VIP ਅਧਿਆਪਕਾਂ ਲਈ ਮਨਪਸੰਦ ਸਟੇਸ਼ਨਾਂ 'ਤੇ 'ਆਰਜ਼ੀ ਡਿਊਟੀਆਂ' ਰੱਦ
Published : Oct 7, 2025, 12:35 pm IST
Updated : Oct 7, 2025, 12:35 pm IST
SHARE ARTICLE
'Temporary duties' at preferred stations for VIP teachers cancelled
'Temporary duties' at preferred stations for VIP teachers cancelled

ਦਸੰਬਰ ਤੱਕ ਸਾਰੇ ਅਧਿਆਪਕਾਂ ਨੂੰ ਮੂਲ ਤਾਇਨਾਤੀ ਵਾਲੀਆਂ ਥਾਵਾਂ 'ਤੇ ਭੇਜਿਆ ਜਾਵੇਗਾ

ਚੰਡੀਗੜ੍ਹ: ਪੰਜਾਬ ਸਰਕਾਰ ਨੇ ਸਰਕਾਰੀ ਸਕੂਲਾਂ ਦੇ ਅਧਿਆਪਕਾਂ ਨੂੰ ਲੈ ਕੇ ਵੱਡਾ ਫਰਮਾਨ ਜਾਰੀ ਕੀਤਾ ਹੈ। ਹੁਣ ਵੀਆਈਪੀ ਅਧਿਆਪਕ ਨੂੰ ਸਰਕਾਰ ਨੇ ਵੱਡਾ ਝਟਕਾ ਦਿੰਦੇ ਹੋਏ ਨਵੇਂ ਹੁਕਮ ਜਾਰੀ ਕੀਤੇ ਹਨ। ਨਵੇਂ ਹੁਕਮਾਂ ਅਨੁਸਾਰ 'ਆਰਜ਼ੀ ਡਿਊਟੀ' ਤਹਿਤ ਮਨਪਸੰਦ ਥਾਵਾਂ ’ਤੇ ਤਾਇਨਾਤ ਸਰਕਾਰੀ ਸਕੂਲਾਂ ਦੇ ਅਧਿਆਪਕਾਂ ਨੂੰ ਤਾਇਨਾਤੀ ਵਾਲੀਆਂ ਥਾਵਾਂ ਉੱਤੇ ਦਸੰਬਰ ਤੱਕ ਵਾਪਸ ਲਗਾਉਣ ਦੇ ਹੁਕਮ ਦਿੱਤੇ ਹਨ।

ਦੱਸ ਦੇਈਏ ਕਿ ਸੂਬੇ ਭਰ ਵਿੱਚ ਤਕਰੀਬਨ 1,000 ਅਜਿਹੀਆਂ ਆਰਜ਼ੀ ਡਿਊਟੀਆਂ ਖ਼ਤਮ ਕਰਨ ਦਾ ਫ਼ੈਸਲਾ ਕੀਤਾ ਹੈ। ਸੂਤਰਾਂ ਦੇ ਹਵਾਲੇ ਤੋਂ ਵੱਡੀ ਜਾਣਕਾਰੀ ਮਿਲੀ ਹੈ ਕਿ ਆਰਜ਼ੀ ਡਿਊਟੀਆਂ ਖਤਮ ਕਰਨ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ, ਪਰ ਬਾਕੀ ਬਚਦੇ ਸਾਰੇ ਅਜਿਹੇ ਅਧਿਆਪਕਾਂ ਨੂੰ ਇਸ ਸਾਲ ਦਸੰਬਰ ਤੱਕ ਉਨ੍ਹਾਂ ਦੀ ਮੂਲ ਤਾਇਨਾਤੀ ਵਾਲੀ ਥਾਂ ’ਤੇ ਵਾਪਸ ਭੇਜ ਦਿੱਤਾ ਜਾਵੇਗਾ।

ਪੰਜਾਬ ਸਰਕਾਰ ਦਾ ਕਹਿਣਾ ਹੈ ਕਿ ਸਰਹੱਦੀ ਸੂਬਿਆਂ ਵਿੱਚ ਅਧਿਆਪਕਾਂ ਦੀ ਘਾਟ ਹੈ ਜਿਸ ਨੂੰ ਪੂਰਾ ਕਰਨ ਲਈ ਇਹ ਫੈਸਲਾ ਲਿਆ ਗਿਆ ਹੈ। ਇਹ ਜਾਣਕਾਰੀ ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਦਿੱਤੀ ਹੈ। ਮੰਤਰੀ ਦਾ ਕਹਿਣਾ ਹੈ ਕਿ ਸਾਰੇ ਅਧਿਆਪਕ ਬਰਾਬਰ ਹਨ ਤੇ ਪੋਸਟਿੰਗ ਵਿੱਚ ਕੋਈ ਵੀ ਸਿਫਾਰਸ਼ ਨਹੀਂ ਮੰਨੀ ਜਾਵੇਗੀ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕੇਜਰੀਵਾਲ ਦੇ ਬਰੀ ਹੋਣ 'ਤੇ ਪਤਨੀ ਸੁਨੀਤਾ ਕੇਜਰੀਵਾਲ ਦਾ ਵੱਡਾ ਬਿਆਨ "

27 Feb 2026 2:23 PM

ਅਰਵਿੰਦ ਕੇਜਰੀਵਾਲ ਨਹੀਂ ਰੋਕ ਸਕੇ ਰੋਣਾ, ਸ਼ਰਾਬ ਘੁਟਾਲੇ ਮਾਮਲੇ 'ਚੋਂ ਹੋਏ ਬਰੀ,

27 Feb 2026 2:22 PM

ਕੇਜਰੀਵਾਲ ਦੇ ਬਰੀ ਹੋਣ 'ਤੇ ਮੰਤਰੀ ਹਰਦੀਪ ਮੁੰਡੀਆਂ ਨੇ ਘੇਰ ਲਏ ਵਿਰੋਧੀ

27 Feb 2026 2:22 PM

ਪੁਲਿਸ ਕਤਲਕਾਂਡ ‘ਚ ਮਾਸਟਰਮਾਈਂਡ ਰਣਜੀਤ ਸਿੰਘ ਦੇ ਐਨਕਾਊਂਟਰ ‘ਤੇ ਪਰਿਵਾਰ ਨੇ ਚੁੱਕੇ ਸਵਾਲ

26 Feb 2026 1:38 PM

2027 ਵਿਧਾਨ ਸਭਾ ਚੋਣਾਂ ਲਈ ਸਾਰੀਆਂ ਪਾਰਟੀਆਂ ਪੱਬਾਂ ਭਾਰ, 14 ਮਾਰਚ ਨੂੰ ਮੋਗਾ 'ਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ...

26 Feb 2026 1:37 PM
Advertisement