
ਬਿਜਲੀ ਸਮਝੌਤਿਆਂ ਲਈ ਵਾਈਟ ਪੇਪਰ ਲਿਆਉਣ ਨੂੰ ਮਿਲ ਸਕਦੀ ਹਰੀ ਝੰਡੀ
ਚੰਡੀਗੜ੍ਹ : ਪੰਜਾਬ ਮੰਤਰੀ ਮੰਡਲ ਦੀ ਅਹਿਮ ਮੀਟਿੰਗ ਅੱਜ ਹੋਵੇਗੀ। ਇਸ ‘ਚ ਪੈਟਰੋਲ ਅਤੇ ਡੀਜ਼ਲ ‘ਤੇ ਵੈਟ ਘੱਟ ਕਰਨ ‘ਤੇ ਮੋਹਰ ਲੱਗ ਸਕਦੀ ਹੈ। ਵੈਟ ਘੱਟ ਹੋਣ ਤੋਂ ਬਾਅਦ ਪੰਜਾਬ ‘ਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵੀ ਘੱਟ ਹੋ ਜਾਣਗੀਆਂ।
Punjab Cabinet meeting
ਕੇਂਦਰ ਸਰਕਾਰ ਵੱਲੋਂ ਐਕਸਾਈਜ਼ ਘਟਾਉਣ ਅਤੇ ਗੁਆਂਢੀ ਰਾਜਾਂ ਵੱਲੋਂ ਵੈਟ ਘਟਾਉਣ ਤੋਂ ਬਾਅਦ ਪੰਜਾਬ ਸਰਕਾਰ ਵੀ ਦਬਾਅ ਵਿੱਚ ਹੈ। ਜ਼ਿਕਰਯੋਗ ਹੈ ਕਿ ਪੰਜਾਬ ਕੈਬਨਿਟ ਦੀ ਮੀਟਿੰਗ ਕੱਲ੍ਹ ਹੋਣੀ ਸੀ ਪਰ ਮੁੱਖ ਮੰਤਰੀ ਚੰਨੀ ਨੇ 6 ਜੀ ਬਜਾਏ 7 ਨਵੰਬਰ ਕਰ ਦਿੱਤੀ। ਇਹ ਮੀਟਿੰਗ ਹੁਣ ਪੰਜਾਬ ਸਕੱਤਰੇਤ ਦੀ ਬਜਾਏ ਪੰਜਾਬ ਭਵਨ ਵਿਖੇ ਹੋਵੇਗੀ।
Punjab Cabinet Meeting