Meet Hayer and Dr Gurveen Kaur Wedding Today: ਅੱਜ ਵਿਆਹ ਦੇ ਬੰਧਨ ਵਿਚ ਬੱਝਣਗੇ ਕੈਬਨਿਟ ਮੰਤਰੀ ਮੀਤ ਹੇਅਰ ਤੇ ਡਾ. ਗੁਰਵੀਨ ਕੌਰ
Published : Nov 7, 2023, 9:32 am IST
Updated : Nov 7, 2023, 10:57 am IST
SHARE ARTICLE
Meet Hayer and Dr Gurveen Kaur Wedding Today
Meet Hayer and Dr Gurveen Kaur Wedding Today

ਚੰਡੀਗੜ੍ਹ ਵਿਚ ਹੋਵੇਗਾ ਵਿਆਹ

Meet Hayer and Dr Gurveen Kaur Wedding Today: ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਅੱਜ ਵਿਆਹ ਦੇ ਬੰਧਨ ਵਿਚ ਬੱਝਣ ਜਾ ਰਹੇ ਹਨ। ਉਹ ਡਾ. ਗੁਰਵੀਨ ਕੌਰ ਨਾਲ ਇਕ ਰਿਜ਼ੋਰਟ ਵਿਚ ਵਿਆਹ ਕਰਨਗੇ। ਡਾ. ਗੁਰਵੀਨ ਕੌਰ ਮੇਰਠ ਦੇ ਗੋਡਵਿਨ ਗਰੁੱਪ ਦੇ ਡਾਇਰੈਕਟਰ ਭੁਪਿੰਦਰ ਸਿੰਘ ਬਾਜਵਾ ਦੀ ਬੇਟੀ ਹੈ।

ਦੋਵਾਂ ਦੀ ਪਿਛਲੇ ਹਫਤੇ ਐਤਵਾਰ ਨੂੰ ਮੇਰਠ 'ਚ ਮੰਗਣੀ ਹੋਈ ਸੀ। ਗੁਰਵੀਨ ਕੌਰ ਮੇਦਾਂਤਾ ਹਸਪਤਾਲ, ਗੁਰੂਗ੍ਰਾਮ ਵਿਚ ਇਕ ਰੇਡੀਓਲੋਜਿਸਟ ਵਜੋਂ ਕੰਮ ਕਰ ਰਹੇ ਹਨ। ਪੱਛਮੀ ਪੰਜਾਬ ਦੀ ਤੋਂ ਵੰਡ ਤੋਂ ਬਾਅਦ ਉਨ੍ਹਾਂ ਦਾ ਪ੍ਰਵਾਰ ਮੇਰਠ ਵਿਚ ਜਾ ਵਸਿਆ। ਡਾ. ਗੁਰਵੀਨ ਕੌਰ ਦੇ ਪਿਤਾ ਭੁਪਿੰਦਰ ਸਿੰਘ ਬਾਜਵਾ ਭਾਰਤੀ ਓਲੰਪਿਕ ਐਸੋਸੀਏਸ਼ਨ ਦੇ ਅਹੁਦੇਦਾਰ ਹਨ ਅਤੇ ਮੌਜੂਦਾ ਸਮੇਂ ਵਿਚ ਉਹ ਭਾਰਤੀ ਦਲ ਦੀਆਂ ਹਾਂਗਜ਼ੂ ਏਸ਼ੀਅਨ ਖੇਡਾਂ ਵਿਚ ਸ਼ੈੱਫ ਡੀ ਮਿਸ਼ਨ ਸਨ।

ਗੁਰਮੀਤ ਸਿੰਘ ਮੀਤ ਹੇਅਰ ਅਤੇ ਡਾ. ਗੁਰਵੀਨ ਦੇ ਵਿਆਹ ਵਿਚ ਕਈ ਵੀ.ਵੀ.ਆਈ.ਪੀ ਮਹਿਮਾਨ ਸ਼ਿਰਕਤ ਕਰ ਸਕਦੇ ਹਨ। ਜਿਸ ਰਿਜ਼ੋਰਟ ਵਿਚ ਇਹ ਵਿਆਹ ਹੋਣ ਜਾ ਰਿਹਾ ਹੈ, ਉਹ ਪੰਜਾਬ ਦੇ ਮੁੱਖ ਮੰਤਰੀ ਦੀ ਸਰਕਾਰੀ ਰਿਹਾਇਸ਼ ਤੋਂ ਮਹਿਜ਼ 2 ਤੋਂ 3 ਕਿਲੋਮੀਟਰ ਦੂਰ ਹੈ। ਇਸ ਤੋਂ ਇਲਾਵਾ ਪੰਜਾਬ ਸਰਕਾਰ ਦੇ ਕਈ ਵੱਡੇ ਮੰਤਰੀ ਵੀ ਇਥੇ ਪੁੱਜਣਗੇ। ਇਸ ਦੇ ਨਾਲ ਹੀ ਆਮ ਆਦਮੀ ਪਾਰਟੀ ਦੇ ਸੀਨੀਅਰ ਅਧਿਕਾਰੀ ਅਤੇ ਹੋਰ ਪਾਰਟੀਆਂ ਦੇ ਆਗੂਆਂ ਦੇ ਵੀ ਪਹੁੰਚਣ ਦੀ ਸੰਭਾਵਨਾ ਹੈ।

 (For more news apart from Meet Hayer and Dr Gurveen Kaur Wedding Today, stay tuned to Rozana Spokesman)

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਨਸ਼ੇ ਦੀ ਖੇਪ ਨਾਲ਼ ਫੜੇ ਕਥਿਤ ਸਰਪੰਚ ਮਾਮਲੇ 'ਤੇ ਤਲਬੀਰ ਗਿੱਲ ਨੇ ਘੇਰੇ ਅਕਾਲੀ

20 Mar 2026 3:01 PM

ਜਲੰਧਰ 'ਚ ਜ਼ਬਰਦਸਤ ਹੰਗਾਮਾ, ਪੁਲਿਸ ਤੇ ਪਰਿਵਾਰ ਵਿਚਾਲੇ ਝੜਪ, CCTV ਆਈ ਸਾਹਮਣੇ

20 Mar 2026 3:00 PM

Auto Driver ਨਾਲ ਦਿਲ ਦੀਆ ਗੱਲਾਂ ! ਡਰਾਈਵਰਾਂ ਦੀ ਜ਼ਿੰਦਗੀ ਨਜ਼ਾਰੇਦਾਰ ਜਾਂ…Life Easy or Tough?

18 Mar 2026 2:44 PM

Dog Lover ਨੇ ਖੋਲ੍ਹੇ ਰਾਜ, ਕੁੱਤੇ ਪਾਲਣ ਤੋਂ ਪਹਿਲਾਂ ਜਾਣ ਲਵੋ ਇਹ ਗੱਲਾਂ

17 Mar 2026 3:13 PM

3 Vehicles Collide: Tractor ਦੇ ਹੋਏ 2 ਹਿੱਸੇ, ਕਿਸ ਦੀ ਗਲਤੀ?

17 Mar 2026 3:11 PM
Advertisement