ਪੰਜਾਬ ਵਿਚ 331 NRI ਲਾੜੇ ਭਗੌੜੇ; ਪੁਲਿਸ ਵਲੋਂ ਜਾਇਦਾਦ ਜ਼ਬਤ ਕਰਨ ਦੀ ਤਿਆਰੀ
Published : Oct 7, 2023, 8:41 am IST
Updated : Oct 7, 2023, 11:29 am IST
SHARE ARTICLE
Image: For representation purpose only.
Image: For representation purpose only.

15 ਸਾਲਾਂ ਵਿਚ ਨਵਾਂ ਸ਼ਹਿਰ ’ਚ ਦਰਜ ਹੋਏ ਸੱਭ ਤੋਂ ਵੱਧ 42 ਮਾਮਲੇ

 

ਚੰਡੀਗੜ੍ਹ: ਪੰਜਾਬ ਵਿਚ ਧੋਖੇ ਨਾਲ ਵਿਆਹ ਕਰਵਾ ਕੇ ਵਿਦੇਸ਼ਾਂ ਵਿਚ ਰਹਿ ਕੇ ਐਸ਼ੋ-ਆਰਾਮ ਦੀ ਜ਼ਿੰਦਗੀ ਜੀਅ ਰਹੇ ਐਨ.ਆਰ.ਆਈ. ਲਾੜਿਆਂ ਦੀਆਂ ਮੁਸ਼ਕਲਾਂ ਵਧ ਗਈਆਂ ਹਨ। ਸੂਬੇ ਦੇ ਵੱਖ-ਵੱਖ ਐਨ.ਆਰ.ਆਈ. ਥਾਣਿਆਂ ਵਿਚ ਦਰਜ ਅਜਿਹੇ ਮਾਮਲਿਆਂ ਵਿਚ 331 ਲੋਕ ਭਗੌੜੇ ਐਲਾਨੇ ਜਾ ਚੁੱਕੇ ਹਨ। ਪੁਲਿਸ ਨੇ 15 ਸਾਲਾਂ ਤੋਂ ਭਗੌੜੇ ਐਲਾਨੇ ਇਨ੍ਹਾਂ ਲਾੜਿਆਂ ਦੀਆਂ ਜਾਇਦਾਦਾਂ ਕੁਰਕ ਕਰਨ ਦੀ ਕਾਰਵਾਈ ਸ਼ੁਰੂ ਕਰ ਦਿਤੀ ਹੈ ਤਾਂ ਜੋ ਪੀੜਤ ਲੜਕੀਆਂ ਅਤੇ ਉਨ੍ਹਾਂ ਦੇ ਪ੍ਰਵਾਰਾਂ ਨੂੰ ਇਨਸਾਫ਼ ਦਿਵਾਇਆ ਜਾ ਸਕੇ।

ਇਹ ਵੀ ਪੜ੍ਹੋ: ਜ਼ਰੂਰੀ ਖ਼ਬਰ: 2000 ਦੇ ਨੋਟ ਬਦਲਣ ਦਾ ਅੱਜ ਆਖ਼ਰੀ ਦਿਨ  

ਪੰਜਾਬ ਦੇ ਥਾਣਿਆਂ ਵਿਚ ਦਰਜ ਹੋਏ ਕੇਸਾਂ ਤੋਂ ਸਪੱਸ਼ਟ ਹੈ ਕਿ ਪੰਜਾਬ ਦੇ ਲੋਕ ਅਪਣੇ ਬੱਚਿਆਂ ਨੂੰ ਵਿਦੇਸ਼ਾਂ ਵਿਚ ਸੈਟਲ ਕਰਨ ਵਿਚ ਜ਼ਿਆਦਾ ਦਿਲਚਸਪੀ ਰੱਖਦੇ ਹਨ। ਉਥੇ ਬੈਠੇ ਸ਼ਰਾਰਤੀ ਲੋਕ ਇਸ ਗੱਲ ਦਾ ਫਾਇਦਾ ਉਠਾਉਂਦੇ ਹਨ। ਲੋਕ ਅਪਣੀਆਂ ਪੜ੍ਹੀਆਂ-ਲਿਖੀਆਂ ਧੀਆਂ ਦਾ ਵਿਆਹ ਅਜਿਹੇ ਲੋਕਾਂ ਨਾਲ ਕਰ ਦਿੰਦੇ ਹਨ। ਉਨ੍ਹਾਂ ਦੀ ਮੰਗ ਅਨੁਸਾਰ ਸਾਰੀਆਂ ਚੀਜ਼ਾਂ ਵੀ ਦਿਤੀਆਂ ਜਾਂਦੀਆਂ ਹਨ ਪਰ ਇਹ ਲੋਕ ਵਿਆਹ ਤੋਂ ਬਾਅਦ ਤਿੰਨ-ਚਾਰ ਮਹੀਨੇ ਇਥੇ ਰਹਿੰਦੇ ਹਨ। ਇਸ ਤੋਂ ਬਾਅਦ ਉਹ  ਫ਼ਰਾਰ ਹੋ ਜਾਂਦੇ ਹਨ ਪਰ ਲੜਕੀਆਂ ਅਪਣੇ ਪ੍ਰਵਾਰਕ ਮੈਂਬਰਾਂ 'ਤੇ ਨਿਰਭਰ ਰਹਿੰਦੀਆਂ ਹਨ।

ਇਹ ਵੀ ਪੜ੍ਹੋ: ਕਿਸਾਨਾਂ ਲਈ ਆਲੂ, ਸਰ੍ਹੋਂ, ਦਾਲਾਂ ਅਤੇ ਸਬਜ਼ੀਆਂ ਨੂੰ ਕੋਹਰੇ ਤੋਂ ਬਚਾਉਣ ਦਾ ਆਸਾਨ ਤਰੀਕਾ

ਐਨ.ਆਰ.ਆਈ. ਥਾਣਿਆਂ ਵਿਚ ਦਰਜ ਕੇਸਾਂ ਵਿਚ ਸੱਭ ਤੋਂ ਵੱਧ 46 ਭਗੌੜੇ ਯੂ.ਕੇ. ਵਿਚ ਹਨ। ਇਸ ਤੋਂ ਇਲਾਵਾ ਅਮਰੀਕਾ ਵਿਚ 35, ਕੈਨੇਡਾ ਵਿਚ 35, ਆਸਟ੍ਰੇਲੀਆ ਵਿਚ 23, ਜਰਮਨੀ ਵਿਚ ਸੱਤ ਅਤੇ ਨਿਊਜ਼ੀਲੈਂਡ ਵਿਚ ਛੇ ਹਨ। ਹੋਰ ਥਾਣਿਆਂ ਵਿਚ ਵੀ ਅਜਿਹੇ ਕੇਸ ਦਰਜ ਹਨ। ਨਵਾਂਸ਼ਹਿਰ ਵਿਚ ਅਜਿਹੇ ਸੱਭ ਤੋਂ ਵੱਧ 42 ਮਾਮਲੇ ਹਨ। ਲੁਧਿਆਣਾ ਅਤੇ ਮੋਗਾ ਵਿਚ 38-38 ਕੇਸ ਦਰਜ ਹਨ। ਇਸੇ ਤਰ੍ਹਾਂ ਐਨ.ਆਰ.ਆਈ. ਵਿੰਗ ਨੇ ਵੀ 2018 ਤੋਂ ਹੁਣ ਤਕ ਵੱਖ-ਵੱਖ ਮਾਮਲਿਆਂ ਵਿਚ 1309 ਵਿਅਕਤੀਆਂ ਨੂੰ ਸਰਕੂਲਰ ਜਾਰੀ ਕੀਤੇ ਹਨ। ਹਾਲਾਂਕਿ ਐਨ.ਆਰ.ਆਈ. ਮੰਤਰੀ ਕੁਲਦੀਪ ਸਿੰਘ ਧਾਲੀਵਾਲ ਪਹਿਲਾਂ ਹੀ ਕਹਿ ਚੁੱਕੇ ਹਨ ਕਿ ਸਾਰੇ ਮਾਮਲੇ ਉਨ੍ਹਾਂ ਦੇ ਧਿਆਨ ਵਿਚ ਹਨ।

ਇਹ ਵੀ ਪੜ੍ਹੋ: ਸ਼੍ਰੋਮਣੀ ਕਮੇਟੀਆਂ ਦੀਆਂ ਚੋਣਾਂ ਵਿਚ ਕੀ ਸਿੱਖ ਸੰਭਲ ਕੇ ਵੋਟ ਪਾਉਣਗੇ ਜਾਂ ਪਹਿਲਾਂ ਵਾਂਗ..

ਪੰਜਾਬ ਮਹਿਲਾ ਕਮਿਸ਼ਨ ਵੀ ਇਸ ਮਾਮਲੇ ਨੂੰ ਲੈ ਕੇ ਕਾਫੀ ਗੰਭੀਰ ਹੈ ਤਾਂ ਜੋ ਐਨ.ਆਰ.ਆਈ ਲਾੜਿਆਂ ਕਾਰਨ ਪੰਜਾਬ ਦੀਆਂ ਧੀਆਂ ਦੀ ਜ਼ਿੰਦਗੀ ਬਰਬਾਦ ਨਾ ਹੋਵੇ। ਪੰਜਾਬ ਮਹਿਲਾ ਕਮਿਸ਼ਨ ਦੀ ਸਾਬਕਾ ਚੇਅਰਪਰਸਨ ਮਨੀਸ਼ਾ ਗੁਲਾਟੀ ਨੇ ਦਸਿਆ ਕਿ ਉਨ੍ਹਾਂ ਵਲੋਂ ਇਸ ਮਾਮਲੇ ਸਬੰਧੀ ਕੈਨੇਡਾ ਦੇ ਪ੍ਰਧਾਨ ਮੰਤਰੀ ਨੂੰ ਪੱਤਰ ਲਿਖਿਆ ਗਿਆ ਸੀ। ਉਨ੍ਹਾਂ ਨੂੰ ਪੰਜਾਬ ਦੇ ਹਾਲਾਤਾਂ ਬਾਰੇ ਵੀ ਜਾਣੂ ਕਰਵਾਇਆ ਗਿਆ। ਇਸ ਤੋਂ ਬਾਅਦ ਕੈਨੇਡੀਅਨ ਪ੍ਰਧਾਨ ਮੰਤਰੀ ਨੇ ਜਵਾਬੀ ਪੱਤਰ ਭੇਜ ਕੇ ਉਨ੍ਹਾਂ ਨੂੰ ਇਸ ਮਾਮਲੇ ਵਿਚ ਪੂਰਾ ਸਹਿਯੋਗ ਦੇਣ ਦਾ ਭਰੋਸਾ ਦਿਤਾ ਸੀ।

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

Mandeep ਜਾਂ Harmeet ਜਿੱਤੇਗਾ ਕੌਣ TarnTaran By Election, Congress ਜਾਂ Akali, ਕਿੱਥੇ ਖੜ੍ਹੇਗੀ BJP ?

12 Nov 2025 10:47 AM

ਮਨਦੀਪ ਸਿੰਘ ਤੇ ਹਰਮੀਤ ਸੰਧੂ ਦਰਮਿਆਨ ਫ਼ਸਵੀਂ ਟੱਕਰ, ਪੰਥਕ ਹਲਕੇ ‘ਚ ਪੰਥਕ ਗੂੰਜ ਜਾਂ ਝਾੜੂ ਦੀ ਜੇਤੂ ਹੂੰਜ?

12 Nov 2025 10:46 AM

Chandigarh ਦੇ SSP ਮੈਡਮ ਵੀ ਨਹੀਂ ਰੋਕ ਸਕੇ ਵਿਦਿਆਰਥੀ ਨੂੰ Gate ਖੋਲ੍ਹਣ ਤੋਂ

10 Nov 2025 3:08 PM

ਅੱਗੋਂ ਪੁਲਿਸ ਨੇ ਰਾਹ ਰੋਕ ਕੇ ਛੇੜ ਲਿਆ ਵੱਡਾ ਪੰਗਾ, ਗਰਮਾਇਆ ਮਾਹੌਲ

10 Nov 2025 3:07 PM

ਪੰਜਾਬ ਯੂਨੀਵਰਸਿਟੀ ਦੇ ਗੇਟ ਨੰ: 1 'ਤੇ ਪੈ ਗਿਆ ਗਾਹ, ਦੇਖਦੇ ਹੀ ਰਹਿ ਗਏ ਪੁਲਿਸ

10 Nov 2025 3:07 PM
Advertisement