ਕੈਪਟਨ ਦੀਆਂ ਕਮਜ਼ੋਰੀਆਂ ਕਰਕੇ ਹੀ ਪੰਜਾਬ ਦੀ ਬਾਂਹ ਮਰੋੜ ਰਹੇ ਨੇ ਮੋਦੀ- ਭਗਵੰਤ ਮਾਨ
Published : Nov 7, 2020, 4:48 pm IST
Updated : Nov 7, 2020, 4:48 pm IST
SHARE ARTICLE
Bhagwant Mann,Narendra Modi and Amarinder Singh
Bhagwant Mann,Narendra Modi and Amarinder Singh

ਕਾਂਗਰਸੀ ਸੰਸਦ ਮੈਂਬਰਾਂ ਰਾਹੀਂ ਖਾਨਾਪੂਰਤੀ ਕਰਨ ਦੀ ਥਾਂ ਰੇਲ ਮੰਤਰੀ, ਗ੍ਰਹਿ ਮੰਤਰੀ ਅਤੇ ਪ੍ਰਧਾਨ ਮੰਤਰੀ ਨੂੰ ਖੁਦ ਕਿਉਂ ਨਹੀਂ ਮਿਲਦੇ ਕੈਪਟਨ?

ਚੰਡੀਗੜ੍ਹ: ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੂਬਾ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਉੱਤੇ ਪੰਜਾਬ ਦੀ ਬਾਂਹ ਮਰੋੜਣ ਦੇ ਦੋਸ਼ ਲਗਾਏ ਅਤੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀਆਂ ਕਮੀਆਂ ਅਤੇ ਕਮਜ਼ੋਰੀਆਂ ਕਾਰਨ ਹੀ ਕੇਂਦਰ ਸਰਕਾਰ ਦੀ ਇਸ ਕਦਰ ਹਿੰਮਤ ਵਧੀ ਹੈ।

Bhagwant MannBhagwant Mann

ਭਗਵੰਤ ਮਾਨ ਨੇ ਕਿਹਾ ਕਿ ਖੇਤੀ ਕਾਨੂੰਨਾਂ ਵਿਰੁੱਧ ਸੰਘਰਸ਼ ਕਰ ਰਹੀਆਂ ਕਿਸਾਨ ਜਥੇਬੰਦੀਆਂ ਦਾ ਰੇਲ ਪਟੜੀਆਂ ਖ਼ਾਲੀ ਕਰਨਾ ਸਕਾਰਾਤਮਿਕ ਕਦਮ ਹੈ, ਪਰੰਤੂ ਕੇਂਦਰ ਸਰਕਾਰ ਦੀ ਟਕਰਾਅ ਅਤੇ ਬਦਲਾਖੋਰੀ ਨੀਤੀ ਅਤੇ ਕੈਪਟਨ ਅਮਰਿੰਦਰ ਸਿੰਘ ਦੀਆਂ ਨਲਾਇਕੀਆਂ ਅਤੇ ਕਮਜ਼ੋਰੀਆਂ ਮਸਲੇ ਨੂੰ ਹੋਰ ਗੁੰਝਲਦਾਰ ਬਣਾ ਰਹੀਆਂ ਹਨ।

CM Amrinder SinghCM Amrinder Singh

ਪਾਰਟੀ ਹੈੱਡਕੁਆਟਰ ਤੋਂ ਜਾਰੀ ਬਿਆਨ ਰਾਹੀਂ ਭਗਵੰਤ ਮਾਨ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ 'ਕਮਜ਼ੋਰੀਆਂ ਦੀ ਪੰਡ' ਹਨ। ਕੈਪਟਨ ਦੀਆਂ ਇਨ੍ਹਾਂ ਸਿਆਸੀ ਅਤੇ ਨਿੱਜੀ ਕਮਜ਼ੋਰੀਆਂ ਰਾਹੀਂ ਪ੍ਰਧਾਨ ਮੰਤਰੀ ਸਾਰੇ ਪੰਜਾਬ ਨੂੰ ਸੂਲੀ 'ਤੇ ਚੜ੍ਹਾਉਣ ਲਈ ਤੁਲੇ ਹੋਏ ਪਏ ਹਨ। ਭਗਵੰਤ ਮਾਨ ਨੇ ਕਿਹਾ ਕਿ ਜੇਕਰ ਕੈਪਟਨ ਅਮਰਿੰਦਰ ਸਿੰਘ ਦਮ ਰੱਖਦੇ ਅਤੇ 'ਸ਼ਾਹੀ ਫਾਰਮ ਹਾਊਸ' ਦੀ ਥਾਂ ਦਿੱਲੀ ਬੈਠ ਕੇ ਪ੍ਰਧਾਨ ਮੰਤਰੀ, ਰੇਲ ਮੰਤਰੀ, ਖੇਤੀ ਮੰਤਰੀ ਅਤੇ ਗ੍ਰਹਿ ਮੰਤਰੀ ਨਾਲ ਮੁਲਾਕਾਤ ਕਰਕੇ ਨਾ ਕੇਵਲ ਰੇਲਾਂ- ਮਾਲ ਗੱਡੀਆਂ ਦਾ ਮਸਲਾ ਹੱਲ ਕਰਾਉਂਦੇ ਸਗੋਂ ਕਿਸਾਨਾਂ ਲਈ ਐਮਐਸਪੀ ਉੱਤੇ ਖ਼ਰੀਦ ਦੀ ਗਰੰਟੀ ਲੈਂਦੇ।

CM Amrinder SinghCM Amrinder Singh

ਪਰ ਅਜਿਹਾ ਕਰਨ ਦੀ ਥਾਂ ਕੈਪਟਨ ਨਿੱਤ-ਨਵੀਂ ਡਰਾਮੇਬਾਜ਼ੀ ਨਾਲ ਪੰਜਾਬ ਅਤੇ ਪੰਜਾਬ ਦੇ ਕਿਸਾਨਾਂ ਨੂੰ ਬੇਵਕੂਫ਼ ਬਣਾ ਰਹੇ ਹਨ ਅਤੇ ਮੋਦੀ ਦੀ ਕਠਪੁਤਲੀ ਬਣੇ ਹੋਏ ਹਨ, ਕਿਉਂਕਿ ਪ੍ਰਧਾਨ ਮੰਤਰੀ ਮੋਦੀ ਕੋਲ ਕੈਪਟਨ ਅਮਰਿੰਦਰ ਸਿੰਘ ਦੇ ਭ੍ਰਿਸ਼ਟਾਚਾਰ, ਈਡੀ ਕੇਸ, ਵਿਦੇਸ਼ੀ ਬੈਂਕ ਖਾਤਿਆਂ ਅਤੇ ਮਹਿਮਾਨਾਂ ਵਰਗੀਆਂ ਅਣਗਿਣਤ ਕਮਜ਼ੋਰੀਆਂ ਹਨ।

Bhagwant Mann and PM ModiBhagwant Mann and PM Modi

ਭਗਵੰਤ ਮਾਨ ਨੇ ਕਿਹਾ ਕਿ ਇਹੋ ਕਾਰਨ ਹੈ ਕਿ ਕੈਪਟਨ ਖ਼ੁਦ ਪ੍ਰਧਾਨ ਮੰਤਰੀ ਜਾਂ ਰੇਲ ਮੰਤਰੀ ਨੂੰ ਮਿਲਣ ਦੀ ਥਾਂ ਆਪਣੇ ਸੰਸਦ ਮੈਂਬਰ 'ਪਿਆਦਿਆਂ' ਨੂੰ ਭੇਜ ਕੇ ਖਾਨਾਪੂਰਤੀ ਕਰ ਰਹੇ ਹਨ ਅਤੇ ਮਸਲੇ ਨੂੰ ਲਟਕਾ ਰਹੇ ਹਨ ਤਾਂ ਕਿ ਕਿਸਾਨੀ ਸੰਘਰਸ਼ ਨੂੰ ਕਮਜ਼ੋਰ ਕੀਤਾ ਜਾ ਸਕੇ। ਜਦਕਿ ਕਾਂਗਰਸੀ ਸੰਸਦ ਮੈਂਬਰਾਂ ਦੀਆਂ ਇਸ ਤੋਂ ਪਹਿਲਾਂ ਹੋਈਆਂ ਸਾਰੀਆਂ ਬੈਠਕਾਂ ਪੂਰੀ ਤਰ੍ਹਾਂ ਬੇਸਿੱਟਾ ਰਹੀਆਂ ਹਨ। ਭਗਵੰਤ ਮਾਨ ਨੇ ਕਿਹਾ ਕਿ ਅਜਿਹੇ ਕਮਜ਼ੋਰ ਅਤੇ ਕਠਪੁਤਲੀ ਮੁੱਖ ਮੰਤਰੀ ਵਜੋਂ ਕੈਪਟਨ ਅਮਰਿੰਦਰ ਸਿੰਘ ਪੰਜਾਬ ਅਤੇ ਕਿਸਾਨੀ ਸੰਘਰਸ਼ ਦਾ ਬੇਤਹਾਸ਼ਾ ਨੁਕਸਾਨ ਕਰ ਰਹੇ ਹਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Patiala Kutmaar Viral Video : ਨੌਜਵਾਨਾਂ ਦੀ ਦੇਖੋ ਸੜਕ ਵਿਚਕਾਰ ਸ਼ਰੇਆਮ ਗੁੰਡਾਗਰਦੀ

13 Dec 2025 4:37 PM

CM Mann Vs CM Saini: ਖੇਡ ਮੈਦਾਨ ਬਣੇ ਮੌ.ਤ ਦੀ ਮੰਜ਼ਿਲ, ਖੇਡ ਮੈਦਾਨ ‘ਚੋਂ ਖਿਡਾਰੀਆਂ ਦੀ ਲਾ.ਸ਼ਾਂ ਆਉਣਗੀਆਂ

13 Dec 2025 4:36 PM

ਆਖ਼ਰ ਕਦੋਂ ਮਿਲੇਗੀ MP Amritpal Singh ਨੂੰ Parole ?

13 Dec 2025 7:33 AM

'ਮੈਂ ਕੀ ਬੋਲਣਾ ਕੀ ਨਹੀਂ, ਇਹ ਮੈਂ ਤੈਅ ਕਰਾਗਾਂ...' ਸੰਸਦ 'ਚ ਰਾਹੁਲ ਗਾਂਧੀ ਤੇ ਅਮਿਤ ਸ਼ਾਹ ਵਿਚਾਲੇ ਤਿੱਖੀ ਬਹਿਸ

11 Dec 2025 2:35 PM

ਸੰਸਦ 'ਚ ਗੈਂਗਸਟਰਾਂ 'ਤੇ ਖੁੱਲ੍ਹ ਕੇ ਬੋਲੇ MP ਰਾਜਾ ਵੜਿੰਗ

11 Dec 2025 2:21 PM
Advertisement