Ludhiana News: ਜਾਇਦਾਦਾਂ ਦਾ ਰਿਕਾਰਡ ਵੀ ਕੀਤਾ ਜਾ ਰਿਹਾ ਇਕੱਠਾ
ED raid on AAP MP Arora's house in Ludhiana: ਅੱਜ ਸਵੇਰੇ ਈਡੀ ਨੇ ਜਲੰਧਰ ਅਤੇ ਲੁਧਿਆਣਾ ਵਿੱਚ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਦੇ ਨਜ਼ਦੀਕੀ ਆਗੂਆਂ ਦੇ ਟਿਕਾਣਿਆਂ ‘ਤੇ ਛਾਪੇਮਾਰੀ ਕੀਤੀ ਹੈ। ਈਡੀ ਨੇ ਅੱਜ ਸਵੇਰੇ ਚੰਡੀਗੜ੍ਹ ਰੋਡ ਹੈਮਪਟਨ ਹੋਮਜ਼ ਸਥਿਤ ਫਾਈਨਾਂਸਰ ਹੇਮੰਤ ਸੂਦ ਅਤੇ ‘ਆਪ’ ਦੇ ਰਾਜ ਸਭਾ ਮੈਂਬਰ ਸੰਜੀਵ ਅਰੋੜਾ ਦੇ ਘਰ ਛਾਪਾ ਮਾਰਿਆ। ਇਸ ਤੋਂ ਪਹਿਲਾਂ ਵੀ ਈਡੀ ਆਸ਼ੂ ਦੇ ਕਰੀਬੀ ਸਾਥੀਆਂ ਦੇ ਟਿਕਾਣਿਆਂ ‘ਤੇ ਛਾਪੇਮਾਰੀ ਕਰ ਚੁੱਕੀ ਹੈ।
ਦੱਸਿਆ ਜਾ ਰਿਹਾ ਹੈ ਕਿ ਟਰਾਂਸਪੋਰਟ ਟੈਂਡਰ ਘੁਟਾਲੇ 'ਚ ਭਾਰਤ ਭੂਸ਼ਣ ਆਸ਼ੂ ਦਾ ਨਾਂ ਆਉਣ ਤੋਂ ਬਾਅਦ ਈਡੀ ਨੇ ਮਾਮਲੇ ਦੀ ਜਾਂਚ ਕੀਤੀ। ਜਿਸ ਤੋਂ ਬਾਅਦ ਈਡੀ ਦੇ ਸਾਹਮਣੇ ਕਈ ਵਿਦੇਸ਼ੀ ਲੈਣ-ਦੇਣ ਸਾਹਮਣੇ ਆਏ। ਇਨ੍ਹਾਂ ਵਿਦੇਸ਼ੀ ਲੈਣ-ਦੇਣ ਨੂੰ ਹੇਮੰਤ ਸੂਦ ਨਾਲ ਜੋੜਿਆ ਜਾ ਰਿਹਾ ਹੈ। ਫਿਲਹਾਲ ਈਡੀ ਦੇ ਕਿਸੇ ਅਧਿਕਾਰੀ ਨੇ ਇਸ ਮਾਮਲੇ ਦੀ ਪੁਸ਼ਟੀ ਨਹੀਂ ਕੀਤੀ ਹੈ। ਈਡੀ ਹੇਮੰਤ ਸੂਦ ਅਤੇ ਸੰਸਦ ਮੈਂਬਰ ਸੰਜੀਵ ਅਰੋੜਾ ਤੋਂ ਲਗਾਤਾਰ ਪੁੱਛਗਿੱਛ ਕਰ ਰਹੀ ਹੈ। ਉਨ੍ਹਾਂ ਦੀਆਂ ਜਾਇਦਾਦਾਂ ਦਾ ਰਿਕਾਰਡ ਵੀ ਇਕੱਠਾ ਕੀਤਾ ਜਾ ਰਿਹਾ ਹੈ। ਪਰਿਵਾਰ ਦੇ ਸਾਰੇ ਮੋਬਾਈਲ ਫੋਨ ਬੰਦ ਹਨ।
ਜਲੰਧਰ 'ਚ ਵੀ ਚੰਦਰਸ਼ੇਖਰ ਅਗਰਵਾਲ ਦੇ ਟਿਕਾਣੇ 'ਤੇ ਛਾਪੇਮਾਰੀ ਕੀਤੀ ਗਈ ਹੈ। ਥਾਣਾ ਡਵੀਜ਼ਨ ਨੰਬਰ 4 ਦੇ ਏਰੀਏ 'ਚ ਸਥਿਤ ਇਕ ਨਿੱਜੀ ਇਮਾਰਤ 'ਚ ਛਾਪੇਮਾਰੀ ਜਾਰੀ ਹੈ। ਰਿਹਾਇਸ਼ ਦੇ ਬਾਹਰ ਨੀਮ ਫ਼ੌਜੀ ਬਲਾਂ ਦੀ ਤਾਇਨਾਤੀ ਹੈ। ਫਿਲਹਾਲ ਈਡੀ ਦੇ ਅਧਿਕਾਰੀ ਜਾਣਕਾਰੀ ਦੇਣ ਤੋਂ ਇਨਕਾਰ ਕਰ ਰਹੇ ਹਨ।
ਇਸ ਤੋਂ ਇਲਾਵਾ 'ਆਪ' ਦੇ ਕਈ ਆਗੂਆਂ ‘ਤੇ ਵੀ ਈਡੀ ਨੇ ਕਾਰਵਾਈ ਕੀਤੀ ਹੈ। ਇਸ ਨੂੰ ਲੈ ਕੇ ਮਨੀਸ਼ ਸਿਸੋਦੀਆਂ ਨੇ ਵੀ ਟਵੀਟਰ 'ਤੇ ਪੋਸਟ ਕੀਤੀ ਹੈ। ਇਸ ਰੇਡ ਨੂੰ ਲੈ ਕੇ ਮਨੀਸ਼ ਸਿਸਦੀਆਂ ਨੇ ਲਿਖਿਆ ਕਿ ਅੱਜ ਫਿਰ ਮੋਦੀ ਜੀ ਨੇ ਆਪਣੇ ਤੋਤੇ ਮੈਨਾ ਨੂੰ ਆਜ਼ਾਦ ਕਰ ਦਿੱਤਾ ਹੈ। ਅੱਜ ਸਵੇਰ ਤੋਂ ਹੀ ਈਡੀ ਦੇ ਅਧਿਕਾਰੀ ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਸੰਜੀਵ ਅਰੋੜਾ ਦੇ ਘਰ ਛਾਪੇਮਾਰੀ ਕਰ ਰਹੇ ਹਨ।
आज फिर मोदीजी ने अपने तोता मैना को खुला छोड़ दिया है।
— Manish Sisodia (@msisodia) October 7, 2024
आज सुबह से आम आदमी पार्टी के राज्य सभा सांसद संजीव अरोड़ा जी के घर ED वाले रेड कर रहे है। पिछले दो सालों मैं इन्होंने अरविंद केजरीवाल के घर रेड कर लिया, मेरे घर रेड कर दिया, संजय सिंह के घर रेड दिया, सत्येंद्र जैन के घर रेड…
ਪਿਛਲੇ ਦੋ ਸਾਲਾਂ ਵਿੱਚ ਅਰਵਿੰਦ ਕੇਜਰੀਵਾਲ ਦੇ ਘਰ ਛਾਪਾ ਮਾਰਿਆ, ਮੇਰੇ ਘਰ ਛਾਪਾ ਮਾਰਿਆ, ਸੰਜੇ ਸਿੰਘ ਦੇ ਘਰ ਛਾਪਾ ਮਾਰਿਆ, ਸਤੇਂਦਰ ਜੈਨ ਦੇ ਘਰ ਛਾਪਾ ਮਾਰਿਆ… ਕਿਤੇ ਵੀ ਕੁਝ ਨਹੀਂ ਮਿਲਿਆ। ਪਰ ਮੋਦੀ ਜੀ ਦੀਆਂ ਏਜੰਸੀਆਂ ਇੱਕ ਤੋਂ ਬਾਅਦ ਇੱਕ ਫਰਜ਼ੀ ਕੇਸ ਬਣਾਉਣ ਵਿੱਚ ਲੱਗੀਆਂ ਹੋਈਆਂ ਹਨ। ਇਹ ਲੋਕ ਆਮ ਆਦਮੀ ਪਾਰਟੀ ਨੂੰ ਤੋੜਨ ਲਈ ਕਿਸੇ ਵੀ ਹੱਦ ਤੱਕ ਜਾਣਗੇ। ਪਰ ਉਹ ਜਿੰਨੀ ਮਰਜ਼ੀ ਕੋਸ਼ਿਸ਼ ਕਰਨ, ਆਮ ਆਦਮੀ ਪਾਰਟੀ ਦੇ ਲੋਕ ਨਾ ਤਾਂ ਰੁਕਣਗੇ, ਨਾ ਵਿਕਣਗੇ ਅਤੇ ਨਾ ਹੀ ਡਰਨਗੇ।
ਘਰ 'ਤੇ ਈਡੀ ਦੀ ਰੇਡ ਬਾਰੇ MP ਸੰਜੀਵ ਅਰੋੜਾ ਦਾ ਟਵੀਟ
''ਮੈਂ ਇੱਕ ਕਾਨੂੰਨ ਦਾ ਪਾਲਣ ਕਰਨ ਵਾਲਾ ਨਾਗਰਿਕ ਹਾਂ, ਮੈਨੂੰ ਰੇਡ ਦੇ ਕਾਰਨ ਬਾਰੇ ਪਤਾ ਨਹੀਂ ਹੈ, ਮੈਂ ਏਜੰਸੀਆਂ ਨਾਲ ਪੂਰਾ ਸਹਿਯੋਗ ਕਰਾਂਗਾ ਅਤੇ ਇਹ ਯਕੀਨੀ ਬਣਾਵਾਂਗਾ ਕਿ ਉਨ੍ਹਾਂ ਦੇ ਸਾਰੇ ਸਵਾਲਾਂ ਦੇ ਜਵਾਬ ਦਿੱਤੇ ਜਾਣ''
I am a law abiding citizen, am not sure about the reason for search operation, will cooperate fully with agencies and make sure all their queries are answered.
— Sanjeev Arora (@MP_SanjeevArora) October 7, 2024