ਬ੍ਰਹਮ ਮਹਿੰਦਰਾ ਨੇ ਕਿਹਾ, ਸ਼ਹਿਰੀ ਸਥਾਨਕ ਇਕਾਈਆਂ ਦੇ ਮਾਲੀਆ ਵਿਚ ਤੇਜ਼ੀ ਲਿਆਉ
Published : Nov 7, 2020, 6:27 am IST
Updated : Nov 7, 2020, 6:27 am IST
SHARE ARTICLE
image
image

ਬ੍ਰਹਮ ਮਹਿੰਦਰਾ ਨੇ ਕਿਹਾ, ਸ਼ਹਿਰੀ ਸਥਾਨਕ ਇਕਾਈਆਂ ਦੇ ਮਾਲੀਆ ਵਿਚ ਤੇਜ਼ੀ ਲਿਆਉ

ਚੰਡੀਗੜ੍ਹ, 6 ਨਵੰਬਰ (ਸਪੋਕਸਮੈਨ ਸਮਾਚਾਰ ਸੇਵਾ) : ਮਾਲੀਆ ਵਿਚ ਤੇਜ਼ੀ ਲਿਆਉਣ ਅਤੇ ਨਗਰ ਨਿਗਮਾਂ, ਨਗਰ ਕੌਂਸਲਾਂ ਤੇ ਨਗਰ ਪੰਚਾਇਤਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਸਥਾਨਕ ਸਰਕਾਰਾਂ ਬਾਰੇ ਮੰਤਰੀ ਸ਼੍ਰੀ ਬ੍ਰਹਮ ਮਹਿੰਦਰਾ ਵਲੋਂ ਅੱਜ 6ਵੇਂ ਪੰਜਾਬ ਵਿੱਤ ਕਮਿਸ਼ਨ ਨਾਲ ਉਚ ਪਧਰੀ ਮੀਟਿੰਗ ਕੀਤੀ ਗਈ।
ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸ਼੍ਰੀ ਬ੍ਰਹਮ ਮਹਿੰਦਰਾ ਨੇ ਕਿਹਾ ਕਿ ਇਕ ਸ਼ਹਿਰ ਵਿਚ ਸ਼ਹਿਰੀਕਰਣ ਅਤੇ ਆਰਥਕ ਵਿਕਾਸ ਆਪਸ ਵਿਚ ਜੁੜੇ ਹੁੰਦੇ ਹਨ ਅਤੇ ਵਿਕਾਸ ਵਿਚ ਤੇਜ਼ੀ ਆਮ ਤੌਰ 'ਤੇ ਸ਼ਹਿਰੀ ਖੇਤਰਾਂ ਵਿਚੋਂ ਹੀ ਆਉਂਦੀ ਹੈ। ਇਸ ਲਈ ਰਾਜ ਵਿੱਤ ਕਮਿਸ਼ਨ ਦਾ ਮੁੱਖ ਆਦੇਸ਼ ਸਥਿਰ ਵਿਕਾਸ ਟੀਚਿਆਂ ਦੇ ਮਦੇਨਜ਼ਰ ਟੈਕਸਾਂ, ਡਿਊਟੀਜ਼, ਟੋਲ ਅਤੇ ਫ਼ੀਸਾਂ ਦੀ ਆਮਦਨੀ ਸਬੰਧੀ ਸੂਬੇ ਅਤੇ ਸਥਾਨਕ ਇਕਾਈਆਂ (ਪੇਂਡੂ ਅਤੇ ਸ਼ਹਿਰੀ) ਵਿਚ ਵੰਡ ਨੂੰ ਤਰਕਸ਼ੀਲ ਬਣਾਉਣ ਬਾਰੇ ਸਿਫ਼ਾਰਸ਼ਾਂ ਦੇਣਾ ਹੈ।
ਸ਼ਹਿਰੀ ਸਥਾਨਕ ਇਕਾਈਆਂ ਦੇ ਮਾਲੀਆ ਉਤਪਾਦਨ ਵਿਚ ਤੇਜ਼ੀ ਲਿਆਉਣ ਸਬੰਧੀ, ਸ਼੍ਰੀ ਮਹਿੰਦਰਾ ਨੇ ਕਿਹਾ ਕਿ ਅੱਜ ਅਸੀਂ ਕਮਿਸ਼ਨ ਨਾਲ ਠੋਸ ਉਪਾਵਾਂ ਦੀ ਸਿਫ਼ਾਰਸ਼ ਕਰਨ ਲਈ ਪ੍ਰਮੁੱਖ ਮੁੱਦਿਆਂ 'ਤੇ ਵਿਚਾਰ ਵਟਾਂਦਰੇ ਕੀਤੇ ਹਨ ਜੋ ਕਿ ਅਪਣੇ ਸਰੋਤਾਂ ਦੇ ਬਿਹਤਰ ਪ੍ਰਬੰਧਨ ਅਤੇ ਮੌਜੂਦਾ ਸਰੋਤਾਂ ਨਾਲ ਮਾਲੀਆ ਵਧਾਉਣ ਅਤੇ ਅਣ-ਉਤਪਾਦਕ ਤੇ ਬੇਲੋੜੇ ਖ਼ਰਚਿਆਂ ਵਿਚ ਕਟੌਤੀ ਰਾਹੀਂ ਸਥਾਨਕ ਸੰਸਥਾਵਾਂ ਦੀ ਵਿੱਤੀ ਸਥਿਤੀ ਵਿਚ ਸੁਧਾਰ ਲਿਆਉਣ ਵਿਚ ਸਹਾਇਤਾ ਕਰ ਸਕਦੇ ਹਨ।

SHARE ARTICLE

ਏਜੰਸੀ

Advertisement

Ludhiana News Update: ਕੈਨੇਡਾ ਜਾ ਕੇ ਮੁੱਕਰੀ ਇੱਕ ਹੋਰ ਪੰਜਾਬਣ, ਨੇਪਾਲ ਤੋਂ ਚੜ੍ਹੀ ਪੁਲਿਸ ਅੜ੍ਹਿੱਕੇ, ਪਰਿਵਾਰ ਨਾਲ

17 May 2024 4:33 PM

Today Top News Live - ਵੇਖੋ ਅੱਜ ਦੀਆਂ ਮੁੱਖ ਖ਼ਬਰਾ, ਜਾਣੋ ਕੀ ਕੁੱਝ ਹੈ ਖ਼ਾਸ Bulletin LIVE

17 May 2024 1:48 PM

ਕਰੋੜ ਰੁਪਏ ਦੀ ਆਫ਼ਰ ਨੂੰ ਠੋਕਰ ਮਾਰਨ ਵਾਲੀ ਲੁਧਿਆਣਾ ਦੀ MLA ਨੇ ਖੜਕਾਏ ਵਿਰੋਧੀ, '400 ਤਾਂ ਦੂਰ ਦੀ ਗੱਲ, ਭਾਜਪਾ ਦੀ

17 May 2024 11:53 AM

Amit Shah ਜਾਂ Rajnath Singh ਕਿਉਂ ਨਹੀਂ ਬਣ ਸਕਦੇ PM? Yogi ਤੇ Modi ਦੇ ਦਿਲਾਂ ਚ ਬਹੁਤ ਦੂਰੀਆਂ ਨੇ Debate Live

17 May 2024 10:54 AM

Speed News

17 May 2024 10:33 AM
Advertisement