ਨਗਰ ਸੁਧਾਰ ਟਰੱਸਟ ਦੇ ਅਲਾਟੀਆਂ ਤੋਂ ਵਸੂਲੀ ਜਾਣ ਵਾਲੀ ਰਾਸ਼ੀ 'ਤੇ ਵਿਆਜ ਦਰ 50% ਘਟਾਉਣ ਦੀ ਪ੍ਰਵਾਨਗੀ
Published : Nov 7, 2021, 5:35 pm IST
Updated : Nov 7, 2021, 5:35 pm IST
SHARE ARTICLE
Punjab Cabinet
Punjab Cabinet

ਫੈਸਲੇ ਨਾਲ 40,000 ਪਰਿਵਾਰਾਂ ਨੂੰ ਹੋਵੇਗਾ ਲਾਭ

 

ਚੰਡੀਗੜ੍ਹ - ਸੂਬਾ ਭਰ ਵਿਚ ਲੋਕਾਂ ਨੂੰ ਵੱਡੀ ਰਾਹਤ ਦਿੰਦੇ ਹੋਏ ਮੰਤਰੀ ਮੰਡਲ ਨੇ ਇੰਪਰੂਵਮੈਂਟ ਟਰੱਸਟਾਂ ਦੇ ਅਲਾਟੀਆਂ ਤੋਂ ਵਸੂਲੀ ਜਾਣ ਵਾਲੀ ਵਾਧੇ ਦੀ ਰਕਮ ਉਤੇ ਵਸੂਲ ਕੀਤੀ ਜਾਣ ਵਿਆਜ ਦੀ ਦਰ 15 ਫੀਸਦੀ ਪ੍ਰਤੀ ਸਾਲਾਨਾ (ਸਧਾਰਨ ਵਿਆਜ) ਤੋਂ ਘਟਾ ਕੇ 7.5 ਪ੍ਰਤੀ ਸਾਲਾਨਾ (ਸਧਾਰਨ ਵਿਆਜ) ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ। ਇਹ ਫੈਸਲਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਪ੍ਰਧਾਨਗੀ ਹੇਠ ਇੱਥੇ ਪੰਜਾਬ ਭਵਨ ਵਿਖੇ ਹੋਈ ਮੰਤਰੀ ਮੰਡਲ ਦੀ ਮੀਟਿੰਗ ਦੌਰਾਨ ਲਿਆ ਗਿਆ।

ਮੁੱਖ ਮੰਤਰੀ ਦਫ਼ਤਰ ਦੇ ਇਕ ਬੁਲਾਰੇ ਮੁਤਾਬਕ ਇਸ ਫੈਸਲੇ ਨਾਲ ਨਗਰ ਸੁਧਾਰ ਟਰੱਸਟ ਦੀਆਂ ਵੱਖ-ਵੱਖ ਸਕੀਮਾਂ ਅਧੀਨ ਗਪਗ 40,000 ਪਰਿਵਾਰਾਂ ਨੂੰ ਫਾਇਦਾ ਹੋਵੇਗਾ। ਇਹ ਕਦਮ ਵੱਖ-ਵੱਖ ਇੰਪਰੂਵਮੈਂਟ ਟਰੱਸਟਾਂ ਪਾਸੋਂ ਵਾਰ-ਵਾਰ ਪ੍ਰਾਪਤ ਹੋਈਆਂ ਅਪੀਲਾਂ ਉਤੇ ਚੁੱਕਿਆ ਗਿਆ ਹੈ ਜਿਨ੍ਹਾਂ ਨੇ ਬੇਨਤੀ ਕੀਤੀ ਸੀ ਕਿ ਅਲਾਟੀਆਂ ਪਾਸੋਂ ਵਸੂਲ ਕੀਤੀ ਜਾਣ ਵਾਲੀ ਵੱਧ ਰਕਮ ਉਤੇ ਵਿਆਜ ਦਰ ਜਾਂ ਤਾਂ ਮੁਆਫ਼ ਕਰ ਦਿਤੀ ਜਾਵੇ ਜਾਂ ਘਟਾ ਦਿੱਤੀ ਜਾਵੇ।

Punjab Bhawan Punjab Bhawan

ਵਿਧਾਨ ਸਭਾ ਦੇ ਇਜਲਾਸ 11 ਨਵੰਬਰ ਨੂੰ ਇਕ ਦਿਨ ਲਈ ਹੋਰ ਹੋਵੇਗਾ  

ਅਨੇਕਾਂ ਵਿਧਾਨਕ ਕਾਰਜਾਂ/ਕਰਤੱਵਾਂ ਦੇ ਮੱਦੇਨਜ਼ਰ ਮੰਤਰੀ ਮੰਡਲ ਨੇ 15ਵੀਂ ਪੰਜਾਬ ਵਿਧਾਨ ਸਭਾ ਦਾ 16ਵਾਂ ਇਜਲਾਸ ਇਕ ਦਿਨ ਹੋਰ ਵਧਾ ਕੇ 11 ਨਵੰਬਰ (ਵੀਰਵਾਰ) ਨੂੰ ਵੀ ਕਰਵਾਉਣ ਦਾ ਫੈਸਲਾ ਕੀਤਾ ਹੈ। ਇਸ ਤੋਂ ਪਹਿਲਾਂ ਇਹ ਇਜਲਾਸ ਇਕ ਦਿਨ 8 ਨਵੰਬਰ, 2021 (ਸੋਮਵਾਰ) ਨੂੰ ਹੋਵੇਗਾ। ਇਸ ਨਾਲ ਹੁਣ ਵਿਧਾਨ ਸਭਾ ਦਾ ਸੈਸ਼ਨ ਹੁਣ 8 ਨਵੰਬਰ ਅਤੇ 11 ਨਵੰਬਰ ਨੂੰ ਦੋ ਦਿਨ ਦਿਨ ਲਈ ਹੋਵੇਗਾ।

ਪੰਜਾਬ ਟਿਸ਼ੂ ਕਲਚਰ ਬੇਸਡ ਸੀਡ ਪੋਟੈਟੋ ਰੂਲਜ਼-2021 ਨੂੰ ਮਨਜ਼ੂਰੀ

ਮੰਤਰੀ ਮੰਡਲ ਨੇ ‘ਦਾ ਪੰਜਾਬ ਟਿਸ਼ੂ ਕਲਚਰ ਬੇਸਡ ਸੀਡਰ ਪੋਟੈਟੋ ਰੂਲਜ਼-2021’ ਨੂੰ ਮਨਜ਼ੂਰੀ ਦੇ ਦਿੱਤੀ ਹੈ ਜਿਸ ਨਾਲ ਪੰਜਾਬ ਨੂੰ ਆਲੂ ਬੀਜ ਕੇਂਦਰ ਵਜੋਂ ਵਿਕਸਤ ਕੀਤਾ ਜਾਵੇਗਾ ਅਤੇ ਇਹ ਕਦਮ ਇਕ ਲੱਖ ਹੈਕਟੇਅਰ ਰਕਬੇ ਤੋਂ ਆਲੂਆਂ ਦੀ 4 ਲੱਖ ਮੀਟਰਕ ਟਨ ਪੈਦਾਵਾਰ ਵਧਾਉਣ ਲਈ ਸੂਬਾ ਸਰਕਾਰ ਦੇ ਖੇਤੀ ਵੰਨ-ਸੁਵੰਨਤਾ ਦੇ ਟੀਚੇ ਨੂੰ ਪ੍ਰਾਪਤ ਕਰਨ ਵਿਚ ਵੀ ਸਹਾਈ ਹੋਵੇਗਾ।

Charanjit Singh ChanniCharanjit Singh Channi

ਇਸ ਫੈਸਲੇ ਨਾਲ ਪੰਜਾਬ, ਟਿਸ਼ੂ ਕਲਚਰ ਅਧਾਰਿਤ ਪ੍ਰਮਾਣੀਕਰਨ ਦੀ ਸਹੂਲਤ ਵਾਲਾ ਮੁਲਕ ਦਾ ਪਹਿਲਾ ਸੂਬਾ ਬਣ ਜਾਵੇਗਾ ਜਿਸ ਨਾਲ ਜਲੰਧਰ-ਕਪੂਰਥਲਾ ਆਲੂਆਂ ਦੀ ਬਰਾਮਦ ਧੁਰੇ ਵਜੋਂ ਵਿਕਸਤ ਹੋਵੇਗਾ। ਇਸੇ ਦੌਰਾਨ ਮੰਤਰੀ ਮੰਡਲ ਨੇ ‘ਪੰਜਾਬ ਫਲ ਨਰਸਰੀ ਐਕਟ-2021’ ਵਿਚ ਸੋਧ ਕਰਕੇ ‘ਪੰਜਾਬ ਬਾਗਬਾਨੀ ਨਰਸਰੀ ਬਿੱਲ-2021’ ਵਿਧਾਨ ਸਭਾ ਦੇ ਇਜਲਾਸ ਵਿਚ ਲਿਆਉਣ ਦੀ ਪ੍ਰਵਾਨਗੀ ਦੇ ਦਿੱਤੀ ਹੈ।

ਵਧੀ ਹੋਈ ਪੈਨਸ਼ਨ ਚੈੱਕਾਂ ਰਾਹੀਂ ਅਦਾ ਕਰਨ ਦੀ ਕਾਰਜ-ਬਾਅਦ ਪ੍ਰਵਾਨਗੀ

ਮੰਤਰੀ ਮੰਡਲ ਨੇ ਜੁਲਾਈ, 2021 ਮਹੀਨੇ ਦੀ ਬੁਢਾਪਾ ਪੈਨਸ਼ਨ ਅਤੇ ਹੋਰ ਵਿੱਤੀ ਸਕੀਮਾਂ ਦੇ ਤਹਿਤ ਵਧੀ ਹੋਈ ਪੈਨਸ਼ਨ ਦੀ ਅਦਾਇਗੀ ਦੀ ਕਾਰਜ-ਬਾਅਦ ਪ੍ਰਵਾਨਗੀ ਦੇ ਦਿੱਤੀ ਹੈ ਅਤੇ ਇਸ ਵਿਚ ਇਕ ਵਾਰ ਲਈ ਢਿੱਲ ਦਿੱਤੀ ਗਈ ਹੈ ਅਤੇ ਉਸ ਤੋਂ ਬਾਅਦ ਪੈਨਸ਼ਨ ਦੀ ਵੰਡ ਪਹਿਲਾ ਵਾਂਗ ਬੈਂਕ ਖਾਤਿਆਂ ਵਿਚ ਸਿੱਧੀ ਅਦਾਇਗੀ ਹੋਵੇਗੀ। ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਨੇ ਇਕ ਜੁਲਾਈ, 2021 ਤੋਂ ਬੁਢਾਪਾ ਅਤੇ ਹੋਰ ਵਿੱਤੀ ਸਹਾਇਤਾ ਅਧੀਨ ਪੈਨਸ਼ਨ ਰਾਸ਼ੀ 750 ਰੁਪਏ ਤੋਂ ਵਧਾ ਕੇ 1500 ਰੁਪਏ ਪ੍ਰਤੀ ਮਹੀਨਾ ਕਰ ਦਿੱਤੀ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

NEWS BULLETIN | ਪਾਤਰ ਸਾਬ੍ਹ ਲਈ CM ਮਾਨ ਦੀ ਭਿੱਜੀ ਅੱਖ, ਆ ਗਿਆ CBSE 12ਵੀਂ ਦਾ ਰਿਜ਼ਲਟ

15 May 2024 12:04 PM

ਇਸ ਵਾਰ ਕੌਣ ਕਰੇਗਾ ਸ੍ਰੀ ਅਨੰਦਪੁਰ ਸਾਹਿਬ ਦਾ ਸਿਆਸੀ ਕਿਲ੍ਹਾ ਫ਼ਤਿਹ? ਕੰਗ, ਸਿੰਗਲਾ, ਚੰਦੂਮਾਜਰਾ, ਸ਼ਰਮਾ, ਗੜ੍ਹੀ ਜਾਂ..

15 May 2024 11:10 AM

ਚਿੱਟੇ ਨੂੰ ਲੈ ਕੇ Akali ਅਤੇ AAP ਵਾਲੇ ਹੋ ਗਏ ਹੱਥੋਪਾਈ, ਪੱਤਰਕਾਰ ਨੇ ਮਸ੍ਹਾਂ ਖਿੱਚ -ਖਿੱਚ ਕੀਤੇ ਪਾਸੇ- Sidhi Gall

15 May 2024 10:37 AM

LIVE BULLETIN | ਚੰਨੀ ਦੇ ਮਖ਼ੌਲ ਨੂੰ ਲੈ ਕੇ ਕੀ ਬੋਲ ਪਈ 'ਬੀਬੀ' ? STF ਨੇ ਫੜ੍ਹ ਲਏ ਲਾਰੈਂਸ ਗੈਂਗ ਦੇ 5 ਸ਼ੂਟਰ

14 May 2024 4:37 PM

ਯਾਰ Karamjit Anmol ਲਈ ਪ੍ਰਚਾਰ ਕਰਨ ਪਹੁੰਚੇ Gippy Grewal ਤੇ Binnu Dhillon Road Show 'ਚ ਲਾਏ ਨਾਅਰੇ...

14 May 2024 4:25 PM
Advertisement