ਸਕੂਲ ਆਫ਼ ਐਮੀਨੈਂਸ ਦੇ ਲੋਗੋ ਲਈ 10 ਨਵੰਬਰ ਤੱਕ ਭੇਜ ਸਕਦੇ ਹਨ ਸਰਕਾਰੀ ਸਕੂਲਾਂ ਦੇ ਵਿਦਿਆਰਥੀ ਆਪਣੇ ਡਿਜ਼ਾਇਨ: ਹਰਜੋਤ ਸਿੰਘ ਬੈਂਸ
Published : Nov 7, 2022, 5:20 pm IST
Updated : Nov 7, 2022, 5:20 pm IST
SHARE ARTICLE
Students of government schools can send their designs for School of Eminence logo till November 10: Harjot Singh Bains
Students of government schools can send their designs for School of Eminence logo till November 10: Harjot Singh Bains

ਸਮੂਹ ਸਕੂਲਾਂ ਦੇ ਮੁਖੀਆਂ ਨੂੰ ਪੱਤਰ ਰਾਹੀਂ ਨਿਰੇਦਸ਼ ਦਿੱਤੇ ਗਏ

 

ਚੰਡੀਗੜ੍ਹ: ਪੰਜਾਬ ਦੀ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਸੂਬੇ ਵਿੱਚ ਪਹਿਲੇ ਪੜਾਅ ਅਧੀਨ ਸਥਾਪਿਤ ਕੀਤਾ ਜਾ ਰਹੇ ‘ਸਕੂਲ ਆਫ਼ ਐਮੀਨੈਂਸ’ ਦੇ ਲੋਗੋ ਲਈ ਸਰਕਾਰੀ ਸਕੂਲਾਂ ਦੇ  ਵਿਦਿਆਰਥੀ 10 ਨਵੰਬਰ,2022 ਤੱਕ ਆਪਣੇ ਡਿਜ਼ਾਇਨ ਭੇਜ ਸਕਦੇ ਹਨ। ਇਹ ਪ੍ਰਗਟਾਵਾ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋ ਕੀਤਾ ਗਿਆ।

ਉਹਨਾਂ ਦੱਸਿਆ ਕਿ ਸਮੂਹ ਸਕੂਲਾਂ ਦੇ ਮੁਖੀਆਂ ਨੂੰ ਪੱਤਰ ਰਾਹੀਂ ਨਿਰੇਦਸ਼ ਦਿੱਤੇ ਗਏ ਹਨ ਕਿ 11ਵੀਂ ਅਤੇ 12ਵੀਂ ਜਮਾਤ ਵਿੱਚ ਫ਼ਾਈਨ ਆਰਟਸ, ਡਰਾਇੰਗ ਅਤੇ ਪੇਂਟਿੰਗ ਦਾ ਵਿਸ਼ਾ ਪੜ੍ਹਦੇ ਬੱਚੇ ਪ੍ਰਭਾਵਸ਼ਾਲੀ ਅਤੇ ਅਰਥਪੂਰਨ ਲੋਗੋ ਦਾ ਡਿਜ਼ਾਇਨ ਤਿਆਰ ਕਰ ਕੇ ਜ਼ਿਲ੍ਹਾ ਦਫ਼ਤਰ ਰਾਹੀਂ 10 ਨਵੰਬਰ ਤੱਕ ਮੁੱਖ ਦਫ਼ਤਰ ਵਿੱਚ ਭੇਜਣ। ਇਸ ਲਈ ਪੰਜ ਮੁੱਖ ਅਗਵਾਈ ਬਿੰਦੂ ਵੀ ਜਾਰੀ ਕੀਤੇ ਗਏ ਹਨ ਜਿਸ ਵਿੱਚ ਸਕੂਲਾਂ ਵਿੱਚ ਵਧੀਆ ਬੁਨਿਆਦੀ ਸਹੂਲਤਾਂ, ਡਿਜੀਟਲ ਸਿੱਖਿਆ ਲਈ ਮਲਟੀਮੀਡੀਆ ਅਤੇ ਹੋਰ ਈ-ਸ੍ਰੋਤਾਂ ਦੀ ਵਰਤੋਂ, ਵਧੀਆ ਸੁਸੱਜਿਤ ਲਾਇਬ੍ਰੇਰੀਆਂ ਅਤੇ ਪ੍ਰਯੋਗਸ਼ਾਲਾਵਾਂ, ਖੇਡ ਸਹੂਲਤਾਂ ਅਤੇ ਸਹਿ-ਅਕਾਦਮਿਕ ਕਿਰਿਆਵਾਂ ਲਈ ਸਹੂਲਤਾਂ ਦਾ ਜ਼ਿਕਰ ਜਾਂ ਪੇਸ਼ਕਾਰੀ ਹੋਵੇ।

ਹਰਜੋਤ ਬੈਂਸ ਨੇ ਕਿਹਾ ਕਿ ਰਾਜ ਪੱਧਰ ‘ਤੇ ਪਹਿਲੇ ਤਿੰਨ ਸਥਾਨ ‘ਤੇ ਰਹਿਣ ਵਾਲੇ ਸਕੂਲ ਆਫ਼ ਐਮੀਨੈਂਸ ਦੇ ਡਿਜ਼ਾਇਨਾਂ ਨੂੰ ਨਗਦ ਇਨਾਮਾਂ ਨਾਲ ਸਨਮਾਨਿਤ ਕੀਤਾ ਜਾਵੇਗਾ। ਪਹਿਲਾ ਇਨਾਮ 5100 ਰੁਪਏ, ਦੂਜਾ ਇਨਾਮ 3100 ਰੁਪਏ ਅਤੇ ਤੀਜਾ ਇਨਾਮ 2100 ਰੁਪਏ ਨਿਸ਼ਚਿਤ ਕੀਤਾ ਗਿਆ ਹੈ। ਇਸ ਲਈ ਵਿਭਾਗ ਵੱਲੋਂ ਰਾਜ ਪੱਧਰੀ ਜਿਊਰੀ ਅੰਤਿਮ ਫੈਸਲਾ ਲਵੇਗੀ।

SHARE ARTICLE

ਏਜੰਸੀ

Advertisement

Bathinda married couple Suicide Case : BlackMail ਕਰ ਕੇ ਗੁਆਂਢਣ ਨਾਲ਼ ਬਣਾਉਂਦਾ ਸੀ ਸਰੀਰਕ ਸਬੰਧ | Bathinda

07 Nov 2025 3:08 PM

Raja warring Gangster Controversy : ਇੱਕ ਹੋਰ ਬਿਆਨ ਦੇ ਕੇ ਕਸੂਤੇ ਫ਼ਸੇ Raja warring

07 Nov 2025 3:08 PM

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM
Advertisement