ਦਰਬਾਰ ਸਾਹਿਬ ਤੋਂ ਮੱਥਾ ਟੇਕ ਕੇ ਵਾਪਸ ਆ ਰਹੇ ਨੌਜਵਾਨ ਨੂੰ ਪਏ ਚੋਰ, ਬੰਦੂਕ ਦੀ ਨੋਕ 'ਤੇ ਲੁੱਟੀ ਕਾਰ

By : GAGANDEEP

Published : Oct 7, 2023, 2:52 pm IST
Updated : Oct 7, 2023, 2:54 pm IST
SHARE ARTICLE
photo
photo

ਪੁਲਿਸ ਨੇ ਸੀਸੀਟੀਵੀ ਕੈਮਰਿਆਂ ਦੀ ਸਕੈਨਿੰਗ ਕੀਤੀ ਸ਼ੁਰੂ

 

ਲੁਧਿਆਣਾ: ਲੁਧਿਆਣਾ ਦੇ ਸਮਰਾਲਾ ਚੌਂਕ 'ਚ ਬਦਮਾਸ਼ਾਂ ਨੇ ਬੰਦੂਕ ਦੀ ਨੋਕ 'ਤੇ ਇਕ ਵਿਅਕਤੀ ਤੋਂ ਸਵਿਫਟ ਕਾਰ ਲੁੱਟ ਲਈ। ਜਦੋਂ ਉਕਤ ਵਿਅਕਤੀ ਨੇ ਬਦਮਾਸ਼ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਤਾਂ ਉਸ ਨੂੰ ਗੋਲੀ ਮਾਰਨ ਦੀ ਧਮਕੀ ਦਿੱਤੀ।

ਇਹ ਵੀ ਪੜ੍ਹੋ: ਆਸਟ੍ਰੇਲੀਆ ਦੇ ਨਿਊ ਸਾਊਥ ਵੇਲਜ਼ ਸੂਬੇ 'ਚ ਜਹਾਜ਼ ਹੋਇਆ ਕਰੈਸ਼, ਤਿੰਨ ਬੱਚਿਆਂ ਸਮੇਤ ਪਾਇਲਟ ਦੀ ਮੌਤ

ਮਾਮਲੇ ਦੀ ਸ਼ਿਕਾਇਤ ਥਾਣਾ ਡਵੀਜ਼ਨ ਨੰਬਰ 7 ਦੀ ਪੁਲਿਸ ਨੂੰ ਦਿਤੀ ਗਈ ਹੈ। ਪਟਿਆਲਾ ਦੇ ਰਹਿਣ ਵਾਲੇ ਮਨਦੀਪ ਸਿੰਘ ਨੇ ਪੁਲਿਸ ਕੋਲ ਦਰਜ ਕਰਵਾਈ ਸ਼ਿਕਾਇਤ ਵਿੱਚ ਦਸਿਆ ਕਿ ਉਹ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਮੱਥਾ ਟੇਕ ਕੇ ਘਰ ਪਰਤ ਰਿਹਾ ਸੀ। ਸਮਰਾਲਾ ਚੌਕ ਨੇੜੇ ਸਵੇਰੇ 4 ਵਜੇ ਉਸ ਨੂੰ ਨੀਂਦ ਆਉਣ ਲੱਗੀ। ਇਸ ਕਾਰਨ ਉਸ ਨੇ ਕਾਰ ਸੜਕ ਕਿਨਾਰੇ ਖੜ੍ਹੀ ਕਰ ਦਿੱਤੀ ਅਤੇ ਸੀਟ 'ਤੇ ਹੀ  ਸੌਂ ਗਿਆ।

ਇਹ ਵੀ ਪੜ੍ਹੋ: ਨਸ਼ੇ ਨੇ ਇਕ ਹੋਰ ਘਰ ਵਿਛਾਏ ਸੱਥਰ, ਨਸ਼ੇ ਦੀ ਓਵਰਡੋਜ਼ ਨਾਲ ਨੌਜਵਾਨ ਦੀ ਗਈ ਜਾਨ

ਉਦੋਂ ਇਕ ਵਿਅਕਤੀ ਕਾਰ ਦੇ ਨੇੜੇ ਆਇਆ ਅਤੇ ਸ਼ੀਸ਼ੇ 'ਤੇ ਪਿਸਤੌਲ ਤਾਣ ਕੇ ਉਸ ਨੂੰ ਧਮਕਾਇਆ। ਬਦਮਾਸ਼ ਨੇ ਉਸ ਨੂੰ ਗੋਲੀ ਮਾਰਨ ਦੀ ਧਮਕੀ ਦਿਤੀ ਅਤੇ ਕਾਰ ਤੋਂ ਬਾਹਰ ਨਿਕਲਣ ਲਈ ਕਿਹਾ। ਡਰ ਦੇ ਮਾਰੇ ਉਹ ਬਾਹਰ ਆ ਗਿਆ। ਇਸ ਤੋਂ ਬਾਅਦ ਬਦਮਾਸ਼ ਕਾਰ ਲੈ ਕੇ ਚੰਡੀਗੜ੍ਹ ਰੋਡ ਵੱਲ ਫ਼ਰਾਰ ਹੋ ਗਏ। ਇਸ ਤੋਂ ਬਾਅਦ ਉਸ ਨੇ ਘਟਨਾ ਦੀ ਸੂਚਨਾ ਪੁਲਿਸ ਨੂੰ ਦਿੱਤੀ।

ਐਸਐਚਓ ਸੁਖਦੇਵ ਬਰਾੜ ਨੇ ਦੱਸਿਆ ਕਿ ਸੂਚਨਾ ਮਿਲਦੇ ਹੀ ਪੁਲਿਸ ਮੁਲਾਜ਼ਮ ਮੌਕੇ ’ਤੇ ਪਹੁੰਚ ਗਏ ਸਨ। ਘਟਨਾ ਵਾਲੀ ਥਾਂ ਦੇ ਆਲੇ-ਦੁਆਲੇ ਲੱਗੇ ਸੀਸੀਟੀਵੀ ਕੈਮਰਿਆਂ ਦੀ ਸਕੈਨਿੰਗ ਕੀਤੀ ਜਾ ਰਹੀ ਹੈ, ਪੁਲਿਸ ਜਲਦ ਹੀ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਵੇਗੀ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Rupinder Kaur ਦੇ Father ਕੈਮਰੇ ਸਾਹਮਣੇ ਆ ਕੇ ਹੋਏ ਭਾਵੁਕ,ਦੱਸੀ ਪੂਰੀ ਅਸਲ ਕਹਾਣੀ, ਕਿਹਾ- ਮੇਰੀ ਧੀ ਨੂੰ ਵੀ ਮਿਲੇ..

14 Dec 2025 3:04 PM

Haryana ਦੇ CM Nayab Singh Saini ਨੇ VeerBal Divas ਮੌਕੇ ਸਕੂਲਾ 'ਚ ਨਿਬੰਧ ਲੇਖਨ ਪ੍ਰਤੀਯੋਗਿਤਾ ਦੀ ਕੀਤੀ ਸ਼ੁਰੂਆਤ

14 Dec 2025 3:02 PM

Zila Parishad Election : 'ਬੈਲੇਟ ਪੇਪਰਾਂ 'ਤੇ ਛਪੇ ਚੋਣ ਨਿਸ਼ਾਨ ਨੂੰ ਲੈ ਕੇ ਸਾਡੇ ਨਾਲ਼ ਹੋਇਆ ਧੱਕਾ'

14 Dec 2025 3:02 PM

Zila Parishad Elections Debate : "ਕਾਂਗਰਸ ਚੋਣ ਮੈਦਾਨ ਛੱਡ ਕੇ ਭੱਜੀ, ਓਹਦੇ ਪੱਲੇ ਕੁਝ ਨਹੀਂ'

14 Dec 2025 3:01 PM

Patiala Kutmaar Viral Video : ਨੌਜਵਾਨਾਂ ਦੀ ਦੇਖੋ ਸੜਕ ਵਿਚਕਾਰ ਸ਼ਰੇਆਮ ਗੁੰਡਾਗਰਦੀ

13 Dec 2025 4:37 PM
Advertisement