ਪੰਜਾਬ ਸਰਕਾਰ ਨੂੰ ਝਟਕਾ, 4 ਨਿੱਜੀ ਬਿਜਲੀ ਖਰੀਦ ਸਮਝੌਤੇ ਰੱਦ ਕਰਨ 'ਤੇ ਲੱਗੀ ਰੋਕ
Published : Nov 7, 2021, 12:52 pm IST
Updated : Nov 7, 2021, 12:52 pm IST
SHARE ARTICLE
Charanjeet Channi
Charanjeet Channi

ਕੀ ਕੱਲ੍ਹ ਦੇ ਸੈਸ਼ਨ 'ਚ ਹੋਵੇਗੀ ਬਿਜਲੀ ਸਮਝੌਤਿਆਂ 'ਤੇ ਚਰਚਾ?

 

ਚੰਡੀਗੜ੍ਹ - ਬਿਜਲੀ ਸਮਝੌਤਿਆਂ 'ਤੇ ਪੰਜਾਬ ਸਰਕਾਰ ਨੂੰ ਵੱਡਾ ਝਟਕਾ ਲੱਗਾ ਹੈ। ਦਰਅਸਲ ਚਾਰ ਨਿੱਜੀ ਬਿਜਲੀ ਸਮਝੌਤੇ ਰੱਦ ਕਰਨ 'ਤੇ ਸਟੇਅ ਲੱਗ ਗਿਆ ਹੈ। ਬਿਜਲੀ ਟ੍ਰਿਬਿਊਨਲ ਨੇ ਸਰਕਾਰ ਦੇ ਫੈਸਲੇ ਉੱਤੇ ਰੋਕ ਲਗਾ ਦਿੱਤੀ ਹੈ।  ਜ਼ਿਕਰਯੋਗ ਹੈ ਕਿ ਸਰਕਾਰ ਨੇ ਨਿੱਜੀ ਕੰਪਨੀਆਂ ਦੀ ਕਾਰਗੁਜ਼ਾਰੀ ਉੱਤੇ ਸਵਾਲ ਚੁੱਕ ਕੇ ਬਿਜਲੀ ਸਮਝੌਤੇ ਰੱਦ ਕਰਨ ਦੀ ਤਿਆਰੀ ਕਰ ਲਈ ਸੀ।

ElectricityElectricity

ਕੁਝ ਕੰਪਨੀਆਂ ਨਾਲ ਸਮਝੌਤੇ ਰੱਦ ਵੀ ਕਰ ਦਿੱਤੇ ਗਏ ਸਨ। ਜਿਸ ਤੋਂ ਬਾਅਦ ਕੰਪਨੀਆਂ ਨੇ ਟ੍ਰਿਬਿਊਨਲ ਕੋਲ ਪਹੁੰਚ ਕੀਤੀ ਸੀ। ਹੁਣ ਬਿਜਲੀ ਟ੍ਰਿਬਿਊਨਲ ਨੇ ਸਰਕਾਰ ਦੇ ਫੈਸਲੇ ਉੱਤੇ ਰੋਕ ਲਗਾ ਦਿੱਤੀ ਹੈ। ਇਸ ਦੇ ਨਾਲ ਹੀ ਦੱਸ ਦਈਏ ਕਿ ਬਿਜਲੀ ਸਮਝੌਤਿਆਂ ਨੂੰ ਲੈ ਕੇ ਮਨੀਸ਼ ਚਿਵਾੜੀ ਨੇ ਵੀ ਟਵੀਟ ਕੀਤਾ ਹੈ। ਉਹਨਾਂ ਨੇ ਅਪਣੇ ਟਵੀਟ ਵਿਚ ਲਿਖਿਆ ਕਿ 'ਮੈਂ ਵੀ ਇਹ ਸਮਝਣਾ ਚਾਹੁੰਦਾ ਹਾਂ ਕਿ ਬਿਜਲੀ ਸਮਝੌਤਿਆਂ ਨੂੰ ਰੱਦ ਕਰਨ ਦਾ ਮੁੱਦਾ ਕੱਲ੍ਹ ਦੇ ਵਿਧਾਨ ਸਭਾ ਸੈਸ਼ਨ ਦੇ ਏਜੰਡੇ ਦਾ ਹਿੱਸਾ ਹੈ। ਕੀ ਅਜਿਹਾ ਮਾਮਲਾ ਜੋ ਜੁਡੀਸ਼ੀਅਲ ਟ੍ਰਿਬਿਊਨਲ ਵਿਚ ਚੱਲ ਰਿਹਾ ਹੈ, ਉਸ ਨੂੰ ਵਿਧਾਨ ਸਭਾ ਵਿਚ ਚਰਚਾ ਲਈ ਲਿਆਂਦਾ ਜਾ ਸਕਦਾ ਹੈ?ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇਪੀ ਸਿੰਘ ਨੂੰ ਇਸ ਪਾਸੇ ਧਿਆਨ ਦੇਣਾ ਹੋਵੇਗਾ'

SHARE ARTICLE

ਏਜੰਸੀ

Advertisement

ਹਰੀਆਂ ਭਰੀਆਂ ਫਸਲਾਂ ਵਿੱਚ ਬਣ ਰਹੀ ਕਲੋਨੀ, ਧੜਾ ਧੜ ਹੋ ਰਹੀ ਹੈ ਮਕਾਨਾਂ ਦੀ ਉਸਾਰੀ

14 Feb 2026 2:05 PM

ਲਾਰੈਂਸ ਗੈਂਗ ਨੇ ਧੁਰੰਦਰ ਵਾਲੇ ਰਣਵੀਰ ਸਿੰਘ ਨੂੰ ਦਿੱਤੀ ਧਮਕੀ, ਸਲਮਾਨ ਖ਼ਾਨ ਤੋਂ ਬਾਅਦ ਹੋਰ ਕਈ ਅਦਾਕਾਰ ਗੈਂਗਸਟਰਾਂ ਦੇ ਨਿਸ਼ਾਨੇ 'ਤੇ

13 Feb 2026 1:42 PM

ਹਾਈਡ੍ਰੌਲਿਕ ਜੈੱਕਾਂ ਨਾਲ ਕੋਠੀ ਸ਼ਿਫਟ ਹੋਵੇਗੀ 250 ਫੁੱਟ ਦੂਰ, ਭਾਰਤ ਮਾਲਾ ਹਾਈਵੇਅ ਪ੍ਰਾਜੈਕਟ ਰੂਟ ਵਿਚਾਲੇ ਆਈ ਸੀ ਕੋਠੀ

12 Feb 2026 2:59 PM

'ਮੋਹਾਲੀ ਦੇ ਕਈ ਸਕੂਲਾਂ ਨੂੰ ਧਮਕੀ ਦਿੱਤੀ ਗਈ, ਸਕੂਲ ਕਰਵਾਏ ਗਏ ਖ਼ਾਲੀ',

11 Feb 2026 3:13 PM

ਰੋਂਦੇ ਹੋਏ ਛੋਟੇ ਸਿੱਧੂ ਨਾਲ ਧਰਨੇ 'ਤੇ ਬੈਠੇ ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ

11 Feb 2026 3:11 PM
Advertisement