
Punjab Cabinet Meeting: ਮੀਟਿੰਗ ਵਿਚ ਕਈ ਅਹਿਮ ਫ਼ੈਸਲੇ ਲਏ ਜਾਣ ਦੀ ਸੰਭਾਵਨਾ ਹੈ।
Punjab Cabinet Meeting: ਪੰਜਾਬ ਕੈਬਨਿਟ ਦੀ ਕੱਲ੍ਹ ਯਾਨੀ ਮੰਗਲਵਾਰ ਨੂੰ ਅਹਿਮ ਬੈਠਕ ਹੋਵੇਗੀ। ਇਸ ਵਾਰ ਮੀਟਿੰਗ ਜਲੰਧਰ 'ਚ ਦੁਪਹਿਰ ਇਕ ਵਜੇ ਹੋਵੇਗੀ। ਮੀਟਿੰਗ ਵਿਚ ਕਈ ਅਹਿਮ ਫ਼ੈਸਲੇ ਲਏ ਜਾਣ ਦੀ ਸੰਭਾਵਨਾ ਹੈ।
ਸੂਤਰਾਂ ਮੁਤਾਬਕ ਇਸ ਮੀਟਿੰਗ ਵਿਚ ਸ਼ਹਿਰੀ ਏਰੀਏ ਨਾਲ ਜੁੜੇ ਅਹਿਮ ਪ੍ਰਸਤਾਵਾਂ 'ਤੇ ਮੋਹਰ ਲੱਗ ਸਕਦੀ ਹੈ ਕਿਉਂਕਿ ਪੇਂਡੂ ਇਲਾਕਿਆਂ ਵਿਚ ਪੰਚਾਇਤੀ ਚੋਣਾਂ ਦੇ ਚੱਲਦੇ ਚੋਣ ਜ਼ਾਬਤਾ ਲੱਗਿਆ ਹੋਇਆ ਹੈ। ਇਸ ਤੋਂ ਇਲਾਵਾ ਝੋਨੇ ਦੀ ਖਰੀਦ ਅਤੇ ਕਿਸਾਨਾਂ ਦੀਆਂ ਹੋਰ ਮੰਗਾਂ ਨੂੰ ਲੈ ਕੇ ਵੀ ਵਿਚਾਰਾਂ ਹੋ ਸਕਦੀਆਂ ਹਨ।
Punjab Cabinet Meeting
ਜ਼ਿਕਰਯੋਗ ਹੈ ਕਿ ਕੁਝ ਦਿਨ ਪਹਿਲਾਂ ਹੀ ਪੰਜਾਬ ਮੰਤਰੀ ਮੰਡਲ 'ਚ ਫੇਰਬਦਲ ਕੀਤਾ ਗਿਆ ਸੀ ਜਿਸ ਤਹਿਤ ਪੰਜ ਨਵੇਂ ਮੰਤਰੀਆਂ ਨੂੰ ਕੈਬਨਿਟ 'ਚ ਸ਼ਾਮਲ ਕੀਤਾ ਗਿਆ ਸੀ। ਇਨ੍ਹਾਂ ਸਾਰਿਆਂ ਨੇ ਆਪੋ-ਆਪਣੇ ਮੰਤਰਾਲੇ ਵੀ ਸੰਭਾਲ ਲਏ ਹਨ।