ਝੋਨੇ ਦੀ ਖ਼ਰੀਦ ਲਈ ਹੁਣ ਤਕ 26743.93 ਕਰੋੜ ਰੁਪਏ ਦੀ ਅਦਾਇਗੀ ਕੀਤੀ
Published : Nov 7, 2020, 12:34 am IST
Updated : Nov 7, 2020, 12:34 am IST
SHARE ARTICLE
image
image

ਝੋਨੇ ਦੀ ਖ਼ਰੀਦ ਲਈ ਹੁਣ ਤਕ 26743.93 ਕਰੋੜ ਰੁਪਏ ਦੀ ਅਦਾਇਗੀ ਕੀਤੀ

ਚੰਡੀਗੜ੍ਹ, 6 ਨਵੰਬਰ (ਸਪੋਕਸਮੈਨ ਸਮਾਚਾਰ ਸੇਵਾ) : ਝੋਨੇ ਦੀ ਖ਼ਰੀਦ ਲਈ ਹੁਣ ਤਕ 26,743,93 ਕਰੋੜ ਰੁਪਏ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ। ਇਹ ਜਾਣਕਾਰੀ ਖ਼ੁਰਾਕ ਤੇ ਸਿਵਲ ਸਪਲਾਈ ਵਿਭਾਗ ਦੀ ਡਾਇਰੈਕਟਰ ਸ਼੍ਰੀਮਤੀ ਅਨਿੰਨਦਿਤਾ ਮਿੱਤਰਾ ਨੇ ਦਿਤੀ। ਉਹ ਜ਼ਿਲ੍ਹਾ ਜਲੰਧਰ ਵਿਖੇ ਝੋਨੇ ਦੇ ਖ਼ਰੀਦ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਅੱਜ ਪ੍ਰਤਾਪਪੁਰਾ ਪੂਰਬੀ ਮੰਡੀ ਵਿਖੇ ਪੁੱਜੇ ਸਨ।
ਇਥੇ ਗੱਲਬਾਤ ਕਰਦਿਆਂ ਸ਼੍ਰੀਮਤੀ ਮਿੱਤਰਾ ਨੇ ਦਸਿਆ ਕਿ 5 ਨਵੰਬਰ, 2020 ਤਕ ਪੰਜਾਬ ਦੇ ਖ਼ਰੀਦ ਕੇਂਦਰਾਂ ਤੋਂ ਕੁੱਲ 167,54,963 ਮੀਟ੍ਰਿਕ ਟਨ ਝੋਨੇ ਦੀ ਖ਼ਰੀਦ ਕੀਤੀ ਜਾ ਚੁੱਕੀ ਹੈ, ਜਿਸ ਵਿਚੋਂ 15,38,6,722 ਮੀਟ੍ਰਿਕ ਟਨ ਦੀ ਸਫ਼ਲਤਾਪੂਰਵਕ ਲਿਫ਼ਟਿੰਗ ਕੀਤੀ ਜਾ ਚੁੱਕੀ ਹੈ।
ਉਨ੍ਹਾਂ ਦਸਿਆ ਕਿ ਸਰਕਾਰੀ ਏਜੰਸੀਆਂ ਨੇ 16,69,7,286 ਮੀਟ੍ਰਿਕ ਟਨ ਝੋਨੇ ਦੀ ਖ਼ਰੀਦ ਸਰਕਾਰੀ ਏਜੰਸੀਆਂ ਵਲੋਂ ਕੀਤੀ ਗਈ ਹੈ ਜਦਕਿ 57677 ਮੀਟ੍ਰਿਕ ਟਨ ਝੋਨੇ ਦੀ ਖ਼ਰੀਦ ਮਿੱਲ ਮਾਲਕਾਂ ਵਲੋਂ ਕੀਤੀ ਗਈ ਹੈ। ਉਨ੍ਹਾਂ ਅੱਗੇ ਦਸਿਆ ਕਿ 5 ਨਵੰਬਰ 2020 ਤਕ ਮਾਰਕਫੈਡ ਵਲੋਂ 43,17,216 ਮੀਟ੍ਰਿਕ ਟਨ ਝੋਨਾ, ਪਨਸਪ ਵਲੋਂ 35,19,946 ਮੀਟ੍ਰਿਕ ਟਨ, ਪੀਐਸਡਬਲਯੂਸੀ ਵਲੋਂ 17,86,493 ਮੀਟ੍ਰਿਕ ਟਨ, ਪਨਗ੍ਰੇਨ ਵਲੋਂ 18,67,950 ਮੀਟ੍ਰਿਕ ਟਨ, ਐਫਸੀਆਈ ਵਲੋਂ 35,19,946 ਮੀਟ੍ਰਿਕ ਟਨ ਅਤੇ ਮਿੱਲਰਾਂ ਵਲੋਂ 57,677 ਮੀਟਰਕ ਟਨ ਝੋਨੇ ਦੀ ਖ਼ਰੀਦ ਕੀਤੀ ਗਈ ਹੈ।
ਉਨ੍ਹਾਂ ਜਲੰਧਰ ਜ਼ਿਲ੍ਹੇ ਦੀਆਂ ਮੰਡੀਆਂ ਵਿਚ ਕੀਤੀ ਗਈ ਝੋਨੇ ਦੀ ਖ਼ਰੀਦ ਬਾਰੇ ਜਾਣਕਾਰੀ ਦਿੰਦਿਆਂ ਦਸਿਆ ਕਿ ਜ਼ਿਲ੍ਹੇ ਦੀਆਂ ਮੰਡੀਆਂ ਵਿਚ ਵਿਕਣ ਲਈ 5 ਨਵੰਬਰ ਤਕ ਪੁੱਜੇ 1051583 ਮੀਟ੍ਰਿਕ ਟਨ ਝੋਨੇ ਵਿਚੋਂ ਵੱਖ-ਵੱਖ ਖ਼ਰੀਦ ਏਜੰਸੀਆਂ ਵਲੋਂ 1051546 ਮੀਟ੍ਰਿਕ ਟਨ ਝੋਨੇ ਦੀ ਖ਼ਰੀਦ ਕੀਤੀ ਗਈ ਹੈ ਅਤੇ ਖ਼ਰੀਦ ਕੀਤੀ ਫ਼ਸਲ ਵਿਚੋਂ 1011998  ਮੀਟ੍ਰਿਕ ਟਨ ਦੀ ਲਿਫਟਿੰਗ ਹੋ ਚੁੱਕੀ ਹੈ।

SHARE ARTICLE

ਏਜੰਸੀ

Advertisement

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM

PM ਮੋਦੀ ਦੀ ਪੰਜਾਬ ਫੇਰੀ 'ਤੇ ਬਝੀਆਂ ਆਸਾਂ, ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ

01 Feb 2026 3:19 PM
Advertisement