵਰਬੀਰ ਸਿੰਘ ਰਾਏ, ਗੁਰਸਤਿੰਦਰ ਸਿੰਘ ਜੱਲ੍ਹਾ, ਬਹਾਦਰ ਖਾਨ, ਦੀਪਕ ਬਾਤਿਸ਼, ਬਲਵੀਰ ਸੋਢੀ, ਰਸ਼ਪਿੰਦਰ ਰਾਜਾ, ਅਮਰਿੰਦਰ ਮੰਡੋਫਲ, ਜਗਜੀਤ ਰਿਉਣਾ, ਗੱਜਣ ਜਲਵੇੜਾ, ਸਨੀ ਚੋਪੜਾ ਆਦਿ ਵੀ ਹਾਜ਼ਰ ਸਨ |
2