ਹਰਜੋਤ ਸਿੰਘ ਬੈਂਸ ਵੱਲੋਂ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਲਾਲਚੰਦ ਕਟਾਰੂਚੱਕ ਨਾਲ ਮੁਲਾਕਾਤ 
Published : Nov 7, 2023, 5:38 pm IST
Updated : Nov 7, 2023, 5:38 pm IST
SHARE ARTICLE
Lalchand Kataruchak ,Harjot Singh Bains
Lalchand Kataruchak ,Harjot Singh Bains

 ਹੜ੍ਹਾਂ ਕਾਰਨ ਝੋਨੇ ਦੀ ਫਸਲ ਦੀ ਪਕਾਈ ਪਛੇਤੀ ਪੈਣ ਕਰਕੇ ਮੰਡੀਆਂ 15 ਦਿਨ ਹੋਰ ਖੁੱਲ੍ਹਣ ਦੀ ਮੰਗ 


 

 ਚੰਡੀਗੜ੍ਹ :  ਪੰਜਾਬ ਦੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਅੱਜ ਸੂਬੇ ਦੇ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਸ੍ਰੀ ਲਾਲਚੰਦ ਕਟਾਰੂਚੱਕ ਨਾਲ ਮੁਲਾਕਾਤ ਕੀਤੀ ਗਈ। ਮੁਲਾਕਾਤ ਦੌਰਾਨ ਉਹਨਾਂ ਰੋਪੜ ਜ਼ਿਲ੍ਹੇ, ਵਿਸ਼ੇਸ਼ ਕਰ ਵਿਧਾਨ ਸਭਾ ਹਲਕਾ ਆਨੰਦਪੁਰ ਸਾਹਿਬ ਵਿੱਚ ਬੀਤੇ ਮਹੀਨੇ ਆਏ ਬੇਮੌਸਮੇ ਹੜ੍ਹਾਂ ਕਾਰਨ ਝੋਨੇ ਦੀ ਪਕਾਈ ਪਛੇਤੀ ਪੈਣ ਕਾਰਨ ਜ਼ਿਲ੍ਹੇ ਦੀਆ ਕੁਝ ਮੰਡੀਆਂ ਵਿੱਚ ਖਰੀਦ ਪ੍ਰਕਿਰਿਆ 15 ਦਿਨ  ਵਧਾਉਣ ਦੀ ਮੰਗ ਕੀਤੀ ਗਈ।  

ਬੈਂਸ ਨੇ ਖੁਰਾਕ ਮੰਤਰੀ ਨੂੰ ਦੱਸਿਆ ਕਿ ਹੜ੍ਹਾਂ ਕਾਰਨ ਬਹੁਤ ਸਾਰੇ ਕਿਸਾਨਾਂ ਦੀ ਝੋਨੇ ਦੀ ਫਸਲ ਪੂਰੀ ਤਰ੍ਹਾਂ ਬਰਬਾਦ ਹੋ ਗਈ ਸੀ ਜਿਸ ਕਾਰਨ ਕਿਸਾਨਾਂ ਵੱਲੋਂ ਝੋਨੇ ਦੀ ਫਸਲ ਦੁਬਾਰਾ ਬੀਜੀ ਗਈ ਹੈ, ਜਿਸਨੂੰ ਤਿਆਰ ਹੋਣ ਵਿੱਚ ਹਾਲੇ 10 ਦਿਨ ਹੋਰ ਲੱਗ ਜਾਣਗੇ। ਉਹਨਾਂ ਨੇ ਕਿਹਾ ਕਿ ਉਸ ਤੋਂ ਬਾਅਦ ਕਟਾਈ ਅਤੇ ਝਾੜਨ ਲਈ ਵੀ 3-4 ਦਿਨ ਲੱਗ ਜਾਣਗੇ। ਇਸ ਲਈ ਖਰੀਦ ਪ੍ਰਕਿਰਿਆ ਸਬੰਧੀ ਤੈਅ ਸਮਾਂ- ਸੀਮਾਂ ਅਨੁਸਾਰ ਆਖਰੀ ਮਿਤੀ ਵਿੱਚ 15 ਦਿਨ ਦਾ ਵਾਧਾ ਕਰਨ ਦੀ ਮੰਗ ਕੀਤੀ ਗਈ।

ਜਿਨ੍ਹਾਂ ਮੰਡੀਆਂ ਨੂੰ ਵਿਸ਼ੇਸ਼ ਤੌਰ ਤੇ 15 ਦਿਨ ਵਾਧੂ ਖਰੀਦ ਕਰਨ ਦੀ ਪ੍ਰਵਾਨਗੀ ਮੰਗੀ ਗਈ ਹੈ , ਉਹਨਾਂ ਵਿੱਚ ਅਗੰਮਪੁਰ, ਹਾਜੀਪੁਰ, ਕੀਰਤਪੁਰ ਸਾਹਿਬ, ਨੰਗਲ, ਘਨੌਲੀ, ਮਹੈਣ, ਅਜੌਲੀ ਤੇ ਭਰਤਗੜ੍ਹ ਦੀ ਮੰਡੀਆਂ ਸ਼ਾਮਲ ਹਨ।

ਖੁਰਾਕ ਮੰਤਰੀ ਲਾਲ ਚੰਦ ਕਟਾਂਰੂਚੱਕ ਵੱਲੋਂ ਹਰਜੋਤ ਸਿੰਘ ਬੈਂਸ ਨੂੰ ਭਰੋਸਾ ਦਿਵਾਇਆ ਗਿਆ ਕਿ ਉਕਤ ਮੰਡੀਆਂ ਨੂੰ 15 ਦਿਨ ਹੋਰ ਖਰੀਦ ਪ੍ਰਕਿਰਿਆ ਜਾਰੀ ਰੱਖਣ ਲਈ ਜਲਦ ਹੀ ਨੋਟੀਫੀਕੇਸ਼ਨ ਜਾਰੀ ਕਰ ਦਿੱਤਾ ਜਾਵੇਗਾ।

Tags: #punjabinews

SHARE ARTICLE

ਏਜੰਸੀ

Advertisement

PM ਮੋਦੀ ਦੀ ਪੰਜਾਬ ਫੇਰੀ 'ਤੇ ਬਝੀਆਂ ਆਸਾਂ, ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ

01 Feb 2026 3:19 PM

ਰੋਹਿਤ ਸ਼ੇੱਟੀ ਦੇ ਘਰ ਬਾਹਰ ਚੱਲੀਆਂ ਅੰਨ੍ਹੇਵਾਹ ਗੋਲੀਆਂ, ਫੈਲੀ ਦਹਿਸ਼ਤ, ਮੌਕੇ 'ਤੇ ਪਹੁੰਚੀ ਮੁੰਬਈ ਪੁਲਿਸ ਤੇ ਫੋਰੈਂਸਿਕ ਟੀਮ

01 Feb 2026 3:16 PM

'ਜ਼ਮੀਰ ਜਾਗਣ ਮਗਰੋਂ ਨਾ ਮੈਂ ਸਹੁਰਿਆਂ ਤੋਂ ਡਰੀ ਅਤੇ ਨਾ ਹੀ ਪੇਕਿਆਂ ਤੋਂ', ਕਿੰਨਾ ਔਖਾ ਸੀ ਪੰਜਾਬੀ ਗਾਇਕਾ ਸੁੱਖੀ ਬਰਾੜ ਦੀ ਜ਼ਿੰਦਗੀ ਦਾ ਸਫ਼ਰ ?

31 Jan 2026 3:27 PM

CIA ਸਟਾਫ਼ ਦੇ ਮੁਲਾਜ਼ਮ ਬਣੇ ਬੰਧੀ, ਬਿਨ੍ਹਾਂ ਸੂਚਨਾ 2 ਨੌਜਵਾਨਾਂ ਨੂੰ ਫੜ੍ਹਨ 'ਤੇ ਟਾਸਕ ਫੋਰਸ ਮੁਲਾਜ਼ਮਾਂ ਨੇ ਕੀਤੀ ਸੀ ਕਾਰਵਾਈ

30 Jan 2026 3:01 PM

"ਸ਼ਰਮਿੰਦਗੀ ਮਹਿਸੂਸ ਕਰ ਕੇ ਰੌਸ਼ਨ ਪ੍ਰਿੰਸ ਨੇ ਖੁਦ ਨੂੰ ਦਿੱਤੀ ਆਹ ਸਜ਼ਾ !

29 Jan 2026 3:10 PM
Advertisement