Punjab and Haryana High Court: ਪੰਜਾਬ-ਹਰਿਆਣਾ ਹਾਈ ਕੋਰਟ ਨੂੰ ਮਿਲੇ 3 ਨਵੇਂ ਜੱਜ; ਮਹਿਲਾ ਜੱਜਾਂ ਦੀ ਗਿਣਤੀ 25% ਹੋਈ
Published : Nov 7, 2023, 9:55 am IST
Updated : Nov 7, 2023, 9:55 am IST
SHARE ARTICLE
Punjab and Haryana High Court
Punjab and Haryana High Court

ਕਾਰਜਕਾਰੀ ਚੀਫ਼ ਜਸਟਿਸ ਰਿਤੂ ਬਾਹਰੀ ਨੇ ਚੁਕਾਈ ਸਹੁੰ

Punjab and Haryana High Court News: ਪੰਜਾਬ-ਹਰਿਆਣਾ ਹਾਈ ਕੋਰਟ ਦੀ ਕਾਰਜਕਾਰੀ ਚੀਫ਼ ਜਸਟਿਸ ਰਿਤੂ ਬਾਹਰੀ ਨੇ ਸੋਮਵਾਰ ਨੂੰ ਕਾਲਜੀਅਮ ਦੀਆਂ ਸਿਫ਼ਾਰਸ਼ਾਂ ਅਤੇ ਕੇਂਦਰ ਸਰਕਾਰ ਵਲੋਂ ਤਿੰਨ ਵਕੀਲਾਂ ਨੂੰ ਹਾਈ ਕੋਰਟ ਦੇ ਵਧੀਕ ਜੱਜ ਵਜੋਂ ਨਿਯੁਕਤ ਕਰਨ ਦੀ ਪ੍ਰਵਾਨਗੀ ਮਗਰੋਂ ਅਹੁਦੇ ਅਤੇ ਭੇਦ ਗੁਪਤ ਰੱਖਣ ਦੀ ਸਹੁੰ ਚੁਕਾਈ। ਸਹੁੰ ਚੁੱਕਣ ਦੇ ਨਾਲ ਹੀ ਹਾਈ ਕੋਰਟ ਵਿਚ ਇਤਿਹਾਸ ਰਚ ਗਿਆ ਅਤੇ 25 ਫ਼ੀ ਸਦੀ ਜੱਜ ਔਰਤਾਂ ਬਣ ਗਈਆਂ। ਇਸ ਸਮੇਂ ਜੱਜਾਂ ਦੀ ਗਿਣਤੀ 56 ਹੈ ਜਦਕਿ ਮਹਿਲਾ ਜੱਜਾਂ ਦੀ ਗਿਣਤੀ 14 ਹੋ ਗਈ ਹੈ।

ਸੋਮਵਾਰ ਨੂੰ ਸੁਮਿਤ ਗੋਇਲ, ਸੁਦੀਪਤੀ ਸ਼ਾਰਥਾ ਅਤੇ ਕੀਰਤੀ ਸਿੰਘ ਨੂੰ ਪੰਜਾਬ-ਹਰਿਆਣਾ ਹਾਈ ਕੋਰਟ ਵਿਚ ਕਾਰਜਕਾਰੀ ਚੀਫ਼ ਜਸਟਿਸ ਜਸਟਿਸ ਰਿਤੂ ਬਾਹਰੀ ਨੇ ਅਹੁਦੇ ਅਤੇ ਭੇਦ ਗੁਪਤ ਰੱਖਣ ਦੀ ਸਹੁੰ ਚੁਕਾਈ। ਇਸ ਦੌਰਾਨ ਹਾਈ ਕੋਰਟ ਦੇ ਸਾਰੇ ਜੱਜ ਅਤੇ ਵਕੀਲ ਹਾਜ਼ਰ ਸਨ। ਇਸ ਸਮੇਂ ਹਾਈ ਕੋਰਟ ਵਿਚ ਜੱਜਾਂ ਦੀਆਂ 85 ਮਨਜ਼ੂਰ ਅਸਾਮੀਆਂ ਹਨ ਅਤੇ ਇਨ੍ਹਾਂ ਤਿੰਨਾਂ ਜੱਜਾਂ ਦੇ ਸਹੁੰ ਚੁੱਕਣ ਤੋਂ ਬਾਅਦ ਵੀ ਕਾਰਜਕਾਰੀ ਜੱਜਾਂ ਦੀ ਗਿਣਤੀ 56 ਹੋ ਗਈ ਹੈ। ਹਾਈ ਕੋਰਟ ਵਿਚ ਜੱਜਾਂ ਦੀਆਂ ਅਜੇ ਵੀ 29 ਅਸਾਮੀਆਂ ਖਾਲੀ ਹਨ।

ਖਾਸ ਗੱਲ ਇਹ ਹੈ ਕਿ ਇਸ ਸਹੁੰ ਚੁੱਕ ਸਮਾਗਮ ਤੋਂ ਬਾਅਦ ਹਾਈ ਕੋਰਟ 'ਚ ਮਹਿਲਾ ਜੱਜਾਂ ਦੀ ਗਿਣਤੀ 14 ਹੋ ਗਈ ਹੈ, ਜੋ ਮੌਜੂਦਾ ਸਮੇਂ 'ਚ ਕੰਮ ਕਰ ਰਹੇ ਕੁੱਲ 56 ਜੱਜਾਂ ਦਾ 25 ਫ਼ੀ ਸਦੀ ਹੈ। ਇਹ ਪਹਿਲੀ ਵਾਰ ਹੈ ਜਦੋਂ ਹਾਈ ਕੋਰਟ ਵਿਚ ਮਹਿਲਾ ਜੱਜਾਂ ਦੀ ਗਿਣਤੀ ਕੁੱਲ ਜੱਜਾਂ ਦੀ ਗਿਣਤੀ ਦੇ 25 ਫ਼ੀ ਸਦੀ ਤਕ ਪਹੁੰਚ ਗਈ ਹੈ। ਇਸ ਦੇ ਨਾਲ ਹੀ ਹਾਲ ਹੀ ਵਿਚ ਹਾਈ ਕੋਰਟ ਵਿਚ ਪਹਿਲੀ ਵਾਰ ਅਜਿਹਾ ਹੋਇਆ ਹੈ ਕਿ ਪਹਿਲੀ ਬੈਂਚ ਵਿਚ ਦੋਵੇਂ ਜੱਜ ਔਰਤਾਂ ਸਨ।

ਕਾਰਜਕਾਰੀ ਚੀਫ਼ ਜਸਟਿਸ ਰਿਤੂ ਬਾਹਰੀ ਅਤੇ ਜਸਟਿਸ ਨਿਧੀ ਗੁਪਤਾ ਦੀ ਇਹ ਬੈਂਚ ਵਿਦਿਅਕ ਸੰਸਥਾਵਾਂ ਸਮੇਤ ਜਨਤਕ ਹਿੱਤਾਂ ਨਾਲ ਸਬੰਧਤ ਮਾਮਲਿਆਂ ਦੀ ਸੁਣਵਾਈ ਕਰ ਰਹੀ ਹੈ। ਸੁਪਰੀਮ ਕੋਰਟ ਕੌਲਿਜੀਅਮ ਨੇ ਹਾਲ ਹੀ ਵਿਚ ਜਸਟਿਸ ਰਿਤੂ ਬਾਹਰੀ ਨੂੰ ਉੱਤਰਾਖੰਡ ਹਾਈ ਕੋਰਟ ਦਾ ਚੀਫ਼ ਜਸਟਿਸ ਬਣਾਉਣ ਦੀ ਸਿਫ਼ਾਰਸ਼ ਕੀਤੀ ਹੈ ਅਤੇ ਕੇਂਦਰ ਸਰਕਾਰ ਤੋਂ ਇਸ ਦਾ ਨੋਟੀਫਿਕੇਸ਼ਨ ਆਉਣਾ ਬਾਕੀ ਹੈ।

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM
Advertisement