
ਪੁਲਿਸ ਨੇ ਪ੍ਰਦਰਸ਼ਨ ਕਰ ਰਹੇ ਭਾਜਪਾ ਆਗੂਆਂ ਤੇ ਵਰਕਰਾਂ ਨੂੰ ਹਿਰਾਸਤ ਵਿਚ ਵੀ ਲਿਆ
ਚੰਡੀਗੜ੍ਹ : ਪੰਜਾਬ ਵਿਚ ਐਸਵਾਈਐਲ ਦੇ ਮੁੱਦੇ ਨੂੰ ਲੈ ਕੇ ਭਾਜਪਾ ਆਗੂਆਂ ਨੇ ਅੱਜ ਚੰਡੀਗੜ੍ਹ ਵਿਚ ਮੁੱਖ ਮੰਤਰੀ ਭਗਵੰਤ ਮਾਨ ਦੀ ਰਿਹਾਇਸ਼ ਦੇ ਬਾਹਰ ਪ੍ਰਦਰਸ਼ਨ ਕੀਤਾ। ਇਸ ਦੌਰਾਨ ਪੁਲਿਸ ਨੇ ਪ੍ਰਦਰਸ਼ਨ ਕਰ ਰਹੇ ਭਾਜਪਾ ਆਗੂਆਂ ਤੇ ਵਰਕਰਾਂ ਨੂੰ ਹਿਰਾਸਤ ਵਿਚ ਵੀ ਲਿਆ ਗਿਆ।
ਭਾਰਤੀ ਜਨਤਾ ਪਾਰਟੀ ਦੇ ਪ੍ਰਧਾਨ ਸੁਨੀਲ ਜਾਖੜ ਦੀ ਅਗਵਾਈ ਹੇਠ ਭਾਰਤੀ ਜਨਤਾ ਪਾਰਟੀ ਦੀ ਕੋਰ ਕਮੇਟੀ ਦੇ ਮੈਂਬਰ ਮੁੱਖ ਮੰਤਰੀ ਦੀ ਸਰਕਾਰੀ ਰਿਹਾਇਸ਼ ਦਾ ਘਿਰਾਓ ਕਰਨ ਲਈ ਚੰਡੀਗੜ੍ਹ ਪੁੱਜੇ ਪਰ ਚੰਡੀਗੜ੍ਹ ਪੁਲਿਸ ਨੇ ਉਨ੍ਹਾਂ ਦੀ ਰਿਹਾਈ ਤੋਂ ਕਰੀਬ ਸੌ ਮੀਟਰ ਪਹਿਲਾਂ ਹੀ ਉਨ੍ਹਾਂ ਨੂੰ ਰੋਕ ਲਿਆ।
ਇਹ ਵੀ ਪੜ੍ਹੋ: ਮੰਤਰੀ ਮੀਤ ਹੇਅਰ ਨੇ ਏਸ਼ੀਅਨ ਗੇਮਜ਼ ਮੈਡਲਿਸਟ ਤੇਜਿੰਦਰ ਪਾਲ ਸਿੰਘ ਤੂਰ ਤੇ ਹਰਮਿਲਨ ਬੈਂਸ ਦਾ ਕੀਤਾ ਸਵਾਗਤ ਤੇ ਸਨਮਾਨ
ਸੁਨੀਲ ਜਾਖੜ ਅਤੇ ਹੋਰਾਂ ਨੇ ਸੜਕ 'ਤੇ ਬੈਠ ਕੇ ਸਰਕਾਰ ਖਿਲਾਫ਼ ਨਾਅਰੇਬਾਜ਼ੀ ਕੀਤੀ, ਫਿਰ ਜਦੋਂ ਉਹ ਬੈਰੀਕੇਡ ਵੱਲ ਵਧੇ ਤਾਂ ਚੰਡੀਗੜ੍ਹ ਪੁਲਿਸ ਨੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ
ਇਹ ਵੀ ਪੜ੍ਹੋ: ਪੰਜਾਬੀ ਇੰਡਸਟਰੀ ਨਾਲ ਜੁੜੀ ਵੱਡੀ ਖ਼ਬਰ, ਜੈਸਮੀਨ ਸੈਂਡਲਸ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ
ਭਾਜਪਾ ਨੇ ਸਪੱਸ਼ਟ ਕਰ ਦਿਤਾ ਹੈ ਕਿ ਉਹ ਪਾਣੀ ਦੀ ਇਕ ਬੂੰਦ ਵੀ ਪੰਜਾਬ ਤੋਂ ਬਾਹਰ ਨਹੀਂ ਜਾਣ ਦੇਣਗੇ। ਭਾਜਪਾ ਕੋਰ ਕਮੇਟੀ ਦੀ ਮੀਟਿੰਗ ਵਿੱਚ ਵਿਸ਼ੇਸ਼ ਤੌਰ ’ਤੇ ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼, ਸਾਬਕਾ ਕੌਮੀ ਮੀਤ ਪ੍ਰਧਾਨ ਅਵਿਨਾਸ਼ ਰਾਏ ਖੰਨਾ ਅਤੇ ਕਮੇਟੀ ਮੈਂਬਰ ਸ਼ਾਮਲ ਹੋਏ।