ਮਿਲਾਵਟ ਖਿਲਾਫ਼ ਪਟਿਆਲਾ ਫੂਡ ਸੇਫਟੀ ਟੀਮ ਦੀ ਵੱਡੀ ਕਾਰਵਾਈ
Published : Oct 7, 2025, 4:49 pm IST
Updated : Oct 7, 2025, 4:49 pm IST
SHARE ARTICLE
Patiala Food Safety Team takes major action against adulteration
Patiala Food Safety Team takes major action against adulteration

ਪਿੰਡ ਚੁਤਹਿਰਾ ਦੇ ਡੇਅਰੀ ਯੂਨਿਟ 'ਚੋਂ ਮਿਲਾਵਟ ਦੇ ਸ਼ੱਕ ਹੇਠ 225 ਕਿਲੋਗ੍ਰਾਮ ਪਨੀਰ ਕੀਤਾ ਜ਼ਬਤ

ਸਮਾਣਾ : ਪਟਿਆਲਾ ਜ਼ਿਲ੍ਹੇ ਦੇ ਸਮਾਣਾ ਅਧੀਨ ਆਉਂਦੇ ਪਿੰਡ ਚੁਤਹਿਰਾ ਵਿੱਚ ਫੂਡ ਸੇਫਟੀ ਟੀਮ ਨੇ ਖੁਰਾਕੀ ਮਿਲਾਵਟ ਖਿਲਾਫ ਵੱਡੀ ਕਾਰਵਾਈ ਕੀਤੀ ਹੈ। ਟੀਮ ਵੱਲੋਂ ਪਿੰਡ ਚੁਤਹਿਰਾ ਵਿਖੇ ਇੱਕ ਡੇਅਰੀ ਯੂਨਿਟ ’ਤੇ ਰੇਡ ਦੌਰਾਨ ਮਿਲਾਵਟ ਦੇ ਸ਼ੱਕ ਹੇਠ 225 ਕਿਲੋਗ੍ਰਾਮ  ਪਨੀਰ ਜ਼ਬਤ ਕੀਤਾ ਗਿਆ। ਇਹ ਕਾਰਵਾਈ ਸਿਹਤ ਵਿਭਾਗ ਪੰਜਾਬ ਦੇ ਸਖਤ ਹੁਕਮਾਂ ’ਤੇ ਜ਼ਿਲ੍ਹਾ ਪਟਿਆਲਾ ਦੀ ਫੂਡ ਸੇਫਟੀ ਵਿੰਗ ਵੱਲੋਂ ਤਿਉਹਾਰੀ ਮੌਸਮ ਦੇ ਮੱਦੇਨਜ਼ਰ ਖੁਰਾਕੀ ਮਿਲਾਵਟ ਖ਼ਿਲਾਫ਼ ਵੱਡੀ ਮੁਹਿੰਮ ਚਲਾਈ ਗਈ ਹੈ।

ਜ਼ਿਲ੍ਹਾ ਹੈਲਥ ਅਫ਼ਸਰ ਅਤੇ ਫੂਡ ਸੇਫਟੀ ਅਫ਼ਸਰ ਡਾ. ਗੁਰਪ੍ਰੀਤ ਕੌਰ ਨੇ ਦੱਸਿਆ ਕਿ ਇਸ ਮੁਹਿੰਮ ਤਹਿਤ ਜ਼ਿਲ੍ਹੇ ਭਰ ’ਚ ਭੋਜਨ ਸਮੱਗਰੀ ਦੀ ਗੁਣਵੱਤਾ ਅਤੇ ਸੁਰੱਖਿਆ ਯਕੀਨੀ ਬਣਾਉਣ ਲਈ ਵਾਧੂ ਨਿਰੀਖਣ ਅਤੇ ਨਮੂਨੇ ਲੈਣ ਦੀ ਕਾਰਵਾਈ ਜਾਰੀ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਅਗਵਾਈ ਹੇਠਲੀ ਫੂਡ ਸੇਫਟੀ ਟੀਮ ਨੇ ਸਮਾਣਾ ਨੇੜਲੇ ਪਿੰਡ ਚੁਤਹਿਰਾ ਸਥਿਤ ਇੱਕ ਡੇਅਰੀ ਯੂਨਿਟ ’ਤੇ ਰੇਡ ਕੀਤੀ, ਜਿਸ ਵਿੱਚ ਫੂਡ ਸੇਫਟੀ ਅਫਸਰ, ਪਟਿਆਲਾ ਜਸਵਿੰਦਰ ਸਿੰਘ ਅਤੇ ਗੌਰਵ ਕੁਮਾਰ ਸ਼ਾਮਲ ਸਨ। ਇਸ ਦੌਰਾਨ ਪਨੀਰ, ਦਹੀਂ ਅਤੇ ਮਿਲਕ ਪਾਊਡਰ ਦੇ ਤਿੰਨ ਨਮੂਨੇ ਫੂਡ ਸੇਫਟੀ ਐਂਡ ਸਟੈਂਡਰਡਜ਼ ਐਕਟ, 2006 ਅਧੀਨ ਲਏ ਗਏ। ਨਾਲ ਹੀ 225 ਕਿਲੋਗ੍ਰਾਮ ਮਿਲਾਵਟ ਦੇ ਸ਼ੱਕ ਹੇਠ ਪਨੀਰ ਮੌਕੇ ’ਤੇ ਹੀ ਜ਼ਬਤ ਕੀਤਾ ਗਿਆ। ਇਹ ਸਾਰੇ ਨਮੂਨੇ ਰਾਜ ਫੂਡ ਲੈਬੋਰਟਰੀ, ਖਰੜ ਭੇਜੇ ਗਏ ਹਨ। ਜਾਂਚ ਦੀ ਰਿਪੋਰਟ ਆਉਣ ਉਪਰੰਤ ਹੋਰ ਕਾਰਵਾਈ ਕੀਤੀ ਜਾਵੇਗੀ।

ਜ਼ਿਲ੍ਹਾ ਫੂਡ ਸੇਫਟੀ ਅਫ਼ਸਰ ਡਾ. ਗੁਰਪ੍ਰੀਤ ਕੌਰ ਨੇ ਦੱਸਿਆ ਕਿ ਬੀਤੇ ਦਿਨ ਵੀ ਫੂਡ ਸੇਫਟੀ ਟੀਮ ਨੇ ਨਾਭਾ ਅਤੇ ਰਾਜਪੁਰਾ ਸ਼ਹਿਰਾਂ ਵਿੱਚ ਵੀ ਮਿਠਾਈ ਦੀਆਂ ਦੁਕਾਨਾਂ, ਡੇਅਰੀਆਂ ਅਤੇ ਕਰਿਆਨੇ ਦੀਆਂ ਦੁਕਾਨਾਂ ਦਾ  ਨਿਰੀਖਣ ਕਰਕੇ ਖਾਣ-ਪੀਣ ਦੀਆਂ ਵਸਤਾਂ ਦੇ ਨਮੂਨੇ ਲਏ ਸਨ। ਨਾਭਾ ਤੋਂ ਖੋਆ ਆਧਾਰਿਤ ਮਿੱਠਾਈਆਂ ਅਤੇ ਮਸਾਲਿਆਂ ਦੇ 7 ਨਮੂਨੇ ਅਤੇ ਰਾਜਪੁਰਾ ਤੋਂ ਖੋਏ ਤੇ ਮਸਾਲਿਆਂ ਦੇ 4 ਨਮੂਨੇ ਲਏ ਗਏ ਸਨ ਤੇ ਇਹ ਸਾਰੇ ਨਮੂਨੇ ਲੈਬ ਟੈਸਟ ਲਈ ਭੇਜੇ ਗਏ ਹਨ। ਜਾਂਚ ਨਤੀਜਿਆਂ ਦੇ ਆਧਾਰ ’ਤੇ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

ਡਾ. ਗੁਰਪ੍ਰੀਤ ਕੌਰ ਨੇ ਦੱਸਿਆ ਕਿ ਤਿਉਹਾਰੀ ਮੌਸਮ ਦੌਰਾਨ ਲੋਕਾਂ ਨੂੰ ਸਾਫ਼ ਸੁਥਰਾ ਭੋਜਨ ਤੇ ਖਾਦ ਪਦਾਰਥ ਉਪਲਬਧ ਕਰਵਾਉਣ, ਖੁਰਾਕੀ ਮਿਲਾਵਟ ਰੋਕਣ ਅਤੇ ਗੁਣਵੱਤਾ ਦੀ ਨਿਗਰਾਨੀ ਲਈ ਪਹਿਲਾਂ ਹੀ ਜ਼ਿਲ੍ਹੇ ਭਰ ਵਿੱਚ ਵੱਖ-ਵੱਖ ਖਾਣ-ਪੀਣ ਦੀਆਂ ਚੀਜ਼ਾਂ ਦੇ 69 ਨਮੂਨੇ ਇਕੱਠੇ ਕੀਤੇ ਗਏ ਹਨ।
ਉਨ੍ਹਾਂ ਕਿਹਾ ਕਿ ਫੂਡ ਸੇਫਟੀ ਵਿਭਾਗ, ਪਟਿਆਲਾ ਲੋਕਾਂ ਨੂੰ ਸੁਰੱਖਿਅਤ, ਸਾਫ਼-ਸੁਥਰੀ ਅਤੇ ਗੁਣਵੱਤਾ ਭਰੀ ਖੁਰਾਕ ਉਪਲਬਧ ਕਰਵਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਤਿਉਹਾਰਾਂ ਮੌਕੇ ਮੰਗ ਵਿੱਚ ਵਾਧਾ ਹੋਣ ਦੇ ਮੱਦੇਨਜ਼ਰ, ਵਿਭਾਗ ਵੱਲੋਂ ਸਖਤ ਨਿਰੀਖਣ ਜਾਰੀ ਰਹੇਗਾ ਅਤੇ ਜੋ ਵੀ ਵਿਅਕਤੀ, ਵਿਕਰੇਤਾ, ਵਪਾਰੀ ਜਾਂ ਦੁਕਾਨਦਾਰ ਖੁਰਾਕੀ ਨਿਯਮਾਂ ਦੀ ਉਲੰਘਣਾ ਕਰਦਾ ਪਾਇਆ ਗਿਆ, ਉਸ ਖਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।
 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕੀ ਵਾਪਿਸ India ਆਵੇਗਾ Goldy Brar ! Court ਨੇ ਸੁਣਾਇਆ ਸਖ਼ਤ ਫੈਸਲਾ

08 Jan 2026 4:44 PM

ਜਨਮਦਿਨ ਵਾਲੇ ਦਿਨ ਹੀ ਕੀਤਾ ਕਤਲ ਚਸ਼ਮਦੀਦ ਨੇ ਦੱਸਿਆ ਪੂਰਾ ਮਾਮਲਾ

08 Jan 2026 4:43 PM

ਬੰਦੀ ਸਿੰਘਾ ਤੇ ਭਾਜਪਾਈਆਂ ਦੇ ਦਿੱਤੇ ਬਿਆਨਾ ਦਾ ਭਰੋਸਾ ਨਾ ਕਰੋ-UAD Gurdeep Brar|Ram Rahim|BJP On bandi singh

07 Jan 2026 3:21 PM

ਕ/*ਤ*ਲ ਕੀਤੇ ਸਰਪੰਚ ਦੀ ਆਹ ਗਰੁੱਪ ਨੇ ਲਈ ਜ਼ਿੰਮੇਵਾਰੀ, ਦੱਸ'ਤੀ ਅੰਦਰਲੀ ਗੱਲ

05 Jan 2026 3:06 PM

ਪਾਕਿਸਤਾਨ 'ਚ ਪਤੀ ਸਮੇਤ ਸਰਬਜੀਤ ਕੌਰ ਗ੍ਰਿਫ਼ਤਾਰ, ਪਤੀ ਨਾਸਿਰ ਹੁਸੈਨ ਨੂੰ ਨਨਕਾਣਾ ਸਾਹਿਬ ਤੋਂ ਕੀਤਾ ਕਾਬੂ

05 Jan 2026 3:06 PM
Advertisement