
ਇਸ ਮੌਕੇ ਵੱਡੀ ਗਿਣਤੀ 'ਚ ਪੁਲਸ ਸੁਰੱਖਿਆ ਮੁਲਾਜ਼ਮ ਮੌਜੂਦ ਹਨ।
ਬਰਨਾਲਾ- ਭਾਜਪਾ ਦੇ ਸੀਨੀਅਰ ਆਗੂ ਅਤੇ ਸਾਬਕਾ ਕੈਬਨਿਟ ਮੰਤਰੀ ਮਨੋਰੰਜਨ ਕਾਲੀਆ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਯਾਦਵਿੰਦਰ ਸ਼ੰਟੀ ਦੇ ਗ੍ਰਹਿ ਵਿਖੇ ਪਹੁੰਚੇ। ਇਸ ਦੌਰਾਨ ਮਨੋਰੰਜਨ ਕਾਲੀਆ ਦੇ ਆਉਣ ਬਾਰੇ ਪਤਾ ਲੱਗਣ ਕਾਰਨ ਕਿਸਾਨਾਂ ਵਲੋਂ ਉਨ੍ਹਾਂ ਦਾ ਘਿਰਾਓ ਕੀਤਾ ਗਿਆ। ਕਿਸਾਨਾਂ ਵਲੋਂ ਜ਼ਿਲ੍ਹਾ ਪ੍ਰਧਾਨ ਦੀ ਕੋਠੀ ਦੇ ਬਾਹਰ ਇਕੱਠੇ ਹੋ ਕੇ ਕੇਂਦਰ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ। ਇਸ ਮੌਕੇ ਵੱਡੀ ਗਿਣਤੀ 'ਚ ਪੁਲਸ ਸੁਰੱਖਿਆ ਮੁਲਾਜ਼ਮ ਮੌਜੂਦ ਹਨ।
ਜ਼ਿਕਰਯੋਗ ਹੈ ਕਿ ਕੁਝ ਦਿਨ ਪਹਿਲਾਂ ਵੀ ਮਹਿਲਾ ਕਾਂਗਰਸ ਵੱਲੋਂ ਮਹਿੰਗਾਈ ਸਬੰਧੀ ਭਾਜਪਾ ਦੇ ਸਾਬਕਾ ਮੰਤਰੀ ਮਨੋਰੰਜਨ ਕਾਲੀਆ ਦੇ ਘਰ ਅੱਗੇ ਪ੍ਰਦਰਸ਼ਨ ਕੀਤਾ ਗਿਆ। ਮਹਿਲਾ ਕਾਂਗਰਸ ਦੀ ਜ਼ਿਲ੍ਹਾ ਪ੍ਰਧਾਨ ਜਸਲੀਨ ਸੇਠੀ ਦੀ ਅਗਵਾਈ ਹੇਠ ਮਹਿਲਾ ਕਾਂਗਰਸ ਨੇ ਹੱਥਾਂ ਵਿੱਚ ਆਲੂ, ਪਿਆਜ਼ ਤੇ ਹੋਰ ਸਬਜ਼ੀਆਂ ਫੜ ਕੇ ਕੇਂਦਰ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ। ਜਦੋਂ ਮਹਿਲਾ ਕਾਂਗਰਸ ਵਰਕਰ ਮੋਦੀ ਸਰਕਾਰ ਵਿਰੁੱਧ ਨਾਅਰੇ ਲਾ ਰਹੀਆਂ ਸਨ ਤਾਂ ਮਨੋਰੰਜਨ ਕਾਲੀਆ ਘਰ ਵਿੱਚ ਹੀ ਸਨ।