
Kapurthala Firing News: ਜਾਨੀ ਨੁਕਸਾਨ ਤੋਂ ਰਿਹਾ ਬਚਾਅ
Kapurthala Firing News in punjabi : ਕਪੂਰਥਲਾ ਦੇ ਬੱਸ ਸਟੈਂਡ ਰੋਡ 'ਤੇ ਸਥਿਤ ਐਮਆਈਸੀ ਮੋਬਾਈਲ ਸ਼ੋਅਰੂਮ 'ਤੇ ਕੁਝ ਅਣਪਛਾਤੇ ਨੌਜਵਾਨਾਂ ਵੱਲੋਂ ਗੋਲੀ ਚਲਾਉਣ ਦਾ ਮਾਮਲਾ ਸਾਹਮਣੇ ਆਇਆ ਹੈ। ਫਿਲਹਾਲ ਇਸ ਘਟਨਾ 'ਚ ਕਿਸੇ ਦੇ ਜ਼ਖ਼ਮੀ ਹੋਣ ਦੀ ਕੋਈ ਖਬਰ ਨਹੀਂ ਹੈ।
ਹਾਲਾਂਕਿ ਸ਼ੋਅਰੂਮ ਦੇ ਸਾਰੇ ਸ਼ੀਸ਼ੇ ਟੁੱਟੇ ਹੋਏ ਹਨ। ਡੀਐਸਪੀ ਸਬ-ਡਵੀਜ਼ਨ ਅਤੇ ਹੋਰ ਪੁਲਿਸ ਟੀਮਾਂ ਮੌਕੇ ’ਤੇ ਪੁੱਜ ਕੇ ਮਾਮਲੇ ਦੀ ਜਾਂਚ ਕਰ ਰਹੀਆਂ ਹਨ। ਮੁੱਢਲੀ ਜਾਣਕਾਰੀ ਅਨੁਸਾਰ ਗੋਲੀਬਾਰੀ ਦੀ ਇਸ ਘਟਨਾ ਵਿੱਚ ਮੋਬਾਈਲ ਸ਼ੋਅਰੂਮ ਦਾ ਸ਼ੀਸ਼ਾ ਟੁੱਟ ਗਿਆ। ਪਰ ਫਿਲਹਾਲ ਇਸ ਗੋਲੀਬਾਰੀ ਦੀ ਘਟਨਾ ਵਿੱਚ ਕਿਸੇ ਦੇ ਜ਼ਖਮੀ ਹੋਣ ਦੀ ਸੂਚਨਾ ਨਹੀਂ ਹੈ।
ਸ਼ੋਅਰੂਮ ਦੇ ਮਾਲਕ ਟੀਨੂੰ ਮਲਹੋਤਰਾ ਨੇ ਦੱਸਿਆ ਕਿ ਸ਼ੋਅਰੂਮ ਦੇ ਬਾਹਰ ਰੁਕੇ ਲੁਟੇਰਿਆਂ ਨੇ 20-25 ਗੋਲੀਆਂ ਚਲਾਈਆਂ। ਜਿਸ ਤੋਂ ਬਾਅਦ ਪੁਲਿਸ ਨੂੰ ਸੂਚਨਾ ਦਿੱਤੀ ਗਈ। ਪੁਲਿਸ ਸ਼ੋਅਰੂਮ ਦੇ ਬਾਹਰ ਲੱਗੇ ਸੀਸੀਟੀਵੀ ਕੈਮਰਿਆਂ ਦੀ ਜਾਂਚ ਕਰ ਰਹੀ ਹੈ। ਸ਼ੋਅਰੂਮ ਮਾਲਕ ਨੇ ਦੱਸਿਆ ਕਿ ਗੋਲੀ ਉਕਤ ਕੰਮ ਕਰ ਰਹੇ ਇਕ ਨੌਜਵਾਨ ਦੇ ਕੰਨ ਦੇ ਨੇੜਿਓਂ ਲੰਘ ਗਈ।