ਪਟਿਆਲਾ ਤੇ ਸੰਗਰੂਰ ਵਿੱਚ ਰਿਹਾਇਸ਼ੀ ਤੇ ਉਦਯੋਗਿਕ ਅਰਬਨ ਅਸਟੇਟ ਵਿਕਸਤ ਕੀਤੀਆਂ ਜਾਣਗੀਆਂ: ਅਮਨ ਅਰੋੜਾ
Published : Nov 7, 2022, 4:42 pm IST
Updated : Nov 7, 2022, 4:42 pm IST
SHARE ARTICLE
 Aman Arora
Aman Arora

ਵਿਕਸਤ ਕੀਤੀਆਂ ਜਾਣ ਵਾਲੀਆਂ ਅਰਬਨ ਅਸਟੇਟਸ ਲਈ ਜ਼ਮੀਨ ਐਕੁਆਇਰ/ਲੈਂਡ ਪੂਲਿੰਗ ਸਬੰਧੀ ਸਕਰੀਨਿੰਗ ਕਮੇਟੀ ਤੋਂ 15 ਦਿਨਾਂ ਵਿੱਚ ਦਰਖ਼ਾਸਤਾਂ ਦੀ ਪੜਤਾਲ ਕਰਵਾਉਣ ਦੇ ਨਿਰਦੇਸ਼

 

ਚੰਡੀਗੜ੍ਹ: ਸੂਬੇ ਦੇ ਸ਼ਹਿਰੀ ਖੇਤਰਾਂ ਵਿੱਚ ਯੋਜਨਾਬੱਧ ਵਿਕਾਸ ਨੂੰ ਯਕੀਨੀ ਬਣਾਉਣ ਦੀ ਆਪਣੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਪੰਜਾਬ ਦੇ ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਮੰਤਰੀ ਅਮਨ ਅਰੋੜਾ ਨੇ ਦੱਸਿਆ ਕਿ ਪਟਿਆਲਾ ਵਿਕਾਸ ਅਥਾਰਟੀ (ਪੀ.ਡੀ.ਏ.) ਵੱਲੋਂ ਨੇੜ ਭਵਿੱਖ ਵਿੱਚ ਇਸ ਦੇ ਅਧਿਕਾਰ ਖੇਤਰ ਵਿੱਚ ਆਉਂਦੇ ਸ਼ਹਿਰਾਂ ਵਿੱਚ ਰਿਹਾਇਸ਼ੀ ਅਤੇ ਉਦਯੋਗਿਕ ਉਦੇਸ਼ਾਂ ਲਈ ਨਵੀਆਂ ਅਰਬਨ ਅਸਟੇਟਸ ਵਿਕਸਤ ਕੀਤੀਆਂ ਜਾਣਗੀਆਂ।

ਪੁੱਡਾ ਭਵਨ, ਐਸ.ਏ.ਐਸ.ਨਗਰ (ਮੋਹਾਲੀ) ਵਿਖੇ ਪੀ.ਡੀ.ਏ. ਦੇ ਪ੍ਰਗਤੀ ਅਧੀਨ, ਭਵਿੱਖੀ ਪ੍ਰਾਜੈਕਟਾਂ ਅਤੇ ਕੰਮਕਾਜ ਦੀ ਸਮੀਖਿਆ ਸਬੰਧੀ ਬੁਲਾਈ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਅਮਨ ਅਰੋੜਾ ਨੇ ਦੱਸਿਆ ਕਿ ਪਟਿਆਲਾ, ਸੰਗਰੂਰ ਅਤੇ ਸਮਾਣਾ ਵਿੱਚ ਰਿਹਾਇਸ਼ੀ ਅਤੇ ਉਦਯੋਗਿਕ ਅਰਬਨ ਅਸਟੇਟ ਵਿਕਸਤ ਕਰਨ ਦੀ ਤਜਵੀਜ਼ ਹੈ। ਉਨ੍ਹਾਂ ਨੇ ਸਬੰਧਤ ਅਧਿਕਾਰੀਆਂ ਨੂੰ ਇਨ੍ਹਾਂ ਪ੍ਰਸਤਾਵਿਤ ਅਸਟੇਟਸ ਲਈ ਜ਼ਮੀਨ ਐਕੁਆਇਰ/ਲੈਂਡ ਪੂਲਿੰਗ ਸਬੰਧੀ ਦਰਖ਼ਾਸਤਾਂ ਦੀ ਸਕਰੀਨਿੰਗ ਕਮੇਟੀ ਤੋਂ 15 ਦਿਨਾਂ ਵਿੱਚ ਪੜਤਾਲ ਕਰਵਾਉਣ ਲਈ ਕਿਹਾ। 

ਕੈਬਨਿਟ ਮੰਤਰੀ ਅਮਨ ਅਰੋੜਾ ਅਤੇ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਵਿਭਾਗ ਦੇ ਪ੍ਰਮੁੱਖ ਸਕੱਤਰ ਅਜੋਏ ਕੁਮਾਰ ਸਿਨਹਾ ਨੇ ਬੜੀ ਨਦੀ ਅਤੇ ਛੋਟੀ ਨਦੀ ਦੀ ਨੁਹਾਰ ਬਦਲਣ ਸਬੰਧੀ ਪ੍ਰਾਜੈਕਟ, ਪਟਿਆਲਾ ਵਿਖੇ ਐਸ.ਟੀ.ਪੀਜ਼. ਅਤੇ ਈ.ਟੀ.ਪੀ. ਦੀ ਉਸਾਰੀ ਅਤੇ ਸੀਵਰੇਜ ਨੈੱਟਵਰਕ ਵਿਛਾਉਣ ਸਬੰਧੀ ਕਾਰਜਾਂ ਦਾ ਜਾਇਜ਼ਾ ਵੀ ਲਿਆ। ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਮੰਤਰੀ ਨੂੰ ਅਧਿਕਾਰੀਆਂ ਵੱਲੋਂ ਪੀ.ਡੀ.ਏ. ਦੀ ਅਰਬਨ ਅਸਟੇਟ 1, 2, 3, 4 ਅਤੇ ਪੀ.ਡੀ.ਏ. ਓਮੈਕਸ ਸਿਟੀ ਨੂੰ 24 ਘੰਟੇ ਨਹਿਰੀ ਪਾਣੀ ਦੀ ਸਪਲਾਈ ਦੇਣ ਦੀ ਤਜਵੀਜ਼ ਬਾਰੇ ਵੀ ਜਾਣੂ ਕਰਵਾਇਆ ਗਿਆ।

ਇਸ ਤੋਂ ਇਲਾਵਾ ਪੀ.ਡੀ.ਏ. ਵੱਲੋਂ ਸ਼ੁਰੂ ਕੀਤੇ ਜਾਣ ਵਾਲੇ ਪ੍ਰਾਜੈਕਟਾਂ ਦੇ ਨਾਲ-ਨਾਲ ਚਲਾਈਆਂ ਜਾ ਰਹੀਆਂ ਨਿਯਮਤ ਗਤੀਵਿਧੀਆਂ ਬਾਰੇ ਵੀ ਚਰਚਾ ਕੀਤੀ ਗਈ। ਕੈਬਨਿਟ ਮੰਤਰੀ ਨੇ ਪੀ.ਡੀ.ਏ. ਦੇ ਮੁੱਖ ਪ੍ਰਸ਼ਾਸਕ ਗੌਤਮ ਜੈਨ ਨੂੰ ਲੰਬਿਤ ਪਏ ਵੱਖ-ਵੱਖ ਕੇਸਾਂ ਦੇ ਨਿਪਟਾਰੇ ਸਬੰਧੀ ਪ੍ਰਕਿਰਿਆ ਨੂੰ ਹੋਰ ਤੇਜ਼ ਕਰਨ ਦੇ ਨਾਲ-ਨਾਲ ਮਨਜ਼ੂਰਸ਼ੁਦਾ ਰਿਹਾਇਸ਼ੀ ਪ੍ਰਾਜੈਕਟਾਂ ਵਿੱਚ ਬੁਨਿਆਦੀ ਸਹੂਲਤਾਂ ਪ੍ਰਦਾਨ ਕਰਨ ਸਬੰਧੀ ਕਾਰਜ ਕਰਨ ਦੇ ਨਿਰਦੇਸ਼ ਵੀ ਦਿੱਤੇ।

SHARE ARTICLE

ਏਜੰਸੀ

Advertisement

ਮਾਸਟਰ ਸਲੀਮ ਦੇ ਪਿਤਾ ਪੂਰਨ ਸ਼ਾਹ ਕੋਟੀ ਦਾ ਹੋਇਆ ਦੇਹਾਂਤ

22 Dec 2025 3:16 PM

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM

faridkot Rupinder kaur Case : 'ਪਤੀ ਨੂੰ ਮਾਰਨ ਵਾਲੀ Rupinder kaur ਨੂੰ ਜੇਲ੍ਹ 'ਚ ਵੀ ਕੋਈ ਪਛਤਾਵਾ ਨਹੀਂ'

21 Dec 2025 3:16 PM

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM
Advertisement