Gurdaspur News : 2 ਕਰੋੜ ਦੀ ਬੋਲੀ ਲਗਾਉਣ ਵਾਲੇ ਪਿੰਡ ‘ਚ ਹੋਈ ਗੋਲੀਬਾਰੀ, ਟਰੈਕਟਰ ਦੀ ਕੀਤੀ ਭੰਨਤੋੜ

By : BALJINDERK

Published : Oct 7, 2024, 2:33 pm IST
Updated : Oct 7, 2024, 2:36 pm IST
SHARE ARTICLE
ਪੁਲਿਲ ਜਾਂਚ ’ਚ ਜੁਟੀ
ਪੁਲਿਲ ਜਾਂਚ ’ਚ ਜੁਟੀ

Gurdaspur News : ਘਟਨਾ ਤੋਂ ਬਾਅਦ ਘਰ ਦੇ ਮੈਂਬਰ ਵਾਲ-ਵਾਲ ਬਚੇ,ਪਿੰਡ ਦੇ ਲੋਕਾਂ ‘ਚ ਸਹਿਮ ਦਾ ਮਾਹੌਲ

Gurdaspur News : ਪੰਚਾਇਤੀ ਚੋਣਾਂ ਦੌਰਾਨ ਸਰਪੰਚ ਲਈ 2 ਕਰੋੜ ਦੀ ਬੋਲੀ ਲਗਾ ਕੇ ਸੁਰਖੀਆਂ ਵਿੱਚ ਆਇਆ ਪਿੰਡ ਹਰਦੋਵਾਲ ਕਲਾਂ ਇੱਕ ਵਾਰ ਫਿਰ ਸੁਰਖੀਆਂ ਵਿੱਚ ਹੈ। ਬੀਤੀ ਸ਼ਾਮ ਜ਼ਿਲ੍ਹਾ ਗੁਰਦਾਸਪੁਰ ਦੇ ਕਸਬਾ ਡੇਰਾ ਬਾਬਾ ਨਾਨਕ ਦੇ ਪਿੰਡ ਹਰਦੋਵਾਲ ਕਲਾਂ ਵਿੱਚ ਗੋਲੀ ਚੱਲਣ ਦੀ ਖ਼ਬਰ ਸਾਹਮਣੇ ਆਈ ਹੈ। ਇੱਥੇ 6 ਤੋਂ 7 ਹਮਲਾਵਰਾਂ ਨੇ ਇਕ ਘਰ ਦੇ ਮੈਂਬਰਾਂ ‘ਤੇ ਗੋਲੀਬਾਰੀ ਕੀਤੀ ਅਤੇ ਇਕ ਟਰੈਕਟਰ ਦੀ ਵੀ ਭੰਨਤੋੜ ਕੀਤੀ। ਇਸ ਘਟਨਾ ਤੋਂ ਬਾਅਦ ਘਰ ਦੇ ਮੈਂਬਰ ਵਾਲ-ਵਾਲ ਬਚ ਗਏ, ਜਿਸ ਤੋਂ ਬਾਅਦ ਪਿੰਡ ਦੇ ਲੋਕਾਂ ‘ਚ ਸਹਿਮ ਦਾ ਮਾਹੌਲ ਹੈ।

1

ਘਟਨਾ ਦੀ ਸੂਚਨਾ ਮਿਲਦੇ ਹੀ ਮਾਲੇਵਾਲ ਪੁਲਿਸ ਚੌਕੀ ਦੇ ਇੰਚਾਰਜ ਏ.ਐੱਸ.ਆਈ ਬਲਵਿੰਦਰ ਸਿੰਘ ਪੁਲਿਸ ਪਾਰਟੀ ਸਮੇਤ ਮੌਕੇ ‘ਤੇ ਪਹੁੰਚੇ। ਉਥੋਂ 3 ਖਾਲੀ ਕਾਰਤੂਸ ਬਰਾਮਦ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪਰਿਵਾਰਕ ਮੈਂਬਰ ਦਵਿੰਦਰ ਸਿੰਘ ਤੇ ਉਸਦੇ ਪਰਿਵਾਰ ਨੇ ਦੱਸਿਆ ਕਿ ਉਹ ਆਪਣੇ ਖੇਤਾਂ ਤੋਂ ਘਰ ਪਰਤ ਰਹੇ ਸਨ। ਰਸਤੇ ਵਿੱਚ ਪੁਰਾਣੀ ਰੰਜਿਸ਼ ਕਾਰਨ ਕੁਝ ਨੌਜਵਾਨਾਂ ਨੇ ਉਨ੍ਹਾਂ ਨਾਲ ਲੜਾਈ ਸ਼ੁਰੂ ਕਰ ਦਿੱਤੀ।

1

ਪਰਿਵਾਰਕ ਮੈਂਬਰਾਂ ਨੇ ਦੱਸਿਆ ਮਾਮੂਲੀ ਤਕਰਾਰ ਤੋਂ ਬਾਅਦ ਉਹ ਵਾਪਸ ਆਪਣੇ ਘਰ ਆ ਗਿਆ ਅਤੇ ਕੁਝ ਸਮੇਂ ਬਾਅਦ ਨੌਜਵਾਨ ਆਪਣੇ ਦੋਸਤਾਂ ਸਮੇਤ ਉਸ ਦੇ ਘਰ ਆ ਗਿਆ। ਉਨ੍ਹਾਂ ‘ਤੇ ਸਿੱਧੀ ਗੋਲੀਬਾਰੀ ਸ਼ੁਰੂ ਕਰ ਦਿੱਤੀ। ਖੁਸ਼ਕਿਸਮਤੀ ਨਾਲ ਉਹ ਸਾਰੇ ਬਚ ਗਏ। ਉਨ੍ਹਾਂ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਮੁਲਜ਼ਮਾਂ ਨੂੰ ਤੁਰੰਤ ਗ੍ਰਿਫ਼ਤਾਰ ਕੀਤਾ ਜਾਵੇ।

ਇਸ ਸਬੰਧੀ ਮੌਕੇ ‘ਤੇ ਪਹੁੰਚੇ ਏਐਸਆਈ ਬਲਵਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਪਿੰਡ ‘ਚ ਕੁਝ ਵਿਅਕਤੀਆਂ ਵੱਲੋਂ ਗੋਲੀਆਂ ਚਲਾਈਆਂ ਗਈਆਂ ਹਨ ਅਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਦਾ ਕਹਿਣਾ ਹੈ ਕਿ ਜੋ ਵੀ ਦੋਸ਼ੀ ਪਾਇਆ ਗਿਆ ਉਸ ਖਿਲਾਫ ਬਣਦੀ ਕਾਰਵਾਈ ਕੀਤੀ ਜਾਵੇਗੀ।

(For more news apart from Shooting took place in village where bid of 2 crores was made, tractor was vandalized News in Punjabi, stay tuned to Rozana Spokesman)

Location: India, Punjab, Gurdaspur

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਚੱਲ ਰਹੇ Bulldozer 'ਚ Police ਵਾਲਿਆਂ ਲਈ Ladoo ਲੈ ਆਈ ਔਰਤ ਚੀਕ ਕੇ ਬੋਲ ਰਹੀ, ਮੈਂ ਬਹੁਤ ਖ਼ੁਸ਼ ਹਾਂ ਜੀ ਮੂੰਹ ਮਿੱਠਾ

02 May 2025 5:50 PM

India Pakistan Tensions ਵਿਚਾਲੇ ਸਰਹੱਦੀ ਪਿੰਡਾਂ ਦੇ ਲੋਕਾਂ ਨੇ ਆਪਣੇ ਘਰ ਖ਼ਾਲੀ ਕਰਨੇ ਕਰ 'ਤੇ ਸ਼ੁਰੂ, ਦੇਖੋ LIVE

02 May 2025 5:49 PM

ਦੇਖੋ ਕਿਵੇਂ ਮਾਂ ਹੋਈ ਆਪਣੇ ਬੱਚੇ ਤੋਂ ਦੂਰ, ਕੈਮਰੇ ਸਾਹਮਣੇ ਦੇਖੋ ਕਿੰਝ ਬਿਆਨ ਕੀਤਾ ਦਰਦ ?

30 Apr 2025 5:54 PM

Patiala 'ਚ ਢਾਅ ਦਿੱਤੀ drug smuggler ਦੀ ਆਲੀਸ਼ਾਨ ਕੋਠੀ, ਘਰ ਦੇ ਬਾਹਰ Police ਹੀ Police

30 Apr 2025 5:53 PM

Pehalgam Attack ਵਾਲੀ ਥਾਂ ਤੇ ਪਹੁੰਚਿਆ Rozana Spokesman ਹੋਏ ਅੰਦਰਲੇ ਖੁਲਾਸੇ, ਕਿੱਥੋਂ ਆਏ ਤੇ ਕਿੱਥੇ ਗਏ ਹਮਲਾਵਰ

26 Apr 2025 5:49 PM
Advertisement