
ਪੁੁਲਿਸ ਨੇ ਲਾਸ਼ ਨੂੰ ਕਬਜ਼ੇ ਵਿਟ ਲੈ ਕੇ ਪੋਸਟਮਾਰਟਮ ਲਈ ਭੇਜਿਆ
ਬਠਿੰਡਾ: ਬਠਿੰਡਾ ਸ਼ਹਿਰ ਦੇ ਮਸ਼ਹੂਰ ਸ਼ਹੀਦ ਬਾਬਾ ਦੀਪ ਸਿੰਘ ਨਗਰ 'ਚ ਸ਼ੁੱਕਰਵਾਰ ਦੇਰ ਸ਼ਾਮ ਉਸ ਸਮੇਂ ਸਨਸਨੀ ਦਾ ਮਾਹੌਲ ਬਣ ਗਿਆ ਜਦੋਂ ਲੋਕਾਂ ਨੂੰ ਸੜਕ 'ਤੇ ਇਕ ਲੜਕੀ ਦੀ ਖੂਨ ਨਾਲ ਲੱਥਪੱਥ ਲਾਸ਼ ਮਿਲੀ। ਲੜਕੀ ਦੀ ਪਛਾਣ ਨਹੀਂ ਹੋ ਸਕੀ ਹੈ ਪਰ ਲੜਕੀ ਦੇ ਹੱਥ 'ਤੇ ਗੁਰੀ ਨਾਮ ਦਾ ਟੈਟੂ ਬਣਵਾਇਆ ਹੋਇਆ ਸੀ। ਉਸ ਦੀ ਪਛਾਣ ਕਰਨ ਲਈ ਪੁਲਿਸ ਇਲਾਕੇ ਦੇ ਸੀਸੀਟੀਵੀ ਫੁਟੇਜ ਅਤੇ ਹੋਰ ਪਹਿਲੂਆਂ ਤੋਂ ਜਾਂਚ ਕਰ ਰਹੀ ਹੈ। ਘਟਨਾ ਦੀ ਸੂਚਨਾ ਮਿਲਦੇ ਹੀ ਬਠਿੰਡਾ ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਜਾਂਚ ਕੀਤੀ। ਪੁਲਿਸ ਜਾਂਚ ਤੋਂ ਬਾਅਦ ਅਗਲੀ ਕਾਰਵਾਈ ਕਰੇਗੀ।
ਇਹ ਵੀ ਪੜ੍ਹੋ: ਸੰਸਦ ਮੈਂਬਰ ਵਿਕਰਮਜੀਤ ਸਾਹਨੀ ਨੇ ਡਾ. ਜੈਸ਼ੰਕਰ ਨੂੰ ਭਾਰਤ-ਕੈਨੇਡਾ ਸਬੰਧਾਂ 'ਤੇ ਪ੍ਰਗਟਾਈ ਚਿੰਤਾ
ਯੂਥ ਸੁਸਾਇਟੀ ਦੇ ਪ੍ਰਧਾਨ ਸੋਨੂੰ ਮਹੇਸ਼ਵਰੀ ਨੇ ਦੱਸਿਆ ਕਿ ਬਾਬਾ ਦੀਪ ਸਿੰਘ ਨਗਰ ਗਲੀ-2 ਵਿਚ ਇਕ ਲੜਕੀ ਸੜਕ ’ਤੇ ਡਿੱਗ ਗਈ ਹੈ। ਐਸਐਚਓ ਨਹਿਰ ਪਾਰਸ ਚਾਹਲ ਨੇ ਦਸਿਆ ਕਿ ਲੜਕੀ ਦੀ ਲਾਸ਼ ਸ਼ੱਕੀ ਹਾਲਤ ਵਿਚ ਮਿਲੀ ਹੈ। ਇਸ ਦੀ ਪਛਾਣ ਨਹੀਂ ਹੋ ਸਕੀ। ਇਹ ਕਤਲ ਦਾ ਮਾਮਲਾ ਹੈ ਜਾਂ ਕੁਝ ਹੋਰ ਇਹ ਤਾਂ ਜਾਂਚ ਤੋਂ ਬਾਅਦ ਹੀ ਕਿਹਾ ਜਾ ਸਕਦਾ ਹੈ।
ਇਹ ਵੀ ਪੜ੍ਹੋ: ਏਸ਼ੀਆਈ ਖੇਡਾਂ: ਭਾਰਤੀ ਕ੍ਰਿਕਟ ਟੀਮ ਨੇ ਅਫਗਾਨਿਸਤਾਨ ਨੂੰ ਹਰਾਉਂਦੇ ਹੋਏ ਜਿੱਤਿਆ ਸੋਨ ਤਗਮਾ
ਐਸਐਚਓ ਚਾਹਲ ਨੇ ਕਿਹਾ- ਡਾਕਟਰਾਂ ਮੁਤਾਬਕ ਮਾਮਲਾ ਕੁਝ ਵੀ ਹੋ ਸਕਦਾ ਹੈ ਕਿਉਂਕਿ ਲੜਕੀ ਦੇ ਨੱਕ ਵਿੱਚੋਂ ਖੂਨ ਵਹਿ ਰਿਹਾ ਸੀ। ਇਸ ਕਾਰਨ ਉਨ੍ਹਾਂ ਨੂੰ ਡਰ ਹੈ ਕਿ ਬ੍ਰੇਨ ਹੈਮਰੇਜ ਵੀ ਹੋ ਸਕਦੀ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਘਟਨਾ ਦੀ ਸੂਚਨਾ ਮਿਲਦਿਆਂ ਹੀ ਬਠਿੰਡਾ ਪੁਲਿਸ ਜਾਂਚ ਲਈ ਉਥੇ ਪਹੁੰਚ ਗਈ ਸੀ। ਪੁਲਿਸ ਨੇ ਪਹਿਲਾਂ ਲਾਸ਼ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ। ਹਾਲਾਂਕਿ ਪੁਲਿਸ ਜਾਂਚ ਮੁਤਾਬਕ ਲੜਕੀ ਦੇ ਸਰੀਰ 'ਤੇ ਜ਼ਿਆਦਾ ਜ਼ਖਮ ਨਹੀਂ ਸਨ। ਘਟਨਾ ਦੀ ਸੂਚਨਾ ਮਿਲਦੇ ਹੀ ਫੋਰੈਂਸਿਕ ਟੀਮ ਜਾਂਚ ਲਈ ਮੌਕੇ 'ਤੇ ਪਹੁੰਚ ਗਈ। ਜਿਨ੍ਹਾਂ ਨੇ ਯੁਕਤੀ ਦੇ ਖੂਨ ਦੇ ਸੈਂਪਲ ਲਏ ਹਨ। ਇਸ ਦੇ ਨਾਲ ਹੀ ਸੜਕ ਤੋਂ ਖੂਨ ਦੇ ਸੈਂਪਲ ਵੀ ਲਏ ਗਏ ਹਨ।