ਚੰਡੀਗੜ੍ਹ ਵਿਚ ਮੈਟਰੋ ਲਾਈਨ ਵਿਛਾਉਣ ਲਈ ਖਾਕਾ ਤਿਆਰ; 3 ਪੜਾਵਾਂ ਵਿਚ ਹੋਵੇਗਾ ਨਿਰਮਾਣ
Published : Oct 7, 2023, 9:30 am IST
Updated : Oct 7, 2023, 9:30 am IST
SHARE ARTICLE
Image: For representation purpose only.
Image: For representation purpose only.

ਰੇਲ ਇੰਡੀਆ ਟੈਕਨੀਕਲ ਐਂਡ ਇਕਨਾਮਿਕ ਸਰਵਿਸ (RITES) ਦੁਆਰਾ ਵਿਕਲਪਕ ਵਿਸ਼ਲੇਸ਼ਣ ਰਿਪੋਰਟ (AAR) ਅਤੇ ਵਿਸਤ੍ਰਿਤ ਪ੍ਰਾਜੈਕਟ (DPR) ਰੀਪੋਰਟ ਪੇਸ਼ ਕੀਤੀ ਗਈ ਹੈ।



ਚੰਡੀਗੜ੍ਹ: ਚੰਡੀਗੜ੍ਹ ਵਿਚ ਮੈਟਰੋ ਲਾਈਨ ਵਿਛਾਉਣ ਲਈ ਰੇਲ ਇੰਡੀਆ ਟੈਕਨੀਕਲ ਐਂਡ ਇਕਨਾਮਿਕ ਸਰਵਿਸ (RITES) ਦੁਆਰਾ ਵਿਕਲਪਕ ਵਿਸ਼ਲੇਸ਼ਣ ਰਿਪੋਰਟ (AAR) ਅਤੇ ਵਿਸਤ੍ਰਿਤ ਪ੍ਰਾਜੈਕਟ (DPR) ਰੀਪੋਰਟ ਪੇਸ਼ ਕੀਤੀ ਗਈ ਹੈ। ਇਹ ਰੀਪੋਰਟ ਸ਼ੁਕਰਵਾਰ ਨੂੰ ਚੰਡੀਗੜ੍ਹ ਦੇ ਪ੍ਰਸ਼ਾਸਕ ਬਨਵਾਰੀ ਲਾਲ ਪੁਰੋਹਿਤ ਦੇ ਸਲਾਹਕਾਰ ਧਰਮਪਾਲ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਵਿਚ ਪੇਸ਼ ਕੀਤੀ ਗਈ।

ਇਹ ਵੀ ਪੜ੍ਹੋ: 19ਵੀਆਂ ਏਸ਼ੀਆਈ ਖੇਡਾਂ: ਭਾਰਤੀ ਮਹਿਲਾ ਕਬੱਡੀ ਟੀਮ ਨੇ ਜਿੱਤਿਆ ਸੋਨ ਤਮਗ਼ਾ, ਭਾਰਤ ਦੇ 100 ਤਮਗ਼ੇ ਪੂਰੇ

ਇਸ ਵਿਚ ਚੰਡੀਗੜ੍ਹ ਦੇ ਨਾਲ-ਨਾਲ ਪੰਜਾਬ ਅਤੇ ਹਰਿਆਣਾ ਸਰਕਾਰ ਦੇ ਅਧਿਕਾਰੀ ਵੀ ਮੌਜੂਦ ਸਨ। ਮੀਟਿੰਗ ਦੌਰਾਨ ਚੰਡੀਗੜ੍ਹ ਵਿਚ ਬਣਨ ਵਾਲੇ ਮੈਟਰੋ ਪ੍ਰਾਜੈਕਟ ਬਾਰੇ ਵਿਸਥਾਰ ਵਿਚ ਚਰਚਾ ਕੀਤੀ ਗਈ। ਹੁਣ ਦਸੰਬਰ 2023 ਤਕ ਅੰਤਿਮ ਰੀਪੋਰਟ ਤਿਆਰ ਕਰਨ ਦੇ ਹੁਕਮ ਦਿਤੇ ਗਏ ਹਨ।

ਇਹ ਵੀ ਪੜ੍ਹੋ: ਏਸ਼ੀਆਈ ਖੇਡਾਂ 2023: ਭਾਰਤੀ ਤੀਰਅੰਦਾਜ਼ਾਂ ਨੇ ਹੁਣ ਤਕ ਜਿੱਤੇ ਰਿਕਾਰਡ ਨੌਂ ਤਮਗ਼ੇ

ਤਿੰਨ ਸ਼ਹਿਰਾਂ ਚੰਡੀਗੜ੍ਹ, ਮੁਹਾਲੀ ਅਤੇ ਪੰਚਕੂਲਾ ਵਿਚ ਬਣਨ ਵਾਲੀ ਮੈਟਰੋ ਲਾਈਨਾਂ ਵਿਚ ਵੱਧ ਤੋਂ ਵੱਧ ਖੇਤਰ ਕਵਰ ਕਰਨ ਦੇ ਯਤਨ ਕੀਤੇ ਜਾ ਰਹੇ ਹਨ। ਡਿਟੇਲ ਪ੍ਰਾਜੈਕਟ ਰਿਪੋਰਟ (ਡੀਪੀਆਰ) ਦੇ ਅਨੁਸਾਰ, ਪਹਿਲੇ ਪੜਾਅ ਵਿਚ ਵਿਛਾਈ ਜਾਣ ਵਾਲੀ ਇਸ ਲਾਈਨ ਦੀ ਕੁੱਲ ਲੰਬਾਈ 79.5 ਕਿਲੋਮੀਟਰ ਹੈ।

ਇਹ ਵੀ ਪੜ੍ਹੋ: ਪੰਜਾਬ ਵਿਚ 331 NRI ਲਾੜੇ ਭਗੌੜੇ; ਪੁਲਿਸ ਵਲੋਂ ਜਾਇਦਾਦ ਜ਼ਬਤ ਕਰਨ ਦੀ ਤਿਆਰੀ

ਵਿਸਤ੍ਰਿਤ ਪ੍ਰਾਜੈਕਟ ਰੀਪੋਰਟ ਅਨੁਸਾਰ ਨਿਊ ​​ਚੰਡੀਗੜ੍ਹ ਤੋਂ ਪੰਚਕੂਲਾ ਤਕ ਪਹਿਲੀ ਲਾਈਨ ਵਿਛਾਈ ਜਾਵੇਗੀ। ਦੂਜੀ ਲਾਈਨ ਰੌਕ ਗਾਰਡਨ ਤੋਂ ਸੈਕਟਰ 17 ਦੇ ਬੱਸ ਸਟੈਂਡ ਤੋਂ ਜ਼ੀਰਕਪੁਰ ਬੱਸ ਸਟੈਂਡ ਤਕ, ਤੀਜੀ ਲਾਈਨ ਮੁਹਾਲੀ ਅੰਤਰਰਾਸ਼ਟਰੀ ਹਵਾਈ ਅੱਡੇ ਤਕ ਅਤੇ ਚੌਥੀ ਲਾਈਨ ਅਨਾਜ ਮੰਡੀ ਚੌਕ ਤੋਂ ਟਰਾਂਸਪੋਰਟ ਲਾਈਟ ਸੈਕਟਰ 26 ਤਕ ਵਿਛਾਈ ਜਾਵੇਗੀ।

ਇਹ ਵੀ ਪੜ੍ਹੋ: ਜ਼ਰੂਰੀ ਖ਼ਬਰ: 2000 ਦੇ ਨੋਟ ਬਦਲਣ ਦਾ ਅੱਜ ਆਖ਼ਰੀ ਦਿਨ

ਚੰਡੀਗੜ੍ਹ ਵਿਚ ਵਿਛਾਈ ਜਾਣ ਵਾਲੀ ਮੈਟਰੋ ਲਾਈਨ ਦੀ ਕੁੱਲ ਲਾਗਤ ਕਰੀਬ 13 ਹਜ਼ਾਰ ਕਰੋੜ ਰੁਪਏ ਦੱਸੀ ਜਾਂਦੀ ਹੈ। ਇਸ ਦਾ 60 ਫ਼ੀ ਸਦੀ ਹਿੱਸਾ ਕੇਂਦਰ ਸਰਕਾਰ ਵਲੋਂ ਦਿਤਾ ਜਾਵੇਗਾ, ਜਦਕਿ 40 ਫ਼ੀ ਸਦੀ ਚੰਡੀਗੜ੍ਹ, ਹਰਿਆਣਾ ਅਤੇ ਪੰਜਾਬ ਵਲੋਂ ਦਿਤਾ ਜਾਵੇਗਾ। ਡੀਪੀਆਰ ਤਿਆਰ ਕਰਨ ਲਈ ਹਰਿਆਣਾ ਅਤੇ ਪੰਜਾਬ ਵਲੋਂ ਪੈਸੇ ਦਿਤੇ ਗਏ ਹਨ।

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

CIA ਸਟਾਫ਼ ਦੇ ਮੁਲਾਜ਼ਮ ਬਣੇ ਬੰਧੀ, ਬਿਨ੍ਹਾਂ ਸੂਚਨਾ 2 ਨੌਜਵਾਨਾਂ ਨੂੰ ਫੜ੍ਹਨ 'ਤੇ ਟਾਸਕ ਫੋਰਸ ਮੁਲਾਜ਼ਮਾਂ ਨੇ ਕੀਤੀ ਸੀ ਕਾਰਵਾਈ

30 Jan 2026 3:01 PM

"ਸ਼ਰਮਿੰਦਗੀ ਮਹਿਸੂਸ ਕਰ ਕੇ ਰੌਸ਼ਨ ਪ੍ਰਿੰਸ ਨੇ ਖੁਦ ਨੂੰ ਦਿੱਤੀ ਆਹ ਸਜ਼ਾ !

29 Jan 2026 3:10 PM

Jaswinder Bhalla Mother Death News: ਮਰਹੂਮ ਜਸਵਿੰਦਰ ਭੱਲਾ ਦੇ ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ

28 Jan 2026 3:20 PM

ਗੈਂਗਸਟਰ ਗੋਲਡੀ ਬਰਾੜ ਦੇ ਮਾਤਾ-ਪਿਤਾ ਨੂੰ ਕੀਤਾ ਗਿਆ ਗ੍ਰਿਫ਼ਤਾਰ

27 Jan 2026 10:38 AM

ਨਾਭਾ 'ਚ ਹੈੱਡ ਕਾਂਸਟੇਬਲ ਦਾ ਹੋਇਆ ਅੰਤਮ ਸਸਕਾਰ

27 Jan 2026 10:24 AM
Advertisement