
ਅਧਿਕਾਰੀਆਂ ਨੇ ਦੱਸਿਆ ਕਿ ਅੱਗ ਲੱਗਣ ਦੇ ਕਾਰਨਾਂ ਦਾ ਫੌਰੀ ਤੌਰ 'ਤੇ ਪਤਾ ਨਹੀਂ ਲੱਗ ਸਕਿਆ ਹੈ
ਅੰਮ੍ਰਿਤਸਰ : ਸ਼ਹਿਰ ਦੇ ਮੋਹਕਮਪੁਰਾ ਇਲਾਕੇ 'ਚ ਉਸ ਸਮੇਂ ਹਫੜਾ-ਦਫੜੀ ਮਚ ਗਈ ਜਦੋਂ ਝੁੱਗੀਆਂ 'ਚ ਅਚਾਨਕ ਅੱਗ ਲੱਗ ਗਈ। ਝੌਪੜੀਆਂ ਦੇ ਨੇੜੇ ਪਏ ਕਬਾੜ ਦੀ ਵੱਡੀ ਮਾਤਰਾ ਹੋਣ ਕਾਰਨ ਅੱਗ ਤੇਜ਼ੀ ਨਾਲ ਫੈਲ ਗਈ।ਹਾਲਾਂਕਿ ਕੋਈ ਜਾਨੀ ਨੁਕਸਾਨ ਨਹੀਂ ਹੋਇਆ ਪਰ ਗ਼ਰੀਬਾਂ ਦੀਆਂ ਝੁੱਗੀਆਂ ਸੜ ਕੇ ਸੁਆਹ ਹੋ ਗਈਆਂ ਸਨ।
ਇਹ ਵੀ ਪੜ੍ਹੋ : ਪਾਕਿਸਤਾਨੀ ਜਲ ਸੈਨਾ ਨੇ ਭਾਰਤੀ ਕਿਸ਼ਤੀ 'ਤੇ ਚਲਾਈਆਂ ਗੋਲੀਆਂ,ਇਕ ਮਛੇਰੇ ਦੀ ਮੌਤ
ਪੁਲਿਸ ਨੇ ਦਾਅਵਾ ਕੀਤਾ ਹੈ ਕਿ ਅੱਗ ਲੱਗਣ ਦਾ ਕਾਰਨ ਪਟਾਕਿਆਂ ਦਾ ਚਲਣਾ ਹੋ ਸਕਦਾ ਹੈ। ਮੌਕੇ 'ਤੇ ਮੌਜੂਦ ਲੋਕਾਂ ਨੇ ਦੱਸਿਆ ਕਿ ਜਦੋਂ ਤੱਕ ਫ਼ਾਇਰ ਬ੍ਰਿਗੇਡ ਦੀ ਟੀਮ 2 ਘੰਟੇ ਬਾਅਦ ਮੌਕੇ 'ਤੇ ਪਹੁੰਚੀ, ਉਦੋਂ ਤੱਕ ਕਾਫੀ ਨੁਕਸਾਨ ਹੋ ਚੁੱਕਾ ਸੀ। ਫ਼ਾਇਰ ਅਧਿਕਾਰੀਆਂ ਨੇ ਦੱਸਿਆ ਕਿ ਅੱਗ ਲੱਗਣ ਦੇ ਕਾਰਨਾਂ ਦਾ ਫੌਰੀ ਤੌਰ 'ਤੇ ਪਤਾ ਨਹੀਂ ਲੱਗ ਸਕਿਆ ਹੈ ਪਰ ਅੱਗ ਲੱਗਣ 'ਚ ਦੇਰੀ ਸੜਕ ਦੀ ਘਾਟ ਕਾਰਨ ਹੋਈ, ਜਿਸ ਕਾਰਨ ਝੁੱਗੀਆਂ ਸੜ ਕੇ ਸੁਆਹ ਹੋ ਗਈਆਂ ਪਰ ਕੋਈ ਜਾਨੀ ਨੁਕਸਾਨ ਨਹੀਂ ਹੋਇਆ।