
ਕਤਲ ਕੇਸ ’ਚ ਜੇਲ੍ਹ ’ਚ ਬੰਦ ਸੰਦੀਪ ਸਿੰਘ ਸੰਨੀ ਦੇ ਭਰਾ ਮਨਦੀਪ ਸਿੰਘ ਨੂੰ ਆਪਣਾ ਉਮੀਦਵਾਰ ਐਲਾਨਿਆ
ਤਰਨਤਾਰਨ: ਅੰਮ੍ਰਿਤਪਾਲ ਸਿੰਘ ਦੀ ਅਗਵਾਈ ਹੇਠਲੀ ਪਾਰਟੀ ਅਕਾਲੀ ਦਲ (ਵਾਰਸ ਪੰਜਾਬ ਦੇ) ਵੱਲੋਂ ਤਰਨ ਤਾਰਨ ਦੀ ਜ਼ਿਮਨੀ ਚੋਣ ਲਈ ਆਪਣੇ ਉਮੀਦਵਾਰ ਦਾ ਐਲਾਨ ਕਰ ਦਿੱਤਾ ਗਿਆ ਹੈ। ਪਾਰਟੀ ਵੱਲੋਂ ਕਤਲ ਕੇਸ ਵਿੱਚ ਜੇਲ੍ਹ ਵਿੱਚ ਬੰਦ ਸੰਦੀਪ ਸਿੰਘ ਸੰਨੀ ਦੇ ਭਰਾ ਮਨਦੀਪ ਸਿੰਘ ਨੂੰ ਆਪਣਾ ਉਮੀਦਵਾਰ ਐਲਾਨਿਆ ਹੈ।
ਜ਼ਿਕਰਯੋਗ ਹੈ ਕਿ ਭਾਰਤੀ ਚੋਣ ਕਮਿਸ਼ਨ ਨੇ ਤਰਨ ਤਾਰਨ ਵਿੱਚ ਉਪ ਚੋਣ ਦੀ ਮਿਤੀ ਦਾ ਐਲਾਨ ਕਰ ਦਿੱਤਾ ਹੈ। ਵੋਟਾਂ 11 ਨਵੰਬਰ ਨੂੰ ਪੈਣਗੀਆਂ ਅਤੇ ਨਤੀਜੇ 14 ਨਵੰਬਰ ਨੂੰ ਐਲਾਨੇ ਜਾਣਗੇ। ਸਾਰੀਆਂ ਪ੍ਰਮੁੱਖ ਪਾਰਟੀਆਂ ਨੇ ਚੋਣ ਐਲਾਨ ਤੋਂ ਪਹਿਲਾਂ ਹੀ ਆਪਣੇ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਚੋਣਾਂ ਦੇ ਐਲਾਨ ਦੇ ਨਾਲ ਹੀ ਆਦਰਸ਼ ਚੋਣ ਜ਼ਾਬਤਾ ਵੀ ਲਾਗੂ ਹੋ ਗਿਆ ਹੈ। ਦੱਸ ਦੇਈਏ ਕਿ ਇਹ ਸੀਟ ਲਗਭਗ ਤਿੰਨ ਮਹੀਨੇ ਪਹਿਲਾਂ 'ਆਪ' ਵਿਧਾਇਕ ਕਸ਼ਮੀਰ ਸਿੰਘ ਸੋਹਲ ਦੀ ਮੌਤ ਤੋਂ ਬਾਅਦ ਖਾਲੀ ਹੋ ਗਈ ਸੀ।