ਕਾਨੂੰਨ ਵਿਵਸਥਾ ਦੇ ਮਾਮਲੇ 'ਚ ਪੰਜਾਬ ਸਮੇਤ ਦੇਸ਼ ਦੇ ਇਹ ਸੂਬੇ ਹਨ ਸਭ ਤੋਂ ਅੱਗੇ
Published : Nov 7, 2019, 4:03 pm IST
Updated : Nov 7, 2019, 4:03 pm IST
SHARE ARTICLE
India Justice Report
India Justice Report

ਜੇਕਰ ਕਾਨੂੰਨ ਵਿਵਸਥਾ ਨੂੰ ਦੇਖਿਆ ਜਾਵੇ ਤਾਂ ਜਨਤਾ ਨੂੰ ਇਨਸਾਫ਼ ਦਿਵਾਉਣ ਦੇ ਮਾਮਲੇ ਵਿਚ ਪੰਜਾਬ, ਮਹਾਰਾਸ਼ਟਰ, ਕੇਰਲਾ, ਤਮਿਲਨਾਡੂ ਅਤੇ ਹਰਿਆਣਾ ਸਭ ਤੋਂ ਅੱਗੇ ਹਨ।

ਚੰਡੀਗੜ੍ਹ: ਜੇਕਰ ਕਾਨੂੰਨ ਵਿਵਸਥਾ ਨੂੰ ਦੇਖਿਆ ਜਾਵੇ ਤਾਂ ਜਨਤਾ ਨੂੰ ਇਨਸਾਫ਼ ਦਿਵਾਉਣ ਦੇ ਮਾਮਲੇ ਵਿਚ ਪੰਜਾਬ, ਮਹਾਰਾਸ਼ਟਰ, ਕੇਰਲਾ, ਤਮਿਲਨਾਡੁ ਅਤੇ ਹਰਿਆਣਾ ਸਭ ਤੋਂ ਅੱਗੇ ਹਨ। ਦਰਅਸਲ ਟਾਟਾ ਟਰੱਸਟ ਨੇ ਇੰਡੀਆ ਜਸਟਿਸ ਰਿਪੋਰਟ 2019 ਤਿਆਰ ਕੀਤੀ ਹੈ। ਜੇਕਰ ਇਸ ਰਿਪੋਰਟ ਦੇ ਅੰਕੜਿਆਂ ਨੂੰ ਦੇਖਿਆ ਜਾਵੇ ਤਾਂ ਕਾਨੂੰਨ ਵਿਵਸਥਾ ਦੇ ਮਾਮਲੇ ਵਿਚ ਸਭ ਤੋਂ ਬੁਰਾ ਹਾਲ ਉੱਤਰ ਪ੍ਰਦੇਸ਼ ਅਤੇ ਬਿਹਾਰ ਦਾ ਹੈ। ਇਸ ਰਿਪੋਰਟ ਮੁਤਾਬਕ ਇਨਸਾਫ਼ ਦੇ ਮਾਮਲੇ ਵਿਚ ਮਹਾਰਾਸ਼ਟਰ ਸਭ ਤੋਂ ਅੱਗੇ ਹੈ। ਇਸ ਰਿਪੋਰਟ ਨੂੰ ਦੋ ਹਿੱਸਿਆਂ ਵਿਚ ਵੰਡਿਆ ਗਿਆ ਹੈ।

Indian Justice reportIndian Justice report

ਇਸ ਰਿਪੋਰਟ ਵਿਚ 18 ਵੱਡੇ ਅਤੇ ਮੱਧ ਅਕਾਰ (1 ਕਰੋੜ ਦੀ ਅਬਾਦੀ ਤੋਂ ਜ਼ਿਆਦਾ) ਵਾਲੇ ਸੂਬਿਆਂ ਨੂੰ ਸ਼ਾਮਲ ਕੀਤਾ ਗਿਆ ਹੈ। 7 ਛੋਟੇ ਸੂਬਿਆਂ ਵਿਚ (1 ਕਰੋੜ ਤੋਂ ਘੱਟ ਅਬਾਦੀ) ਵਿਚ ਗੋਆ ਨੰਬਰ ਇਕ ‘ਤੇ ਹੈ। ਇਸ ਰਿਪੋਰਟ ਨੂੰ ਤਿਆਰ ਕਰਨ ਲਈ ਨਿਆਂ ਪ੍ਰਕਿਰਿਆ ਦੇ ਚਾਰ ਮੁੱਖ ਥੰਮ- ਪੁਲਿਸ, ਨਿਆ ਵਿਵਸਥਾ, ਜੇਲ੍ਹ ਅਤੇ ਕਾਨੂੰਨੀ ਸਹਾਇਤਾ ਦਾ ਅਧਿਐਨ ਕੀਤਾ ਗਿਆ ਹੈ। ਕਾਨੂੰਨ ਵਿਵਸਥਾ ਨੂੰ ਬਣਾਈ ਰੱਖਣ ਲਈ ਇਹਨਾਂ ਚਾਰੇ ਥੰਮਾਂ ਵਿਚ ਤਾਲਮੇਲ ਰੱਖਣਾ ਬੇਹੱਦ ਜਰੂਰੀ ਹੈ।

Indian Justice reportIndian Justice report

ਮਹਾਰਾਸ਼ਟਰ, ਕੇਰਲ, ਤਮਿਲਨਾਡੂ, ਪੰਜਾਬ, ਹਰਿਆਣਾ, ਗੋਆ, ਸਿੱਕਮ ਅਤੇ ਹਿਮਾਚਲ ਪ੍ਰਦੇਸ਼ ਵਿਚ ਕਾਨੂੰਨ ਵਿਵਸਥਾ ਸਭ ਤੋਂ ਵਧੀਆ ਹੈ। ਇਸ ਰਿਪੋਰਟ ਨੂੰ ਤਿਆਰ ਕਰਨ ਲਈ ਮਾਪਦੰਡਾਂ ਦੀ ਤੁਲਨਾ ਵਿਚ ਬਜਟ, ਮਨੁੱਖੀ ਸਰੋਤ, ਕਰਮਚਾਰੀਆਂ ਦਾ ਕੰਮ, ਵਿਭਿੰਨਤਾ, ਮੁੱਢਲੀਆਂ ਸਹੂਲਤਾਂ ਅਤੇ ਰੁਝਾਨਾਂ ਦਾ ਵਿਸ਼ਲੇਸ਼ਣ ਕੀਤਾ ਗਿਆ ਹੈ। ਇਸ ਵਿਸ਼ਲੇਸ਼ਣ ਦੇ ਅਧਾਰ 'ਤੇ ਦੇਸ਼ ਦੇ ਸੂਬਿਆਂ ਦੀ ਸੂਚੀ ਤਿਆਰ ਕੀਤੀ ਗਈ ਹੈ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook ਤੇ ਲਾਈਕ Twitter  ਤੇ follow ਕਰੋ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM

Donald Trump ਨੇ India 'ਤੇ ਲੱਗਾ ਦਿੱਤਾ 50% Tariff, 24 ਘੰਟਿਆਂ 'ਚ ਲਗਾਉਣ ਦੀ ਦਿੱਤੀ ਸੀ ਧਮਕੀ

06 Aug 2025 9:20 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM
Advertisement