ਸੁਲਤਾਨਪੁਰ ਲੋਧੀ 'ਚ ਸੰਗਤ ਦੀ ਸਿਹਤ ਦਾ ਧਿਆਨ ਰੱਖਣ ਲਈ ਮੈਡੀਕਲ ਕੈਂਪ ਸਥਾਪਤ
Published : Nov 7, 2019, 5:36 pm IST
Updated : Nov 7, 2019, 5:36 pm IST
SHARE ARTICLE
Medical lounges set up at Sultanpur Lodhi prove boon for pilgrims
Medical lounges set up at Sultanpur Lodhi prove boon for pilgrims

1000 ਤੋਂ ਜ਼ਿਆਦਾ ਪੈਰਾ-ਮੈਡੀਕਲ ਸਟਾਫ਼ ਅਤੇ ਡਾਕਟਰਾਂ ਦੀ ਟੀਮ 24 ਘੰਟੇ ਕਰ ਰਹੀ ਹੈ ਸੰਗਤਾਂ ਦੀ ਸੇਵਾ

ਸੁਲਤਾਨਪੁਰ ਲੋਧੀ : ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਪਵਿੱਤਰ ਨਗਰੀ ਸੁਲਤਾਨਪੁਰ ਲੋਧੀ ਵਿਚ ਆਉਣ ਵਾਲੀ ਸੰਗਤ ਦੀ ਸਿਹਤ ਦਾ ਧਿਆਨ ਰੱਖਣ ਅਤੇ ਸੇਵਾ ਲਈ ਸਰਕਾਰ ਵਲੋਂ ਜਗਾ-ਜਗਾ ਮੈਡੀਕਲ ਲਾਊਂਜ ਸਥਾਪਤ ਕੀਤੇ ਗਏ ਹਨ। ਇਹ ਮੈਡੀਕਲ ਲਾਊਂਜ 24 ਘੰਟੇ ਲੋਕਾਂ ਦੀ ਸੇਵਾ 'ਚ ਜੁਟੇ ਹੋਏ ਹਨ। ਤਬੀਅਤ ਖ਼ਰਾਬ ਹੋਣ ਦੀ ਸਥਿਤੀ 'ਚ ਲੋਕ ਇਥੇ ਪਹੁੰਚ ਕੇ ਮਾਹਰ ਡਾਕਟਰਾਂ ਦੀਆਂ ਸੇਵਾਵਾਂ ਲੈ ਰਹੇ ਹਨ। ਮੁੱਖ ਪੰਡਾਲ ਨੇੜੇ ਸਥਿਤ ਮੈਡੀਕਲ ਲਾਊਂਜ ਸਮੇਤ ਤਿੰਨੇ ਲਾਊਂਜ 'ਚ 7852 ਤੋਂ ਵੱਧ ਲੋਕਾਂ ਨੂੰ ਜਾਂਚ ਤੋਂ ਬਾਅਦ ਮੁਫ਼ਤ ਦਵਾਈਆਂ ਦਿੱਤੀਆਂ ਗਈਆਂ।

Medical lounges set up at Sultanpur Lodhi prove boon for pilgrimsMedical lounges set up at Sultanpur Lodhi prove boon for pilgrims

ਸਿਵਲ ਸਰਜਨ ਡਾ. ਜਸਮੀਤ ਕੌਰ ਨੇ ਦਸਿਆ ਕਿ ਪੂਰੇ ਸ਼ਹਿਰ ਵਿਚ ਬਿਹਤਰੀਨ ਸਿਹਤ ਸੇਵਾਵਾਂ ਯਕੀਨੀ ਬਣਾਉਣ ਲਈ ਕੁੱਲ 1 ਹਜ਼ਾਰ ਪੈਰਾ ਮੈਡੀਕਲ ਸਟਾਫ਼ ਅਤੇ ਡਾਕਟਰਾਂ ਦੀਆਂ ਟੀਮਾਂ ਦਿਨ-ਰਾਤ ਕੰਮ ਕਰ ਰਹੀਆਂ ਹਨ। ਉਨ੍ਹਾਂ ਦਸਿਆ ਕਿ ਮੈਡੀਕਲ ਲਾਊਂਜ 'ਚ ਜ਼ਿਆਦਾਤਰ ਬੁਖ਼ਾਰ, ਪੇਟ ਦਰਦ, ਬੀਪੀ, ਸ਼ੂਗਰ, ਖੰਘ ਅਤੇ ਗਲੇ ਵਿਚ ਖ਼ਰਾਬੀ ਦੀ ਸਮੱਸਿਆ ਨਾਲ ਸਬੰਧਤ ਮਰੀਜ਼ ਪਹੁੰਚ ਰਹੇ ਹਨ। ਇਨ੍ਹਾਂ ਮਰੀਜ਼ਾਂ ਨੂੰ ਤੁਰੰਤ ਜਾਂਚ ਤੋਂ ਬਾਅਦ ਮੁਫ਼ਤ ਦਵਾਈਆਂ ਦਿੱਤੀਆਂ ਜਾ ਰਹੀਆਂ ਹਨ। ਉਨ੍ਹਾਂ ਦਸਿਆ ਕਿ ਹੁਣ ਤੱਕ ਮੁੱਖ ਪੰਡਾਲ ਨੇੜੇ ਸਥਿਤ ਲਾਊਂਜ ਵਿੱਚੋਂ 5293 ਮਰੀਜ਼ ਮੈਡੀਕਲ ਸਹਾਇਤਾ ਲੈ ਚੁੱਕੇ ਹਨ।

Medical lounges set up at Sultanpur Lodhi prove boon for pilgrimsMedical lounges set up at Sultanpur Lodhi prove boon for pilgrims

ਇਸ ਤੋਂ ਇਲਾਵਾ ਸਥਾਪਤ ਦੋ ਹੋਰ ਲਾਊਂਜ ਵਿਚੋਂ ਲੜੀਵਾਰ 1559 ਅਤੇ 1000 ਮਰੀਜ਼ ਜਾਂਚ ਕਰਵਾ ਕੇ ਮੁਫ਼ਤ ਦਵਾਈਆਂ ਲੈ ਚੁੱਕੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਦੇ ਨਿਰਦੇਸ਼ ਤਹਿਤ ਸੰਗਤਾਂ ਦੀ ਸੇਵਾ ਲਈ ਸਾਡੀਆਂ ਟੀਮਾਂ ਦਿਨ-ਰਾਤ ਜੁਟੀਆਂ ਹੋਈਆਂ ਹਨ ਅਤੇ ਲੋਕਾਂ ਨੂੰ ਬਿਹਤਰੀਨ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਲਈ ਸਿਹਤ ਵਿਭਾਗ ਪੂਰੀ ਤਰ੍ਹਾਂ ਵਚਨਬੱਧ ਹੈ। ਕਈ ਤਰ੍ਹਾਂ ਦੇ ਮਾਹਰ ਡਾਕਟਰਾਂ ਦੀ ਤਾਇਨਾਤੀ ਇਨਾਂ ਮੈਡੀਕਲ ਲਾਊਂਜ 'ਚ ਕੀਤੀ ਗਈ ਹੈ। ਸਿਵਲ ਸਰਜਨ ਨੇ ਦਸਿਆ ਕਿ ਮੈਡੀਕਲ ਲਾਊਂਜ ਵਿਚ 122 ਮਰੀਜ਼ਾਂ ਨੂੰ ਦਾਖ਼ਲ ਕੀਤਾ ਗਿਆ ਸੀ, ਜਿਨ੍ਹਾਂ ਵਿਚੋਂ 34 ਮਰੀਜ਼ਾਂ ਨੂੰ ਮੁੱਢਲੇ ਇਲਾਜ ਤੋਂ ਬਾਅਦ ਹਸਪਤਾਲ ਰੈਫ਼ਰ ਕੀਤਾ ਗਿਆ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Anandpur Sahib News : ਪੰਜਾਬ ਦਾ ਉਹ ਪਿੰਡ ਜਿੱਥੇ 77 ਸਾਲਾਂ 'ਚ ਨਸੀਬ ਨਹੀਂ ਹੋਇਆ ਸਾਫ਼ ਪਾਣੀ

25 Apr 2024 3:59 PM

Ludhiana News : ਹੱਦ ਆ ਯਾਰ, ਪੂਜਾ ਕਰਦੇ ਵਪਾਰੀ ਦੇ ਮੂੰਹ 'ਚ ਦੂਜੀ ਵਪਾਰੀ ਨੇ ਪਾ ਦਿੱਤੀ ਰਿਵਾਲਰ!

25 Apr 2024 1:36 PM

Simranjit Maan Interview : ਕੀ ਸਿੱਖ ਕੌਮ ਨੇ ਲਾਹ ਦਿੱਤਾ ਮਾਨ ਦਾ ਉਲਾਂਭਾ?

25 Apr 2024 12:56 PM

'10 ਸਾਲ ਰੱਜ ਕੇ ਕੀਤਾ ਨਸ਼ਾ, ਘਰ ਵੀ ਕਰ ਲਿਆ ਬਰਬਾਦ, ਅੱਕ ਕੇ ਘਰਵਾਲੀ ਵੀ ਛੱਡ ਗਈ ਸਾਥ'ਪਰ ਇੱਕ ਘਟਨਾ ਨੇ ਬਦਲ ਕੇ ਰੱਖ

25 Apr 2024 12:31 PM

Today Punjab News: Moosewale ਦੇ Father ਦੀ ਸਿਆਸਤ 'ਚ ਹੋਵੇਗੀ Entry ! ਜਾਣੋ ਕਿਸ ਸੀਟ ਤੋਂ ਲੜ ਸਕਦੇ ਚੋਣ

25 Apr 2024 10:50 AM
Advertisement