Moga News : ਮੋਗਾ ਪੁਲਿਸ ਵੱਲੋ ਲਾਰੈਂਸ ਬਿਸ਼ਨੋਈ ਗੈਂਗ ਦੇ 7 ਗੁਰਗੇ ਹਥਿਆਰਾਂ ਸਮੇਤ ਕਾਬੂ
Published : Oct 7, 2024, 8:45 pm IST
Updated : Oct 7, 2024, 8:45 pm IST
SHARE ARTICLE
Lawrence Bishnoi gang
Lawrence Bishnoi gang

ਮੁਲਜ਼ਮਾਂ ਕੋਲੋਂ 32 ਬੋਰ ਦੇ 5 ਪਿਸਤੌਲ ਦੇਸੀ , 8 ਕਾਰਤੂਸ ਅਤੇ ਮੈਗਜ਼ੀਨ ਬਰਾਮਦ

Moga News : ਮਾੜੇ ਅਨਸਰਾਂ ਖਿਲਾਫ਼ ਵਿੱਢੀ ਮੁਹਿੰਮ ਤਹਿਤ ਮੋਗਾ ਪੁਲਿਸ ਨੂੰ ਉਸ ਸਮੇਂ ਵੱਡੀ ਸਫਲਤਾ ਮਿਲੀ, ਜਦੋਂ ਸੀ.ਆਈ.ਏ ਸਟਾਫ ਮੋਗਾ ਦੀ ਪੁਲਿਸ ਟੀਮ ਵੱਲੋ ਲਾਰੈਂਸ ਬਿਸ਼ਨੋਈ ਗੈਂਗ ਦੇ 7 ਮੈਂਬਰਾਂ ਨੂੰ ਹਥਿਆਰਾਂ ਸਮੇਤ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮਾਂ ਕੋਲੋਂ 32 ਬੋਰ ਦੇ 5 ਪਿਸਤੌਲ ਦੇਸੀ ਅਤੇ 8 ਕਾਰਤੂਸ ਅਤੇ ਮੈਗਜ਼ੀਨ ਬਰਾਮਦ ਕੀਤੇ ਹਨ।

ਪੰਜਾਬ ਦੇ ਡੀ.ਜੀ.ਪੀ. ਗੌਰਵ ਯਾਦਵ ਨੇ ਸੋਸ਼ਲ ਮੀਡੀਆ ’ਤੇ ਇੱਕ ਪੋਸਟ ਸਾਂਝੀ ਕਰਕੇ ਇਹ ਜਾਣਕਾਰੀ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਮੋਗਾ ਪੁਲਿਸ ਨੇ ਵਿਦੇਸ਼ੀ ਮੂਲ ਦੇ ਹੈਂਡਲਰ ਜੱਗਾ ਧੂਰਕੋਟ ਦੁਆਰਾ ਚਲਾਏ ਜਾ ਰਹੇ ਗੈਰ-ਕਾਨੂੰਨੀ ਹਥਿਆਰਾਂ ਦੇ ਮਾਡਿਊਲ ਦਾ ਪਰਦਾਫਾਸ਼ ਕੀਤਾ ਅਤੇ ਗਿਰੋਹ ਦੇ 7 ਕਾਰਕੁਨਾਂ ਨੂੰ ਗ੍ਰਿਫਤਾਰ ਕੀਤਾ।

ਉਨ੍ਹਾਂ ਦੱਸਿਆ ਕਿ ਜੱਗਾ ਧੂਰਕੋਟ ਲਾਰੈਂਸ ਬਿਸ਼ਨੋਈ ਗੈਂਗ ਨਾਲ ਜੁੜਿਆ ਹੋਇਆ ਹੈ। ਉਹ ਪੰਜਾਬ ਵਿੱਚ ਲੋਕਾਂ ਤੋਂ ਪੈਸੇ ਵਸੂਲਣ ਵਿੱਚ ਸ਼ਾਮਲ ਸੀ ਅਤੇ ਡਕੈਤੀ ਦੀ ਯੋਜਨਾ ਬਣਾ ਰਿਹਾ ਸੀ ,ਜਿਸ ਨੂੰ ਸਫਲਤਾਪੂਰਵਕ ਟਾਲ ਦਿੱਤਾ ਗਿਆ ਹੈ। ਪੰਜਾਬ ਪੁਲਿਸ ਅਪਰਾਧ ਦੇ ਖਾਤਮੇ ਅਤੇ ਖੇਤਰ ਵਿੱਚ ਸ਼ਾਂਤੀ ਅਤੇ ਸਦਭਾਵਨਾ ਬਣਾਈ ਰੱਖਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। 

ਮੋਗਾ ਦੇ ਐਸ.ਐਸ.ਪੀ ਅਜੈ ਗਾਂਧੀ ਨੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਗੁਪਤ ਸੂਚਨਾ ਦੇ ਅਧਾਰ 'ਤੇ ਪਿੰਡ ਮੈਹਿਣਾ 'ਚੋਂ ਇਹ ਮੁਲਜ਼ਮ ਕਾਬੂ ਕੀਤੇ ਹਨ। ਇਹ ਸੱਤੇ ਵਿਅਕਤੀ ਵੱਖ ਵੱਖ ਘਟਨਾਵਾਂ ਨੂੰ ਅੰਜਾਮ ਦਿੰਦੇ ਸਨ ਅਤੇ ਫਿਰੌਤੀ ਦੀ ਮੰਗ ਕਰਦੇ ਸਨ। ਜਗਦੀਪ ਸਿੰਘ ਉਰਫ ਜੱਗਾ ਧੂੜਕੋਟ ਪੁੱਤਰ ਜਤਿੰਦਰ ਸਿੰਘ ਵਾਸੀ ਧੂੜਕੋਟ ਰਣਸੀਹ ਜਿਲ੍ਹਾ ਮੋਗਾ ਜੋ ਕਿ ਇਸ ਵਕਤ ਵਿਦੇਸ਼ ਵਿਚ ਰਹਿੰਦਾ ਹੈ,ਜੋ  ਲਾਰੈਂਸ ਬਿਸ਼ਨੋਈ ਗੁਰੱਪ ਨਾਲ ਸਬੰਧ ਰੱਖਦਾ ਹੈ। 

ਪੁਲਿਸ ਵੱਲੋਂ ਰੇਡ ਕਰਕੇ ਦੋਸ਼ੀਆਂ ਤੇਜਿੰਦਰ ਸਿੰਘ ਉਰਫ ਤੇਜੂ, ਗੋਬਿੰਦ ਸਿੰਘ, ਦਿਲਪ੍ਰੀਤ ਸਿੰਘ,ਲਵਪ੍ਰੀਤ ਸਿੰਘ ਉਰਫ ਲੱਬੂ, ਦਲਰਾਜ ਸਿੰਘ ਉਰਫ ਅਕਾਸੀ, ਕਮਲਦੀਪ ਸਿੰਘ ਉਰਫ ਕਮਲ ਅਤੇ ਗੁਰਦੀਪ ਸਿੰਘ ਨੂੰ ਕਾਬੂ ਕਰਕੇ ਇਹਨਾਂ ਪਾਸੋ 5 ਪਿਸਟਲ ਦੇਸੀ 32 ਬੋਰ , 8 ਕਾਰਤੂਸ ਅਤੇ ਮੈਗਜ਼ੀਨ ਬਰਾਮਦ ਕੀਤੇ ਹਨ। ਐਸ.ਐਸ.ਪੀ. ਨੇ ਦੱਸਿਆ ਕਿ ਇਹਨਾਂ ਦੋਸ਼ੀਆਂ ਨੂੰ ਅੱਜ ਅਦਾਲਤ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਿਲ ਕੀਤਾ ਜਾਵੇਗਾ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਮਾਸਟਰ ਸਲੀਮ ਦੇ ਪਿਤਾ ਪੂਰਨ ਸ਼ਾਹ ਕੋਟੀ ਦਾ ਹੋਇਆ ਦੇਹਾਂਤ

22 Dec 2025 3:16 PM

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM

faridkot Rupinder kaur Case : 'ਪਤੀ ਨੂੰ ਮਾਰਨ ਵਾਲੀ Rupinder kaur ਨੂੰ ਜੇਲ੍ਹ 'ਚ ਵੀ ਕੋਈ ਪਛਤਾਵਾ ਨਹੀਂ'

21 Dec 2025 3:16 PM

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM
Advertisement