ਕੋਰੋਨਾ ਮਰੀਜ਼ਾਂ ਦੀ ਮੌਤ ਦਰ ਘਟਾਉਣ ਲਈ ਹੋਰ ਯਤਨ ਕੀਤੇ ਜਾਣ : ਸੋਨੀ
Published : Nov 7, 2020, 6:31 am IST
Updated : Nov 7, 2020, 6:31 am IST
SHARE ARTICLE
image
image

ਕੋਰੋਨਾ ਮਰੀਜ਼ਾਂ ਦੀ ਮੌਤ ਦਰ ਘਟਾਉਣ ਲਈ ਹੋਰ ਯਤਨ ਕੀਤੇ ਜਾਣ : ਸੋਨੀ

ਖ਼ਾਲੀ ਸਾਮੀਆਂ ਨੂੰ ਭਰਨ ਦੀ ਹਦਾਇਤ


ਚੰਡੀਗੜ੍ਹ, 6 ਨਵੰਬਰ (ਸੁਖਦੀਪ ਸਿੰਘ ਸੋਈ) : ਸੂਬੇ ਦੇ ਡਾਕਟਰੀ ਸਿਖਿਆ ਅਤੇ ਖੋਜ ਬਾਰੇ ਮੰਤਰੀ ਸ਼੍ਰੀ ਉਮ ਪ੍ਰਕਾਸ਼ ਸੋਨੀ ਨੇ ਅੱਜ  ਸੂਬੇ ਦੇ ਸਾਰੇ ਮੈਡੀਕਲ ਕਾਲਜਾਂ ਨੂੰ ਆਦੇਸ਼ ਦਿਤੇ ਹਨ ਕਿ ਉਹ ਕੋਰੋਨਾ ਪੀੜ੍ਹਤ ਮਰੀਜ਼ਾਂ ਦੀ ਮੌਤ ਦਰ ਨੂੰ ਘਟਾਉਣ ਲਈ ਯਤਨਾਂ ਨੂੰ ਤੇਜ਼ ਕਰਨ। ਉਹ ਅੱਜ ਇਥੇ ਮੈਡੀਕਲ ਕਾਲਜਾਂ ਦੀ ਮਹੀਨਾਵਾਰ ਸਮੀਖਿਆ ਮੀਟਿੰਗ ਕਰ ਰਹੇ ਸਨ।
ਸ਼੍ਰੀ ਸੋਨੀ ਨੇ ਕਿਹਾ ਕਿ ਪੰਜਾਬ ਰਾਜ ਵਿਚ ਕੋਰੋਨਾ ਮਰੀਜ਼ਾਂ ਦੀ ਗਿਣਤੀ ਵਿਚ ਦਿਨੋ ਦਿਨ ਗਿਰਾਵਟ ਆ ਰਹੀ ਹੈ ਜਿਸ ਨਾਲ ਕੋਵਿਡ ਮਰੀਜ਼ਾਂ ਲਈ ਸਥਾਪਤ ਹਸਪਤਾਲਾਂ ਵਿਚ ਦਾਖ਼ਲ ਮਰੀਜ਼ਾਂ ਦੀ ਗਿਣਤੀ ਵੀ ਦਿਨੋ-ਦਿਨ ਘੱਟ ਰਹੀ ਹੈ। ਇਸ ਲਈ ਦਾਖ਼ਲ ਮਰੀਜ਼ਾਂ ਨੂੰ ਹੋਰ ਜ਼ਿਆਦਾ ਤਵੱਜੋ ਦਿਤੀ ਜਾਵੇ ਤਾਂ ਜੋ ਮੌਤ ਦਰ ਨੂੰ ਘਟਾਇਆ ਜਾ ਸਕੇ। ਕੋਰੋਨਾ ਵਾਇਰਸ ਦੀ ਸੰਭਾਵੀ ਦੂਜੀ ਲਹਿਰ ਲਈ ਤਿਆਰੀਆਂ ਬਾਰੇ ਚਰਚਾ ਕਰਦਿਆਂ ਸ਼੍ਰੀ ਸੋਨੀ ਨੇ ਸਮੂਹ ਕਾਲਜਾਂ ਦੇ ਅਧਿਕਾਰੀਆਂ ਨਾਲ ਪ੍ਰਬੰਧਾਂ ਬਾਰੇ ਚਰਚਾ ਕੀਤੀ ਅਤੇ ਕਿਹਾ ਕਿ ਸੰਭਾਵੀ ਦੂਜੀ ਲਹਿਰ ਲਈ ਹੁਣ ਤੋਂ ਹੀ ਤਿਆਰੀਆਂ ਕਰ ਲਈਆ ਜਾਣ ਕਿਉਂਕਿ ਦਿੱਲੀ ਵਿਚ ਬੀਤੇ ਕੁਝ ਦਿਨਾਂ ਵਿਚ ਕੋਰੋਨਾ ਪਾਜ਼ੇਟਿਵ ਮਰੀਜ਼ਾਂ ਦੀ ਗਿਣਤੀ ਵਿਚ ਵਾਧਾ ਹੋਇਆ ਹੈ।  ਉਨ੍ਹਾਂ ਸ਼੍ਰੀ ਤਿਵਾੜੀ ਨੂੰ ਐਡਹਾਕ ਉੱਤੇ ਸੁਪਰ ਸਪੈਸਲਿਸਟ ਡਾਕਟਰ ਰੱਖਣ ਲਈ ਵੀ ਕਾਲਜਾਂ ਨੂੰ ਪ੍ਰਵਾਨਗੀ ਦੇਣ ਦੇ ਆਦੇਸ਼ ਦਿਤੇ ਅਤੇ ਰੈਗੂਲਰ ਭਰਤੀ ਪ੍ਰਕਿਰਿਆ ਨੂੰ ਵੀ ਤੇਜ਼ ਕਰਨ ਲਈ ਕਿਹਾ। ਸ਼੍ਰੀ ਸੋਨੀ ਨੇ ਪ੍ਰਮੁੱਖ ਸਕੱਤਰ ਨੂੰ ਕਿਹਾ ਕਿ ਉਹ ਚਾਲੂ ਸਾਲ ਅਤੇ ਅਗਾਮੀ ਵਿੱਤ ਵਰ੍ਹੇ ਲਈ ਫ਼ੰਡ ਦੀ ਜ਼ਰੂਰਤ ਸਬੰਧੀ ਪੜਚੋਲ ਕਰਨ। ਸੋਨੀ ਨੇ ਡਾਇਰੈਕਟਰ ਡਾਕਟਰੀ ਸਿਖਿਆ ਅਤੇ ਖੋਜ ਡਾ. ਅਵਨੀਸ਼ ਕੁਮਾਰ ਨੂੰ ਹਦਾਇਤ ਦਿਤੀ ਕਿ ਉਹ ਵਿਭਾਗ ਵਿਚ ਖ਼ਾਲੀ ਪਈਆਂ ਸਾਰੀਆਂ ਅਸਾਮੀਆਂ ਨੂੰ ਜਲਦ ਭਰਨ ਲਈ ਕਾਰਵਾਈ ਮੁਕੰਮਲ ਕਰ ਕੇ ਬਾਬਾ ਫ਼ਰੀਦ ਯੂਨੀਵਰਸਟੀ ਰਾਹੀਂ ਭਰਤੀ ਪ੍ਰਕਿਰਿਆ ਸ਼ੁਰੂ ਕਰਵਾਉਣ ਅਤੇ ਨਾਲ ਹੀ ਵਿਭਾਗ ਵਿਚ ਜਿੰਨੀਆਂ ਵੀ ਪਦ-ਉਨਤੀ ਵਾਲੀਆਂ ਅਸਾਮੀਆਂ ਖ਼ਾਲੀ ਪਈਆਂ ਹਨ ਉਨ੍ਹਾਂ ਨੂੰ ਵੀ ਪਦ-ਉਨਤੀਆਂ ਰਾਹੀਂ ਜਲਦ ਭਰਨਾ ਯਕੀਨੀ ਬਣਾਉਣ।

SHARE ARTICLE

ਏਜੰਸੀ

Advertisement

Top Athlete Karan Brar Allegedly Stripped and Beaten: ਸੁਣੋ ਕੀ ਕਹਿ ਰਹੇ ਵਕੀਲ Ghuman Brothers ਅਤੇ ਪੀੜਤ

21 Jan 2026 3:24 PM

ਨਸ਼ੇ ਦਾ ਦੈਂਤ ਖਾ ਗਿਆ ਪਰਿਵਾਰ ਦੇ 7 ਜੀਆਂ ਨੂੰ, ਤਸਵੀਰਾਂ ਦੇਖ ਕੇ ਹੰਝੂ ਵਹਾਅ ਰਹੀ ਬਜ਼ੁਰਗ ਮਾਤਾ

18 Jan 2026 2:54 PM

Punjabi Youth Dies in New Zealand:ਮੈਨੂੰ ਕਹਿੰਦਾ ਸੀ ਮੈਂ 1-2 ਸਾਲ ਲਗਾਉਣੇ ਨੇ ਵਿਦੇਸ਼, ਫ਼ਿਰ ਤੁਹਾਡੇ ਕੋਲ਼ ਰਹਾਂਗਾ

18 Jan 2026 2:53 PM

Gurdaspur Accident : ਟਰੱਕ ਨਾਲ ਟਕਰਾਈ ਸਕੂਲ ਵੈਨ, ਮੌਕੇ 'ਤੇ ਮਚਿਆ ਹੜਕੰਪ

17 Jan 2026 3:07 PM

ਫਗਵਾੜਾ ਦੀ ਫਰੈਂਡਜ਼ ਕਲੋਨੀ 'ਚ ਘਰ 'ਤੇ ਕੀਤਾ ਹਮਲਾ

17 Jan 2026 3:04 PM
Advertisement