Immigration Consultancies News: ਹੁਣ ਨਹੀਂ ਚਲੇਗੀ ਇਮੀਗ੍ਰੇਸ਼ਨ ਕੰਸਲਟੈਂਸੀਆਂ ਦੀ ਮਨਮਰਜ਼ੀ

By : SNEHCHOPRA

Published : Nov 7, 2023, 12:33 pm IST
Updated : Nov 7, 2023, 5:11 pm IST
SHARE ARTICLE
File Photo
File Photo

ਸ਼ਿਕਾਇਤਾਂ ਮਿਲਣ 'ਤੇ ਏਡੀਸੀ ਨੇ ਕੀਤੇ ਲਾਇਸੈਂਸ ਰੱਦ 

Immigration Consultancies News: ਪੰਜਾਬ ਟ੍ਰੇਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ 2012 ਦੇ ਸੈਕਸ਼ਨ 6 (1) (ਈ) ਮਿਲੀਆਂ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵਿਰਾਜ ਸ਼ਿਆਮਕਰਨ ਤਿੜਕੇ, ਆਈਏਐੱਸ ਵੱਲੋਂ ਮੈਸਰਜ਼ ਬੀਨ ਰੂਟ ਇੰਮੀਗ੍ਰੇਸ਼ਨ ਪ੍ਰਾਈਵੇਟ ਲਿਮਿਟਡ ਫ਼ਰਮ ਦਾ ਲਾਇਸੈਂਸ ਰੱਦ ਕਰ ਦਿੱਤਾ ਹੈ। ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵਿਰਾਜ ਸ਼ਿਆਮਕਰਨ ਤਿੜਕੇ, ਆਈਏਐੱਸ ਨੇ ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਦੱਸਿਆ

ਕਿ ਮੈਸਰਜ਼ ਬੀਨ ਰੂਟ ਇੰਮੀਗ੍ਰੇਸ਼ਨ ਪ੍ਰਾਈਵੇਟ ਲਿਮਿਟਡ ਐੱਸਸੀਓ ਨੰਬਰ 375-ਏ, ਗਰਾਊਂਡ ਫਲੋਰ, ਸੈਕਟਰ-125, ਅਦਰਸ਼ ਨਗਰ ਮਾਰਕੀਟ, ਖਰੜ੍ਹ, ਜ਼ਿਲ੍ਹਾ ਐੱਸਏਐੱਸ ਨਗਰ, ਮਾਲਕ ਮਨਪ੍ਰੀਤ ਸਿੰਘ (ਡਾਇਰੈਕਟਰ) ਪੁੱਤਰ ਅਵਤਾਰ ਸਿੰਘ ਵਾਸੀ ਮਕਾਨ ਨੰਬਰ -74 ਏ (ਪਹਿਲੀ ਮੰਜ਼ਿਲ), ਗੁਰੂ ਨਾਨਕ ਇੰਨਕਲੇਵ ਨੇੜੇ ਮਾਤਾ ਗੁਜਰੀ ਇੰਨਕਲੇਵ, ਖਰੜ੍ਹ, ਜ਼ਿਲ੍ਹਾ ਐੱਸਏਐੱਸ ਨਗਰ ਤੇ ਮਹਿੰਦਰ ਕੌਰ (ਡਾਇਰੈਟਰ) ਪੁੱਤਰੀ ਸ਼ਾਮ ਸਿੰਘ ਪਤਨੀ ਮਨਪ੍ਰੀਤ ਸਿੰਘ ਵਾਸੀ ਮਕਾਨ ਨੰ: 5058, ਸੰਨੀ ਇੰਨਕਲੇਵ, ਦੇਸੂ ਮਾਜਰਾ, ਤਹਿਸੀਲ-ਖਰੜ੍ਹ, ਜ਼ਿਲ੍ਹਾ ਐੱਸਏਐੱਸ ਨਗਰ ਨੂੰ ਇੰਮੀਗ੍ਰੇਸ਼ਨ ਦੇ ਕੰਮ ਲਈ ਲਾਇਸੈਂਸ ਜਾਰੀ ਕੀਤਾ ਸੀ ਜਿਸਦੀ ਮਿਆਦ 30 ਅਕਤੂਬਰ 2022 ਨੂੰ ਖ਼ਤਮ ਹੋ ਗਈ ਹੈ। ਬਿਨਾ ਲਾਇਸੈਂਸ ਰਿਨਿਊ ਕਰਾਉਣ ਅਤੇ ਸੰਬੰਧਿਤ ਕਾਗ਼ਜ਼ਾਤ ਜਮਾਂ ਨਾ ਕਰਾਉਣ ਕਰਕੇ ਵਿਭਾਗ ਨੇ ਬੀਨ ਰੂਟ ਇਮੀਗ੍ਰੇਸ਼ਨ ਦਾ ਲਾਇਸੈਂਸ ਰੱਦ ਕਰ ਦਿੱਤਾ ਹੈ। 

ਇਸੇ ਤਰਾਂ ਕਾਰਵਾਈ ਕਰਦੇ ਹੋਏ ਬੰਸਲ ਇੰਮੀਗ੍ਰੇਸ਼ਨ ਅਤੇ ਟਰੈਵਲ ਕੰਸਲਟੈਂਟਸ ਫਰਮ ਬੂਥ ਨੰ: 120-121, ਥੇਸਮੈਂਟ, ਫੇਜ਼-9, ਮੁਹਾਲੀ ਨੂੰ ਕੰਸਲਟੈਂਸੀ ਦੇ ਕੰਮ ਲਈ ਜਾਰੀ ਲਾਇਸੈਂਸ ਤੁਰੰਤ ਪ੍ਰਭਾਵ ਨਾਲ 90 ਦਿਨਾਂ ਲਈ ਮੁਅੱਤਲ ਕਰ ਦਿੱਤਾ ਗਿਆ ਹੈ। ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਨੇ ਇਸ ਸਬੰਧੀ ਜਾਣਕਾਰੀ ਦਿੰਦਿਆ ਦੱਸਿਆ ਕਿ ਫ਼ਰਮ ਬੂਥ ਨੰ: 120-121, ਬੇਸਮੈਂਟ, ਫੇਜ਼-9, ਮੋਹਾਲੀ ਨੂੰ ਕੰਸਲਟੈਂਸੀ ਦੇ ਕੰਮ ਲਈ ਲਾਇਸੈਂਸ ਜਾਰੀ ਕੀਤਾ ਗਿਆ ਸੀ ਜਿਸ ਦੀ ਮਿਆਦ 29 ਜੁਲਾਈ 2025 ਤੱਕ ਹੈ।

ਉਨ੍ਹਾਂ ਦੱਸਿਆ ਕਿ ਦਫ਼ਤਰ ਵੱਲੋਂ ਲਾਇਸੈਂਸੀ ਦੇ ਦਫ਼ਤਰੀ ਪਤੇ ਤੇ ਪੱਤਰ ਭੇਜਦੇ ਹੋਏ ਨਿਰਧਾਰਤ ਪ੍ਰੋਫ਼ਾਰਮੇ ਅਨੁਸਾਰ ਕਲਾਇੰਟਾਂ ਦੀ ਜਾਣਕਾਰੀ ਸਮੇਤ ਉਨ੍ਹਾਂ ਤੋਂ ਚਾਰਜ ਕੀਤੀ ਗਈ ਫ਼ੀਸ ਦੀ ਜਾਣਕਾਰੀ ਅਤੇ ਦਿੱਤੀ ਗਈ ਸਰਵਿਸ ਬਾਰੇ ਰਿਪੋਰਟ ਮੰਗੀ ਗਈ। ਇਸ ਸਬੰਧੀ ਕਾਫ਼ੀ ਸਮਾਂ ਬੀਤ ਜਾਣ ਉਪਰੰਤ ਲਾਇਸੈਂਸੀ ਵੱਲੋਂ ਉਕਤ ਰਿਪੋਰਟ ਨਾ ਭੇਜਣ ਦੀ ਸੂਰਤ 'ਚ ਲਾਇਸੈਂਸ 90 ਦਿਨਾਂ ਲਈ ਮੁਅੱਤਲ ਕੀਤਾ ਗਿਆ ਹੈ ਅਤੇ 15 ਦਿਨਾਂ ;ਚ ਜਵਾਬ ਦੇਣ ਲਈ ਕਿਹਾ ਹੈ ਕਿ ਕੰਸਲਟੈਂਸੀ ਦੱਸੇ ਕਿ ਉਸ ਦਾ ਲਾਇਸੈਂਸ ਕਿਉਂ ਨਾਂ ਰੱਦ ਕੀਤਾ ਜਾਵੇ।  

ਤਹਿਸੀਲਦਾਰ ਮੁਹਾਲੀ ਵੱਲੋਂ ਫ਼ਰਮ ਦੇ ਦਫ਼ਤਰੀ ਪਤੇ ਉੱਤੇ ਭੇਜੇ ਪੱਤਰ ਦੀ ਰਿਪੋਰਟ ਭੇਜ ਕੇ ਸੂਚਿਤ ਕੀਤਾ ਗਿਆ ਕਿ ਬੰਸਲ ਇੰਮੀਗਰੇਸ਼ਨ ਅਤੇ ਟਰੈਵਲ ਕੰਸਲਟੈਂਟਸ ਫ਼ਰਮ ਬੂਥ ਨੰ: 120- 121, ਬੇਸਮੈਂਟ, ਫੇਜ਼-9, ਮੁਹਾਲੀ ਦੇ ਦਿੱਤੇ ਪਤੇ ਉਤੇ ਇਸ ਫ਼ਰਮ ਦਾ ਕੋਈ ਵਿਅਕਤੀ ਨਹੀਂ ਰਹਿੰਦਾ ਅਤੇ ਦਫ਼ਤਰੀ ਪਤੇ ਤੇ ਜਾਰੀ ਨੋਟਿਸ ਬਾਬਤ ਰਿਪੋਰਟ ਕੀਤੀ ਹੈ ਕਿ ਦਿੱਤੇ ਪਤੇ ਉਤੇ ਇਸ ਨਾਮ ਦਾ ਦਫ਼ਤਰ ਬੰਦ ਹੈ। ਜਿਸ ਕਾਰਨ ਉਕਤ ਫ਼ਰਮ ਦਾ ਲਾਇਸੈਂਸ ਤੁਰੰਤ ਪ੍ਰਭਾਵ ਤੋਂ 90 ਦਿਨਾਂ ਲਈ ਮੁਅੱਤਲ ਕਰ ਦਿੱਤਾ ਗਿਆ ਹੈ।

(For more news apart from Punjab government taking action against fake immigration consultancies, stay tuned to Rozana Spokesman).

SHARE ARTICLE

ਏਜੰਸੀ

Advertisement

Auto Driver ਨਾਲ ਦਿਲ ਦੀਆ ਗੱਲਾਂ ! ਡਰਾਈਵਰਾਂ ਦੀ ਜ਼ਿੰਦਗੀ ਨਜ਼ਾਰੇਦਾਰ ਜਾਂ…Life Easy or Tough?

18 Mar 2026 2:44 PM

Dog Lover ਨੇ ਖੋਲ੍ਹੇ ਰਾਜ, ਕੁੱਤੇ ਪਾਲਣ ਤੋਂ ਪਹਿਲਾਂ ਜਾਣ ਲਵੋ ਇਹ ਗੱਲਾਂ

17 Mar 2026 3:13 PM

3 Vehicles Collide: Tractor ਦੇ ਹੋਏ 2 ਹਿੱਸੇ, ਕਿਸ ਦੀ ਗਲਤੀ?

17 Mar 2026 3:11 PM

ਵਿਧਾਨ ਸਭਾ 'ਚ ਕੇਂਦਰ ਸਰਕਾਰ ਖਿਲਾਫ਼ ਲੱਗੇ ਨਾਅਰੇ

16 Mar 2026 3:06 PM

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM
Advertisement