ਸਿੱਖਾਂ ਨੂੰ ਨਿਸ਼ਾਨਾ ਬਣਾਉਣ ਵਾਲਿਆਂ ’ਤੇ ਸਰਕਾਰਾਂ ਕਰਨ ਸਖ਼ਤ ਕਾਰਵਾਈ : ਗਿਆਨੀ ਹਰਪ੍ਰੀਤ ਸਿੰਘ 
Published : Nov 7, 2022, 7:59 pm IST
Updated : Nov 7, 2022, 8:00 pm IST
SHARE ARTICLE
Giani Harpreet Singh
Giani Harpreet Singh

ਸਿੱਖ ਕਦੇ ਵੀ ਕਿਸੇ ਕਿਸਮ ਦਾ ਨਫ਼ਰਤੀ ਪ੍ਰਚਾਰ-ਪ੍ਰਸਾਰ ਨਹੀਂ ਕਰਦਾ ਤੇ ਨਾ ਹੀ ਕਿਸੇ ਧਰਮ ਜਾਂ ਕਿਸੇ ਗ੍ਰੰਥ ਦਾ ਨਿਰਾਦਰ ਕਰਦਾ ਹੈ।

 

ਅੰਮ੍ਰਿਤਸਰ :  ਸ੍ਰੀ ਅਕਾਲ ਤਖਤ ਸਾਹਬਿ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਅੱਜ ਲਾਈਵ ਹੋਏ ਜਿਸ ਵਿਚ ਉਹਨਾਂ ਨੇ ਸਿੱਖਾਂ ਨੂੰ ਬਦਨਾਮ ਕਰਨ ਵਾਲਿਆਂ ਖਿਲਾਫ਼ ਸਖ਼ਤ ਕਾਰਵਾਈ ਕਰਨ ਦੀ ਮੰਗ ਕੀਤੀ ਹੈ। ਉਹਨਾਂ ਨੇ ਕਿਹਾ ਕਿ ਸੋਸ਼ਲ ਮੀਡੀਆ ’ਤੇ ਸਿੱਖਾਂ ਨੂੰ ਨਿਸ਼ਾਨਾ ਬਣਾਉਣ ਵਾਲੇ ਘਟੀਆ ਲੋਕਾਂ ’ਤੇ ਕੇਂਦਰ ਤੇ ਪੰਜਾਬ ਸਰਕਾਰ ਸਖ਼ਤ ਕਾਨੂੰਨੀ ਕਾਰਵਾਈ ਕਰੇ ਤਾਂ ਜੋ ਪੰਜਾਬ ਦਾ ਮਾਹੌਲ ਸ਼ਾਂਤ ਰਹੇ ਤੇ ਪੰਜਾਬ ਅੰਦਰ ਕੋਈ ਵੀ ਅਣਹੋਣੀ ਨਾ ਵਾਪਰੇ। ਉਨ੍ਹਾਂ ਕਿਹਾ ਕਿ ਪਿਛਲੇ ਕੁੱਝ ਦਿਨਾਂ ਤੋਂ ਪੰਜਾਬ ਅੰਦਰ ਸੋਸ਼ਲ ਮੀਡੀਆ ’ਤੇ ਬੜੇ ਜ਼ੋਰਾਂ-ਸ਼ੋਰਾਂ ਨਾਲ ਸਿੱਖਾਂ ਖਿਲਾਫ਼ ਨਫ਼ਰਤ ਭਰਿਆ ਪ੍ਰਚਾਰ ਚੱਲ ਰਿਹਾ ਹੈ ਤੇ ਸਿੱਖਾਂ ਖਿਲਾਫ਼ ਜ਼ਹਿਰੀਲਾ ਪ੍ਰਚਾਰ ਕਰਕੇ 2 ਪ੍ਰਤੀਸ਼ਤ ਸਿੱਖ ਦੱਸ ਕੇ ਉਨ੍ਹਾਂ ਨੂੰ ਮਿਟਾਉਣ ਦੀਆਂ ਗੱਲਾਂ ਕੀਤੀ ਜਾ ਰਹੀਆਂ ਹਨ। ਅੰਮ੍ਰਿਤਸਰ ’ਚ ਹੋਏ ਕਤਲ ਕੇਸ ’ਚ ਫੜੇ ਗਏ ਸੰਦੀਪ ਸਿੰਘ ਦੀ ਮਾਤਾ, ਉਸ ਦੀ ਪਤਨੀ ਤੇ ਪਰਿਵਾਰ ਬਾਰੇ ਬਹੁਤ ਹੀ ਘਟੀਆ ਸ਼ਬਦਾਵਲੀ ਵਰਤੀ ਜਾ ਰਹੀ ਹੈ । 

ਇਸ ਘਟੀਆ ਵਰਤਾਰੇ ਨੂੰ ਪੰਜਾਬ 'ਚ ਤੁਰੰਤ ਰੋਕਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰਾਂ ਸਿੱਖਾਂ ਖਿਲਾਫ਼ ਨਫ਼ਰਤੀ ਵਰਤਾਰੇ ਨੂੰ ਰੋਕਣ ’ਚ ਨਾਕਾਮਯਾਬ ਰਹਿੰਦੀਆਂ ਹਨ ਤੇ ਘਟੀਆ ਸ਼ਬਦਾਵਲੀ ਵਰਤਣ ਵਾਲੇ ਲੋਕਾਂ ਨੂੰ ਨਹੀਂ ਰੋਕਿਆ ਜਾਂਦਾ ਤਾਂ ਆਉਣ ਵਾਲੇ ਦਿਨਾਂ ’ਚ ਇਸ ਦੇ ਨਤੀਜੇ ਭਿਆਨਕ ਹੋਣਗੇ ਤੇ ਪੰਜਾਬ ਦਾ ਮਾਹੌਲ ਫਿਰ ਤੋਂ ਖ਼ਰਾਬ ਹੋ ਸਕਦਾ ਹੈ। ਉਨ੍ਹਾਂ ਕਿਹਾ ਕਿ ਸਿੱਖ ਕਦੇ ਵੀ ਕਿਸੇ ਕਿਸਮ ਦਾ ਨਫ਼ਰਤੀ ਪ੍ਰਚਾਰ-ਪ੍ਰਸਾਰ ਨਹੀਂ ਕਰਦਾ ਤੇ ਨਾ ਹੀ ਕਿਸੇ ਧਰਮ ਜਾਂ ਕਿਸੇ ਗ੍ਰੰਥ ਦਾ ਨਿਰਾਦਰ ਕਰਦਾ ਹੈ।

ਹਾਂ ਜੇਕਰ ਉਨ੍ਹਾਂ ਦੇ ਧਾਰਮਿਕ ਗ੍ਰੰਥ ਦੀ ਬੇਅਦਬੀ ਹੁੰਦੀ ਹੈ ਜਾਂ ਮਾੜਾ ਬੋਲਿਆ ਜਾਂਦਾ ਹੈ ਜਾਂ ਮਜ਼ਾਕ ਉਡਾਇਆ ਜਾਂਦਾ ਹੈ ਜਾਂ ਜਦੋਂ ਸਿੱਖਾਂ ਨੂੰ ਨਿਸ਼ਾਨਾ ਬਣਾਉਣ ਦਾ ਯਤਨ ਕੀਤਾ ਜਾਂਦਾ ਹੈ ਤਾਂ ਉਦੋਂ ਜ਼ਰੂਰ ਉਹਨਾਂ ਨੂੰ ਬੁਰਾ ਲੱਗਦਾ ਹੈ। ਉਨ੍ਹਾਂ ਕਿਹਾ ਕਿ ਗੁਰੂ ਨਾਨਕ ਸਾਹਿਬ ਦਾ ਸੱਚਾ ਸਿੱਖ ਕਦੇ ਵੀ ਕਿਸੇ ਧਾਰਮਿਕ ਗ੍ਰੰਥ, ਕਿਸੇ ਧਰਮ ਜਾਂ ਕੌਮ ਖਿਲਾਫ਼ ਮਾੜੇ ਬੋਲ ਨਹੀਂ ਬੋਲਦਾ। ਉਨ੍ਹਾਂ ਕਿਹਾ ਕਿ ਜੇਕਰ ਪੰਜਾਬ ਦਾ ਮਾਹੌਲ ਸ਼ਾਂਤ ਰੱਖਣਾ ਹੈ ਤਾਂ ਸਰਕਾਰਾਂ ਸਿੱਖਾਂ ਖਿਲਾਫ਼ ਜਾਣਬੁੱਝ ਕੇ ਨਫ਼ਰਤ ਫੈਲਾਉਣ ਤੇ ਮਾਹੌਲ ਖ਼ਰਾਬ ਕਰਨ ਵਾਲਿਆਂ ’ਤੇ ਸਖ਼ਤ ਕਾਰਵਾਈ ਕਰਨ।

SHARE ARTICLE

ਏਜੰਸੀ

Advertisement

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM

"ਬਾਦਲ ਖਾ ਗਿਆ ਗੋਲਕਾਂ ਤੇ SGPC ਦੀ ਜ਼ਮੀਨ ਦੇ ਪੈਸੇ"

21 Feb 2026 3:00 PM

'ਜਨਮ ਲੈਂਦੇ ਹੀ ਇੱਕ ਸਿੰਘ ਦਾ ਸ਼ਸਤਰਾਂ ਨਾਲ਼ ਪੈ ਜਾਂਦਾ ਹੈ ਪਿਆਰ'

20 Feb 2026 1:32 PM
Advertisement