
ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਅੱਜ ਵਿਆਹ ਦੇ ਬੰਧਨ ਵਿਚ ਬੱਝ ਗਏ ਹਨ।
Meet Hayer Wedding Pics: ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਅੱਜ ਵਿਆਹ ਦੇ ਬੰਧਨ ਵਿਚ ਬੱਝ ਗਏ ਹਨ। ਉਨ੍ਹਾਂ ਦਾ ਵਿਆਹ ਡਾ. ਗੁਰਵੀਨ ਕੌਰ ਨਾਲ ਹੋਇਆ ਹੈ। ਉਨ੍ਹਾਂ ਨੇ ਨਵਾਂਗਾਓਂ ਵਿਚ ਪ੍ਰਵਾਰਕ ਮੈਂਬਰਾਂ ਦੀ ਹਾਜ਼ਰੀ ਵਿਚ ਆਨੰਦ ਕਾਰਜ ਕਰਵਾਏ।
ਡਾ. ਗੁਰਵੀਨ ਕੌਰ ਮੇਰਠ ਦੇ ਗੋਡਵਿਨ ਗਰੁੱਪ ਦੇ ਡਾਇਰੈਕਟਰ ਭੁਪਿੰਦਰ ਸਿੰਘ ਬਾਜਵਾ ਦੀ ਬੇਟੀ ਹੈ। ਇਸ ਦੌਰਾਨ ਮੀਤ ਹੇਅਰ ਦੇ ਵਿਆਹ ਦੀਆਂ ਤਸਵੀਰਾਂ ਵੀ ਸਾਹਮਣੇ ਆਈਆਂ ਹਨ। ਵਿਆਹ ਵਿਚ ਪ੍ਰਵਾਰਕ ਮੈਂਬਰਾਂ ਤੋਂ ਇਲਾਵਾ ਕੁੱਝ ਕਰੀਬੀ ਦੋਸਤ ਸ਼ਾਮਲ ਹੋਏ ਹਨ।
ਦੋਵਾਂ ਦੀ ਪਿਛਲੇ ਹਫਤੇ ਐਤਵਾਰ ਨੂੰ ਮੇਰਠ 'ਚ ਮੰਗਣੀ ਹੋਈ ਸੀ। ਗੁਰਵੀਨ ਕੌਰ ਮੇਦਾਂਤਾ ਹਸਪਤਾਲ, ਗੁਰੂਗ੍ਰਾਮ ਵਿਚ ਇਕ ਰੇਡੀਓਲੋਜਿਸਟ ਵਜੋਂ ਕੰਮ ਕਰ ਰਹੇ ਹਨ। ਪੱਛਮੀ ਪੰਜਾਬ ਦੀ ਤੋਂ ਵੰਡ ਤੋਂ ਬਾਅਦ ਉਨ੍ਹਾਂ ਦਾ ਪ੍ਰਵਾਰ ਮੇਰਠ ਵਿਚ ਜਾ ਵਸਿਆ।
ਡਾ. ਗੁਰਵੀਨ ਕੌਰ ਦੇ ਪਿਤਾ ਭੁਪਿੰਦਰ ਸਿੰਘ ਬਾਜਵਾ ਭਾਰਤੀ ਓਲੰਪਿਕ ਐਸੋਸੀਏਸ਼ਨ ਦੇ ਅਹੁਦੇਦਾਰ ਹਨ ਅਤੇ ਮੌਜੂਦਾ ਸਮੇਂ ਵਿਚ ਉਹ ਭਾਰਤੀ ਦਲ ਦੀਆਂ ਹਾਂਗਜ਼ੂ ਏਸ਼ੀਅਨ ਖੇਡਾਂ ਵਿਚ ਸ਼ੈੱਫ ਡੀ ਮਿਸ਼ਨ ਸਨ।