ਮਾਲ ਗੱਡੀਆਂ ਦੀ ਆਵਾਜਾਈ ਲਈ ਸਾਰੀਆਂ ਰੇਲਵੇ ਲਾਈਨਾਂ ਹੋਈਆਂ ਖ਼ਾਲੀ : ਪੰਜਾਬ ਸਰਕਾਰ
Published : Nov 7, 2020, 6:44 am IST
Updated : Nov 7, 2020, 6:44 am IST
SHARE ARTICLE
image
image

ਮਾਲ ਗੱਡੀਆਂ ਦੀ ਆਵਾਜਾਈ ਲਈ ਸਾਰੀਆਂ ਰੇਲਵੇ ਲਾਈਨਾਂ ਹੋਈਆਂ ਖ਼ਾਲੀ : ਪੰਜਾਬ ਸਰਕਾਰ

ਚੰਡੀਗੜ੍ਹ 6 ਨਵੰਬਰ (ਸਪੋਕਸਮੈਨ ਸਮਾਚਾਰ ਸੇਵਾ) : ਪੰਜਾਬ ਸਰਕਾਰ ਦੇ ਜ਼ੋਰ ਦੇਣ 'ਤੇ ਸਾਰੀਆਂ ਕਿਸਾਨ ਯੂਨੀਅਨਾਂ ਨੇ ਸਾਰੀਆਂ ਰੇਲਵੇ ਲਾਈਨਾਂ ਨੂੰ ਖਾਲੀ ਕਰ ਦਿਤਾ ਹੈ ਤਾਂ ਜੋ ਪੰਜਾਬ ਭਰ ਵਿਚ ਮਾਲ ਗੱਡੀਆਂ ਦੀ ਢੋਆ-ਢੁਆਈ ਨਿਰਵਘਨ ਰੂਪ ਵਿਚ ਬਹਾਲ ਕੀਤੀ ਜਾ ਸਕੇ। ਇਸ ਸਬੰਧ ਵਿਚ ਕਿਸਾਨਾਂ ਵੱਲੋਂ ਮੁਜ਼ਾਹਰੇ ਵਾਲੀਆਂ ਸਾਰੀਆਂ 21 ਥਾਵਾਂ ਨੂੰ ਖਾਲੀ ਕਰ ਦਿਤਾ ਗਿਆ ਹੈ ਤਾਂ ਜੋ ਮਾਲ ਗੱਡੀਆਂ ਸੁਚਾਰੂ ਢੰਗ ਨਾਲ ਚੱਲ ਸਕਣ। ਇਹ ਜਾਣਕਾਰੀ ਦਿੰਦਿਆਂ ਗ੍ਰਹਿ ਵਿਭਾਗ ਦੇ ਇਕ ਬੁਲਾਰੇ ਨੇ ਦਸਿਆ ਕਿ ਰਾਜ ਅੰਦਰ ਰੇਲ ਮਾਲ ਗੱਡੀਆਂ ਦੀ ਨਿਰਵਿਘਨ ਆਵਾਜਾਈ ਲਈ ਸਾਰੇ ਪੰਜਾਬ ਰਾਜ ਵਿਚ ਰੇਲਵੇ ਟਰੈਕ ਇਸ ਸਮੇਂ ਬਿਲਕੁਲ ਖਾਲੀ ਕਰ ਦਿਤੇ ਗਏ ਹਨ। ਇਸ ਤੋਂ ਇਲਾਵਾ ਅੰਮ੍ਰਿਤਸਰ ਜ਼ਿਲ੍ਹੇ ਵਿਚ ਜੰਡਿਆਲਾ ਵਿਖੇ ਸਿਰਫ਼ ਇਕ ਰੇਲਵੇ ਪਲੇਟਫਾਰਮ 'ਤੇ ਕਿਸਾਨ ਯੂਨੀਅਨ ਦੇ ਕਾਰਕੁਨ ਮੌਜੂਦ ਹਨ ਜਿਸ ਲਈ ਆਈਜੀ ਬਾਰਡਰ ਰੇਂਜ ਅਤੇ ਐਸਐਸਪੀ ਅੰਮ੍ਰਿਤਸਰ ਇਸ ਸਮੇਂ ਕਿਸਾਨ ਸੰਘਰਸ਼ ਕਮੇਟੀ ਦੇ ਅਹੁਦੇਦਾਰਾਂ ਨਾਲ ਰੇਲਵੇ ਪਲੇਟਫ਼ਾਰਮ ਖ਼ਾਲੀ ਕਰਾਉਣ ਲਈ ਕੋਸ਼ਿਸ਼ ਕਰ ਰਹੇ ਹਨ।
PhotoPhoto

SHARE ARTICLE

ਏਜੰਸੀ

Advertisement

PM ਮੋਦੀ ਦੀ ਪੰਜਾਬ ਫੇਰੀ 'ਤੇ ਬਝੀਆਂ ਆਸਾਂ, ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ

01 Feb 2026 3:19 PM

ਰੋਹਿਤ ਸ਼ੇੱਟੀ ਦੇ ਘਰ ਬਾਹਰ ਚੱਲੀਆਂ ਅੰਨ੍ਹੇਵਾਹ ਗੋਲੀਆਂ, ਫੈਲੀ ਦਹਿਸ਼ਤ, ਮੌਕੇ 'ਤੇ ਪਹੁੰਚੀ ਮੁੰਬਈ ਪੁਲਿਸ ਤੇ ਫੋਰੈਂਸਿਕ ਟੀਮ

01 Feb 2026 3:16 PM

'ਜ਼ਮੀਰ ਜਾਗਣ ਮਗਰੋਂ ਨਾ ਮੈਂ ਸਹੁਰਿਆਂ ਤੋਂ ਡਰੀ ਅਤੇ ਨਾ ਹੀ ਪੇਕਿਆਂ ਤੋਂ', ਕਿੰਨਾ ਔਖਾ ਸੀ ਪੰਜਾਬੀ ਗਾਇਕਾ ਸੁੱਖੀ ਬਰਾੜ ਦੀ ਜ਼ਿੰਦਗੀ ਦਾ ਸਫ਼ਰ ?

31 Jan 2026 3:27 PM

CIA ਸਟਾਫ਼ ਦੇ ਮੁਲਾਜ਼ਮ ਬਣੇ ਬੰਧੀ, ਬਿਨ੍ਹਾਂ ਸੂਚਨਾ 2 ਨੌਜਵਾਨਾਂ ਨੂੰ ਫੜ੍ਹਨ 'ਤੇ ਟਾਸਕ ਫੋਰਸ ਮੁਲਾਜ਼ਮਾਂ ਨੇ ਕੀਤੀ ਸੀ ਕਾਰਵਾਈ

30 Jan 2026 3:01 PM

"ਸ਼ਰਮਿੰਦਗੀ ਮਹਿਸੂਸ ਕਰ ਕੇ ਰੌਸ਼ਨ ਪ੍ਰਿੰਸ ਨੇ ਖੁਦ ਨੂੰ ਦਿੱਤੀ ਆਹ ਸਜ਼ਾ !

29 Jan 2026 3:10 PM
Advertisement