ਕਰੋੜਾਂ ਰੁਪਏ ਦੀ ਕੀੰਤ ਦੱਸੀ ਜੀ ਰਹੀ ਹੈ
ਮੁਹਾਲੀ: ਪੰਜ ਦਰਿਆਵਾਂ ਦੀ ਧਰਤੀ ਕਹਾਉਣ ਵਾਲੇ ਪੰਜਾਬ ਵਿੱਚ ਛੇਵਾਂ ਦਰਿਆ ਨਸ਼ਿਆਂ ਦਾ ਵਗ ਰਿਹਾ ਹੈ ਪੰਜਾਬ ਨੂੰ ਨਸ਼ੇ ਘੁਣ ਵਾਂਗ ਖਾ ਰਹੇ ਹਨ। ਪੰਜਾਬ ਵਿੱਚ ਨਸ਼ਿਆਂ ਦੀ ਤਸਕਰੀ ਵੱਡੇ ਪੱਧਰ ਤੇ ਕੀਤੀ ਜਾਂਦੀ ਹੈ।
ਅੱਜ ਪੰਜਾਬ ਪੁਲਿਸ ਦੇ ਹੱਥ ਵੱਡੀ ਕਾਮਯਾਬੀ ਲੱਗੀ ਹੈ। ਫ਼ਾਜ਼ਿਲਕਾ ਪੁਲਿਸ ਨੇ ਭਾਰਤ-ਪਾਕਿਸਤਾਨ ਕੌਮਾਂਤਰੀ ਸਰਹੱਦ ਤੋਂ ਕਰੋੜਾਂ ਰੁਪਏ ਦੀ ਹੈਰੋਇਨ ਅਤੇ ਇਕ ਪਿਸਤੌਲ ਬਰਾਮਦ ਕੀਤਾ ਹੈ।
ਪੁਲਿਸ ਮੁਖੀ ਹਰਜੀਤ ਸਿੰਘ ਨੇ ਦੱਸਿਆ ਕਿ 4 ਨਵੰਬਰ ਨੂੰ ਦੋ ਵਿਅਕਤੀਆਂ ਕੁਲਵੰਤ ਸਿੰਘ ਉਰਫ਼ ਕੰਤਾ ਵਾਸੀ ਅਤੇ ਗੁਰਭੇਜ ਸਿੰਘ ਉਰਫ਼ ਭੇਜਾ ਵਾਸੀ ਥਾਣਾ ਆਰਫ਼ ਕੇ, ਜ਼ਿਲ੍ਹਾ ਫ਼ਿਰੋਜ਼ਪੁਰ ਨੂੰ 120 ਗ੍ਰਾਮ ਹੈਰੋਇਨ ਅਤੇ 60,000 ਰੁਪਏ ਡਰੱਗ ਸਮੇਤ ਗ੍ਰਿਫ਼ਤਾਰ ਕੀਤਾ ਸੀ
ਜਿਨ੍ਹਾਂ ਤੋਂ ਪੁੱਛ-ਗਿੱਛ ਕਰਨ ਤੋਂ ਬਾਅਦ ਇਨ੍ਹਾਂ ਦੀ ਨਿਸ਼ਾਨ ਦੇਹੀ 'ਤੇ ਭਾਰਤ-ਪਾਕਿਸਤਾਨ ਕੌਮਾਂਤਰੀ ਸਰਹੱਦ ਦੀ ਚੌਕੀ ਬਾਰੇ ਕਾ ਤੋਂ 3 ਕਿਲੋ 546 ਗ੍ਰਾਮ ਹੈਰੋਇਨ ਅਤੇ ਇਕ ਪਿਸਤੌਲ ਬਰੇਟਾ ਮੈਡ ਇਨ ਇਟਲੀ ਬਰਾਮਦ ਹੋਇਆ ਹੈ।