Tarn Taran News : ਪੰਚਾਇਤੀ ਚੋਣਾਂ ਵਿਚਾਲੇ 'ਆਪ' ਸਮਰਥਕ ਦਾ ਗੋਲੀਆਂ ਮਾਰ ਕੇ ਕੀਤਾ ਕਤਲ , ਮੌਕੇ ’ਤੇ ਹੋਈ ਮੌਤ
Published : Oct 7, 2024, 4:13 pm IST
Updated : Oct 7, 2024, 4:47 pm IST
SHARE ARTICLE
 AAP supporter Murder
AAP supporter Murder

ਪੱਟੀ ਦੇ ਪਿੰਡ ਠੱਕਰਪੁਰਾ ’ਚ ਘੇਰ ਕੇ ਮਾਰੀਆਂ ਗੋਲੀਆਂ

Tarn Taran News : ਪੰਚਾਇਤੀ ਚੋਣਾਂ ਵਿਚਾਲੇ ਤਰਨਤਾਰਨ ਦੇ ਹਲਕਾ ਪੱਟੀ 'ਚ ਦਿਨ ਦਿਹਾੜੇ ਵੱਡੀ ਵਾਰਦਾਤ ਵਾਪਰੀ ਹੈ। ਜਿਥੇ ਪਿੰਡ ਠੱਕਰਪੁਰਾ ਦੀ ਚਰਚ ਨਜ਼ਦੀਕ ਮੋਟਰਸਾਈਕਲ ਸਵਾਰ ਤਿੰਨ ਨੌਜਵਾਨਾਂ ਨੇ ਇਕ ਕਾਰ ਚਾਲਕ ’ਤੇ ਅੰਨ੍ਹੇਵਾਹ ਗੋਲੀਆਂ ਚਲਾ ਦਿੱਤੀਆਂ। 

ਇਸ ਦੌਰਾਨ ਰਾਜਵਿੰਦਰ ਸਿੰਘ ਉਰਫ਼ ਰਾਜ ਤਲਵੰਡੀ ਗੰਭੀਰ ਰੂਪ ਵਿਚ ਜ਼ਖਮੀ ਹੋ ਗਿਆ। ਉਸ ਨੂੰ ਇਲਾਜ ਲਈ ਹਸਪਤਾਲ ਪਹੁੰਚਾਇਆ ਗਿਆ, ਜਿਥੇ ਆਪ ਆਗੂ ਦੀ ਮੌਤ ਹੋ ਗਈ ਹੈ। ਇਹ ਘਟਨਾ ਉਸ ਵੇਲੇ ਵਾਪਰੀ ਜਦ ਉਹ ਬਲਾਕ ਦਫਤਰ ਪੱਟੀ ਤੋਂ ਸਾਥੀਆਂ ਸਮੇਤ ਆਪਣੇ ਪਿੰਡ ਨੂੰ ਜਾ ਰਿਹਾ ਸੀ।

ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਤਲਵੰਡੀ ਮੋਹਰ ਸਿੰਘ ਦਾ ਐੱਸ.ਸੀ. ਸਰਪੰਚ ਬਿਨ੍ਹਾਂ ਮੁਕਾਬਲਾ ਜੇਤੂ ਕਰਾਰ ਦਿੱਤਾ ਗਿਆ ਸੀ, ਜੋ ਕਿ ਰਾਜਵਿੰਦਰ ਸਿੰਘ ਦੇ ਧੜੇ ਨਾਲ ਆਮ ਆਦਮੀ ਪਾਰਟੀ ਨਾਲ ਸੰਬੰਧਿਤ ਸੀ। 

ਇਸ ਦੌਰਾਨ ਜਦੋਂ ਰਾਜਵਿੰਦਰ ਸਿੰਘ ਕਾਰ ਵਿਚ ਸਵਾਰ ਹੋ ਕੇ ਆਪਣੇ ਪਿੰਡ ਜਾ ਰਿਹਾ ਸੀ ਤਾਂ ਪਿੰਡ ਠੱਕਰਪੁਰਾ ਦੇ ਨਜ਼ਦੀਕ ਮੋਟਰਸਾਈਕਲ ਸਵਾਰ ਤਿੰਨ ਨੌਜਵਾਨਾਂ ਨੇ ਇਨ੍ਹਾਂ ਦੀ ਗੱਡੀ ਨੂੰ ਰੋਕ ਕੇ ਰਾਜਵਿੰਦਰ ਸਿੰਘ 'ਤੇ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ। ਜਿਸ ਵਿਚ ਰਾਜਵਿੰਦਰ ਸਿੰਘ ਦੀ ਮੌਕੇ ’ਤੇ ਹੀ ਮੌਤ ਹੋ ਗਈ।

 

 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM
Advertisement