
ਹੁਣ ਬਿਕਰਮਜੀਤ ਸਿੰਘ ਨੂੰ SP ਟੈਕਨੀਕਲ ਸਪੋਰਟਸ ਸਰਵਿਸ ਪੰਜਾਬ ਲਾਇਆ ਹੈ।
ਚੰਡੀਗੜ੍ਹ : ਪੰਜਾਬ ਸਰਕਾਰ ਨੇ ਬਹਿਬਲ ਕਲਾਂ ਗੋਲੀਕਾਂਡ ਦੇ ਮੁਲਜ਼ਮ SP ਬਿਕਰਮਜੀਤ ਸਿੰਘ ਨੂੰ ਮੁੜ ਬਹਾਲ ਕਰ ਦਿਤਾ ਹੈ। ਪੰਜਾਬ ਸਰਕਾਰ ਵਲੋਂ ਕੀਤੀਆਂ ਗਈਆਂ ਪੁਲਿਸ ਅਫ਼ਸਰਾਂ ਦੀਆਂ ਬਦਲੀਆਂ ’ਚ ਉਨ੍ਹਾਂ ਦਾ ਨਾਂ 31ਵੇਂ ਸਥਾਨ 'ਤੇ ਹੈ ਅਤੇ ਹੁਣ ਬਿਕਰਮਜੀਤ ਸਿੰਘ ਨੂੰ SP ਟੈਕਨੀਕਲ ਸਪੋਰਟਸ ਸਰਵਿਸ ਪੰਜਾਬ ਲਾਇਆ ਹੈ।
ਦੱਸਣਯੋਗ ਹੈ ਕਿ ਬਿਕਰਮਜੀਤ ਸਿੰਘ ਦਾ ਨਾਂ ਬਹਿਬਲ ਕਲਾਂ ਗੋਲੀਕਾਂਡ 'ਚ ਆਉਣ ਤੋਂ ਬਾਅਦ ਉਨ੍ਹਾਂ ਨੂੰ ਮੁਅੱਤਲ ਕਰ ਦਿਤਾ ਗਿਆ ਸੀ। ਦੱਸ ਦੇਈਏ ਕਿ ਐਸਪੀ ਬਿਕਰਮਜੀਤ ਸਿੰਘ ਨੇ ਆਪਣੀ ਬਹਾਲੀ ਲਈ ਹਾਈ ਕੋਰਟ ਦਾ ਦਰਵਾਜ਼ਾ ਖੜਕਾਇਆ ਸੀ। ਹਾਲਾਂਕਿ ਇਹ ਮਾਮਲਾ ਅਜੇ ਹਾਈ ਕੋਰਟ ਵਿਚ ਵਿਚਾਰ ਅਧੀਨ ਹੈ।