ਬਠਿੰਡਾ 'ਚ 98 ਕਿਸਾਨਾਂ ਖਿਲਾਫ਼ ਕੇਸ ਦਰਜ, 10.35 ਲੱਖ ਜੁਰਮਾਨਾ
Published : Nov 7, 2019, 11:00 am IST
Updated : Nov 7, 2019, 11:00 am IST
SHARE ARTICLE
Bhatinda cases
Bhatinda cases

ਜ਼ਿਲੇ ਅੰਦਰ ਝੋਨੇ ਦੀ ਪਰਾਲੀ ਅਤੇ ਰਹਿੰਦ-ਖੂੰਹਦ ਨੂੰ ਅੱਗ ਲਾਉਣ ਦੇ ਮਾਮਲੇ 'ਚ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਸਖ਼ਤ ਹੋ ਗਿਆ ਹੈ। ਦੋ ਦਿਨਾਂ ....

ਬਠਿੰਡਾ : ਜ਼ਿਲੇ ਅੰਦਰ ਝੋਨੇ ਦੀ ਪਰਾਲੀ ਅਤੇ ਰਹਿੰਦ-ਖੂੰਹਦ ਨੂੰ ਅੱਗ ਲਾਉਣ ਦੇ ਮਾਮਲੇ 'ਚ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਸਖ਼ਤ ਹੋ ਗਿਆ ਹੈ। ਦੋ ਦਿਨਾਂ ਦੌਰਾਨ ਹੀ ਪੁਲਿਸ ਨੇ ਪਰਾਲੀ ਨੂੰ ਅੱਗ ਲਾਉਣ ਵਾਲੇ 98 ਕਿਸਾਨਾਂ ਖਿਲਾਫ ਕੇਸ ਦਰਜ ਕੀਤੇ ਹਨ। ਬੀਤੇ ਕੱਲ ਲਗਭਗ 48 ਕਿਸਾਨਾਂ 'ਤੇ ਪੁਲਿਸ ਕੇਸ ਦਰਜ ਕੀਤੇ ਗਏ ਸਨ ਜਦੋਂ ਕਿ ਬੁੱਧਵਾਰ ਨੂੰ 50 ਹੋਰ ਕਿਸਾਨਾਂ ਨੂੰ ਨਾਮਜ਼ਦ ਕੀਤਾ ਗਿਆ। ਇਨ੍ਹਾਂ 'ਚੋਂ ਕੁਝ ਕਿਸਾਨਾਂ ਖਿਲਾਫ ਜ਼ਿਲਾ ਮੈਜਿਸਟ੍ਰੇਟ ਦੇ ਹੁਕਮਾਂ ਦੀ ਉਲੰਘਣਾ ਦੇ ਕੇਸ ਦਰਜ ਕੀਤੇ ਗਏ ਹਨ ਜਦੋਂ ਕਿ ਜ਼ਿਆਦਾਤਰ ਕਿਸਾਨਾਂ ਖਿਲਾਫ ਵਾਤਾਵਰਣ ਐਕਟ ਤਹਿਤ ਮਾਮਲੇ ਦਰਜ ਕੀਤੇ ਗਏ ਹਨ।

Bhatinda casesBhatinda cases

316 ਕਿਸਾਨਾਂ ਦੇ ਕੀਤੇ ਚਲਾਨ
ਹੁਣ ਤੱਕ ਝੋਨੇ ਦੀ ਰਹਿੰਦ-ਖੂੰਹਦ ਨੂੰ ਅੱਗ ਲਾਉਣ ਦੇ 316 ਚਲਾਨ ਕਰ ਕੇ 10 ਲੱਖ 35 ਹਜ਼ਾਰ ਰੁਪਏ ਜੁਰਮਾਨਾ ਕੀਤਾ ਗਿਆ ਹੈ। ਪ੍ਰਸ਼ਾਸਨਿਕ ਅਧਿਕਾਰੀਆਂ ਨੇ ਕਿਹਾ ਕਿ ਪਰਾਲੀ ਨੂੰ ਅੱਗ ਲਾਉਣ ਦੇ ਮਾਮਲੇ ਵਿਚ ਸਬੰਧਤ ਪਿੰਡਾਂ ਦੇ ਸਰਪੰਚ ਵੀ ਬਰਾਬਰ ਦੇ ਜ਼ਿੰਮੇਵਾਰ ਹੋਣਗੇ ਅਤੇ ਉਨ੍ਹਾਂ ਖਿਲਾਫ ਵੀ ਬਣਦੀ ਕਾਰਵਾਈ ਕੀਤੀ ਜਾਵੇਗੀ। ਇਸ ਤੋਂ ਇਲਾਵਾ ਪਿੰਡ ਨਾਲ ਸਬੰਧਤ ਥਾਣੇ ਦੇ ਐੱਸ. ਐੱਚ. ਓ. ਅਤੇ ਗ੍ਰਾਮ ਪੰਚਾਇਤ ਵਲੋਂ ਪਰਾਲੀ ਨੂੰ ਅੱਗ ਲਾਉਣ ਵਾਲੇ ਕਿਸਾਨਾਂ ਦੀ ਰੋਜ਼ਾਨਾ ਲਿਸਟ ਤਿਆਰ ਕਰਨ ਦੀਆਂ ਹਦਾਇਤਾਂ ਵੀ ਦਿੱਤੀਆਂ ਗਈਆਂ ਹਨ।

Bhatinda casesBhatinda cases

ਬਠਿੰਡਾ ਦੇ ਡਿਪਟੀ ਕਮਿਸ਼ਨਰ ਬੀ. ਸ਼੍ਰੀ ਨਿਵਾਸਨ ਨੇ ਕਿਹਾ ਕਿ ''ਪਰਾਲੀ ਨੂੰ ਅੱਗ ਲਾਉਣ ਵਾਲੇ ਕਿਸਾਨਾਂ ਨਾਲ ਸਖ਼ਤੀ ਨਾਲ ਨਜਿੱਠਿਆ ਜਾਵੇਗਾ। ਇਸ ਸਬੰਧ 'ਚ 25 ਟੀਮਾਂ ਦਾ ਗਠਨ ਕੀਤਾ ਗਿਆ ਹੈ, ਜੋ ਲਗਾਤਾਰ ਪਰਾਲੀ ਨੂੰ ਅੱਗ ਲਾਉਣ ਦੀਆਂ ਘਟਨਾਵਾਂ 'ਤੇ ਨਜ਼ਰ ਰੱਖ ਰਹੀਆਂ ਹਨ। ਇਸ ਸਬੰਧ ਵਿਚ ਪ੍ਰਦੂਸ਼ਣ ਕੰਟਰੋਲ ਬੋਰਡ ਵਲੋਂ ਕਿਸਾਨਾਂ ਨੂੰ ਜੁਰਮਾਨੇ ਕੀਤੇ ਜਾ ਰਹੇ ਹਨ ਜਦੋਂ ਕਿ ਪੁਲਿਸ ਵਲੋਂ ਵੀ ਕਿਸਾਨਾਂ ਖਿਲਾਫ ਕਾਰਵਾਈ ਕੀਤੀ ਜਾ ਰਹੀ ਹੈ। ਕਿਸਾਨਾਂ ਨੂੰ ਚਾਹੀਦਾ ਹੈ ਕਿ ਉਹ ਵਾਤਾਵਰਣ ਨੂੰ ਪ੍ਰਦੂਸ਼ਿਤ ਨਾ ਕਰਨ ਅਤੇ ਪਰਾਲੀ ਨੂੰ ਅੱਗ ਲਾਉਣ ਤੋਂ ਗੁਰੇਜ਼ ਕਰਨ। ਹੁਕਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ ਅਤੇ ਕਿਸੇ ਨੂੰ ਵੀ ਬਖਸ਼ਿਆ ਨਹੀਂ ਜਾਵੇਗਾ।''

ਰੇਸ਼ਮ ਸਿੰਘ ਯਾਤਰੀ, ਜਨਰਲ ਸਕੱਤਰ, ਭਾਕਿਯੂ (ਸਿੱਧੂਪੁਰ) ਨੇ ਕਿਹਾ ਕਿ ''ਨੈਸ਼ਨਲ ਗ੍ਰੀਨ ਟ੍ਰਿਬਿਊਨਲ ਦੇ ਹੁਕਮਾਂ ਨੂੰ ਪੂਰੀ ਤਰ੍ਹਾਂ ਲਾਗੂ ਕਰਨ 'ਚ ਨਾਕਾਮ ਰਿਹਾ ਪ੍ਰਸ਼ਾਸਨ ਹੁਣ ਕਿਸਾਨਾਂ ਦੇ ਸਿਰ 'ਤੇ ਠੀਕਰਾ ਭੰਨਣ ਲੱਗਾ ਹੋਇਆ ਹੈ। ਕਿਸਾਨ ਪੁਲਸ ਕੇਸਾਂ ਜਾਂ ਜੁਰਮਾਨੇ ਦੇ ਡਰ ਤੋਂ ਪਿੱਛੇ ਨਹੀ ਹਟਣਗੇ। ਕਿਸਾਨਾਂ ਕੋਲ ਪਰਾਲੀ ਨੂੰ ਅੱਗ ਲਾਉਣ ਤੋਂ ਇਲਾਵਾ ਹੋਰ ਕੋਈ ਬਦਲ ਨਹੀ ਹੈ, ਜਿਸ ਕਾਰਣ ਕਿਸਾਨ ਹਰ ਹਾਲ 'ਚ ਪਰਾਲੀ ਨੂੰ ਅੱਗ ਲਗਾਉਣਗੇ। ਕਿਸਾਨਾਂ ਖਿਲਾਫ ਕਾਰਵਾਈ ਕਰਨ ਲਈ ਆਉਣ ਵਾਲੇ ਅਧਿਕਾਰੀਆਂ ਦਾ ਘਿਰਾਓ ਕੀਤਾ ਜਾਵੇਗਾ ਅਤੇ ਕਿਸੇ ਕਿਸਾਨ ਖਿਲਾਫ ਕੋਈ ਕਾਰਵਾਈ ਨਹੀਂ ਹੋਣ ਦਿੱਤੀ ਜਾਵੇਗੀ।''

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook ਤੇ ਲਾਈਕ Twitter  ਤੇ follow ਕਰੋ।

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

"ਸ਼ਰਮਿੰਦਗੀ ਮਹਿਸੂਸ ਕਰ ਕੇ ਰੌਸ਼ਨ ਪ੍ਰਿੰਸ ਨੇ ਖੁਦ ਨੂੰ ਦਿੱਤੀ ਆਹ ਸਜ਼ਾ !

29 Jan 2026 3:10 PM

Jaswinder Bhalla Mother Death News: ਮਰਹੂਮ ਜਸਵਿੰਦਰ ਭੱਲਾ ਦੇ ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ

28 Jan 2026 3:20 PM

ਗੈਂਗਸਟਰ ਗੋਲਡੀ ਬਰਾੜ ਦੇ ਮਾਤਾ-ਪਿਤਾ ਨੂੰ ਕੀਤਾ ਗਿਆ ਗ੍ਰਿਫ਼ਤਾਰ

27 Jan 2026 10:38 AM

ਨਾਭਾ 'ਚ ਹੈੱਡ ਕਾਂਸਟੇਬਲ ਦਾ ਹੋਇਆ ਅੰਤਮ ਸਸਕਾਰ

27 Jan 2026 10:24 AM

ਹਰਜੀਤ ਸਿੰਘ ਰਸੂਲਪੁਰ ਦਾ ਬਾਬਾ ਬਲਬੀਰ ਸਿੰਘ 96 ਕਰੋੜੀ ਖ਼ਿਲਾਫ਼ ਵੱਡਾ ਬਿਆਨ

25 Jan 2026 2:09 PM
Advertisement